ਮੋਹਕਮ ਸਿੰਘ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੇ ਅੱਜ ਭਾਜਪਾ ਦੀ ਪੰਜਾਬ ਲੀਡਰਸ਼ਿਪ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਨਬੀਨ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਮੇਜਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ੍ਰ ਜ਼ਸਵਿੰਦਰ ਸਿੰਘ ਜੱਸੀ ਅਤੇ ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ ਨੇ ਸਵਾਗਤ ਕੀਤਾ। ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ ਤੇ ਗਾਇਡ ਸ੍ਰ ਸਤਨਾਮ ਸਿੰਘ ਗੁਮਾਨਪੁਰਾ ਨੇ ਸ੍ਰੀ ਨਬੀਨ ਨੂੰ ਸ੍ਰੀ ਦਰਬਾਰ ਸਾਹਿਬ, ਸਿੱਖ ਪ੍ਰੰਪਰਾਵਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਪ੍ਰਦਾਨ ਕੀਤੀ। ਉਨਾਂ ਕੁਝ ਸਮਾਂ ਛਬੀਲ ਤੇ ਜ਼ੂਠੇ ਕੌਲੇ ਮਾਜਣ ਦੀ ਸੇਵਾ ਵੀ ਕੀਤੀ। ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਨਬੀਨ ਨੇ ਕਿਹਾ ਕਿ ਜਿਸ ਤਰਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਦੌਰਾਨ ਪੰਜਾਬ ਨੂੰ ਵਿਸ਼ਵ ਪੱਧਰ ਤੇ ਵਖਰੀ ਪਹਿਚਾਣ ਮਿਲੀ ਸੀ ਅਸੀ ਚਾਹੁੰਦੇ ਹਾਂ ਕਿ ਅਸੀ ੳਨਾਂ ਦੇ ਸੁਪਨਿਆਂ ਦਾ ਪੰਜਾਬ ਬਣਾਈਏ।ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਕਰ ਰਿਹਾ ਹੈ ਪੰਜਾਬ ਵੀ ਤਰੱਕੀ ਕਰੇ, ਵਿਕਾਸ ਦੀਆਂ ਕਿਰਨਾਂ ਪੰਜਾਬ ਦੇ ਹਰ ਘਰ ਤਕ ਪਹੁੰਚਣ।ਉਨਾ ਦਸਿਆ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਤੋ ਆਏ ਹਨ, ਪਟਨਾ ਸਾਹਿਬ ਮੇਰੀ ਕਰਮਭੂਮੀ ਹੈ ਤੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਆ ਕੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਉਨਾਂ ਨੂੰ ਨਵੀ ਊਰਜਾ ਪ੍ਰਾਪਤ ਹੋਈ ਹੈ ਤੇ ਇਹ ਹੀ ਊਰਜਾ ਨਾਲ ਹੀ ਦੇਸ਼ ਤੇ ਪੰਜਾਬ ਦੇ ਵਿਕਾਸ ਲਈ ਸੇਵਾ ਦਾ ਸੰਕਲਪ ਸਣਿਆ ਰਹੇ। ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਮੇਜਰ ਸਿੰਘ, ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ੍ਰ ਜ਼ਸਵਿੰਦਰ ਸਿੰਘ ਜੱਸੀ, ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ, ਗਾਇਡ ਸਤਨਾਮ ਸਿੰਘ ਗੁਮਾਨਪੁਰਾ, ਜਰਮਨਜੀਤ ਸਿੰਘ ਤੇ ਤੇਜਿੰਦਰਪਾਲ ਸਿੰਘ ਨੇ ਸ੍ਰੀ ਨਬੀਨ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਲੋਈ ਤੇ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ ਇਕਬਾਲ ਸਿੰਘ ਲਾਲਪੁਰਾ, ਮੈਂਬਰ ਰਾਜਸਭਾ ਸ੍ਰੀ ਤਰੁਣ ਚੁੱਘ,ਸ੍ਰ ਵਿਕਰਮਜੀਤ ਸਿੰਘ ਸਾਹਨੀ, ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰ ਕੇਵਲ ਸਿੰਘ ਢਿਲੋ, ਕਾਨੂੰਨਦਾਨ ਸ੍ਰ ਐਚ ਐਸ ਫੂਲਕਾ, ਸ੍ਰੀ ਮਾਨਵ ਤਨੇਜਾ, ਸ੍ਰ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸ੍ਰ ਹਰਜਿੰਦਰ ਸਿੰਘ ਠੇਕੇਦਾਰ ਆਦਿ ਹਾਜਰ ਸਨ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


