ਭੈਰੋਮੂੰਨਾ ਵਿਖੇ ਸਥਿਤ ਇੱਕ ਮੋਬਾਇਲ ਤੇਲ ਰਿਫਾਇਨਰੀ ਵਿੱਚ ਬੀਤੇ ਦਿਨ ਸੁ?ਕਰਵਾਰ ਬਾਅਦ ਦੁਪਹਿਰ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਮੁੱਢਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਤੋਂ ਬਾਅਦ ਤੇਲ ਦੀ ਭੱਠੀ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਰਿਫਾਇਨਰੀ ਦੇ ਸ਼ੈੱਡ ਦੇ ਪਰਖੱਚੇ ਉੱਡ ਗਏ। ਧਮਾਕੇ ਕਾਰਨ ਨੇੜੇ ਰੱਖੇ ਤੇਲ ਦੇ ਕਈ ਡਰੰਮ ਵੀ ਨੁਕਸਾਨੇ ਗਏ ਅਤੇ ਉਨ੍ਹਾਂ ਵਿੱਚੋਂ ਤੇਲ ਲੀਕ ਹੋ ਗਿਆ।
ਅੱਗ ਲੱਗਣ ਸਮੇਂ ਮੌਕੇ ’ਤੇ ਮੌਜੂਦ ਲੇਬਰ ਵੱਲੋਂ ਤੁਰੰਤ ਪਾਣੀ ਵਾਲੀ ਮੋਟਰ ਚਾਲੂ ਕਰਕੇ ਪਾਈਪਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਫੈਕਟਰੀ ਮਾਲਕ ਸਨੀ ਕੁਮਾਰ ਵੱਲੋਂ ਘਟਨਾ ਦੀ ਸੂਚਨਾ ਲੁਧਿਆਣਾ ਫਾਇਰ ਸਟੇਸ਼ਨ ਅਤੇ ਸਬੰਧਿਤ ਥਾਣਾ ਕੂੰਮਕਲਾਂ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਸਬੰਧਿਤ ਪੁਲਿਸ ਚੌਕੀ ਤੋਂ ਏਐਸਆਈ ਸਵਰਨ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਇਸ ਤੋਂ ਕੁਝ ਸਮੇਂ ਬਾਅਦ ਲੁਧਿਆਣਾ ਫੋਕਲ ਪੁਆਇੰਟ ਤੋਂ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪਹੁੰਚ ਗਈਆਂ ਅਤੇ ਫਾਇਰ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਅਗਨੀਕਾਂਡ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਫੈਕਟਰੀ ਮਾਲਕ ਅਨੁਸਾਰ ਅੱਗ ਕਾਰਨ ਕਈ ਤੇਲ ਦੇ ਡਰੰਮਾਂ ਵਿੱਚ ਪਿਆ ਤੇਲ ਸੜਨ ਅਤੇ ਲੀਕ ਹੋਣ ਕਾਰਨ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


