ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵੰਡ ਸਮਾਰੋਹ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਆਯੋਜਿਤ ਕੀਤਾ ਗਿਆ।ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਦੇ ਆਧਾਰ ’ਤੇ ਬਿਨਾਂ ਕਿਸੇ ਸਿਫਾਰਸ਼, ਰਾਜਨੀਤਿਕ ਪ੍ਰਭਾਵ ਜਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ।
ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਭਰ ਵਿੱਚੋਂ 27ਵੇਂ ਸਥਾਨ ’ਤੇ ਸੀ। ਅੱਜ, ਨੀਤੀ ਆਯੋਗ ਅਨੁਸਾਰ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਵਰਗੇ ਸੂਬਿਆਂ ਨੂੰ ਪਛਾੜਦਿਆਂ ਪਹਿਲੇ ਨੰਬਰ ’ਤੇ ਕਬਜ਼ਾ ਕੀਤਾ ਹੈ। ਇਹ ਪ੍ਰਾਪਤੀ ਇਸ ਲਈ ਸੰਭਵ ਹੋਈ ਹੈ ਕਿਉਂਕਿ ਅਸੀਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਵਿਦਿਅਕ ਬੁਨਿਆਦੀ ਢਾਂਚਾ ਵਿਕਸਤ ਵਿੱਚ ਨਿਵੇਸ਼ ਕੀਤਾ ਹੈ।”
ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਨੌਕਰੀਆਂ ਪੈਦਾ ਕਰ ਰਿਹਾ ਹੈ ਬਲਕਿ ਅਜਿਹੇ ਮੌਕੇ ਵੀ ਪੈਦਾ ਕਰ ਰਿਹਾ ਹੈ ਜੋ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਰਹਿਣ, ਅੱਗੇ ਵਧਣ ਅਤੇ ਸਫਲ ਹੋਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਦੇ ਰੁਝਾਨ ਨੂੰ ਪੁੱਠਾ ਗੇੜ ਪੈਣ, 65,000 ਠੇਕਾ ਕਰਮਚਾਰੀਆਂ ਲਈ ਰੈਗੂਲਰ ਨੌਕਰੀ ਦਾ ਰਾਹ ਖੋਲ੍ਹਣ, 25 ਨਵੀਆਂ ਆਈ.ਟੀ.ਆਈਜ਼ ਅਤੇ 13 ਮੌਜੂਦਾ ਆਈ.ਟੀ.ਆਈਜ਼ ਸੰਸਥਾਵਾਂ ਦੇ ਅਪਗ੍ਰੇਡੇਸ਼ਨ ਰਾਹੀਂ ਹੁਨਰ ਵਿਕਾਸ ਵਿੱਚ ਵੱਡੇ ਨਿਵੇਸ਼ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਸ਼ਵਾਸ ਨਾਲ ਭਰਨ, ਢੁਕਵੇਂ ਮੌਕੇ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।ਆਪਣੇ ਤਜਰਬੇ ਸਾਂਝੇ ਕਰਦਿਆਂ, ਨੌਜਵਾਨਾਂ ਨੇ ਦੱਸਿਆ ਕਿ ਇਨ੍ਹਾਂ ਅਹੁਦਿਆਂ ਨੂੰ ਸੁਰੱਖਿਅਤ ਕਰਨ ਲਈ ਉਨ੍ਹਾਂ ਨੂੰ ਕੋਈ ਪੈਸਾ ਖਰਚ ਕਰਨ ਜਾਂ ਕੋਈ ਸਿਫਾਰਸ਼ ਲੈਣ ਦੀ ਲੋੜ ਨਹੀਂ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਆਪਣੀਆਂ ਦਿਲੋਂ ਵਧਾਈਆਂ ਦੇਣਾ ਚਾਹੁੰਦਾ ਹਾਂ। ਇਸ ਦੌਰਾਨ, ਮੁੱਖ ਮੰਤਰੀ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਮਾਨ ਨੇ ਟਿੱਪਣੀ ਕੀਤੀ ਕਿ ਹਰਿਆਣਾ ਦੇ ਮੁੱਖ ਮੰਤਰੀ ਧੂਰੀ ਆਏ ਸਨ, ਅਤੇ ਹਰ ਕੋਈ ਜਾਣਦਾ ਹੈ ਕਿ ਇਸ ਸਮਾਗਮ ਵਿੱਚ ਕਿੰਨੇ ਘੱਟ ਲੋਕ ਮੌਜੂਦ ਸਨ; ਇਹ ਇੱਕ ‘ਫਲਾਪ ਸ਼ੋਅ’ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕਰਨਗੇ, ਕਿਉਂਕਿ ਜਨਤਾ ਅਤੇ ਕਿਸਾਨਾਂ ਨੇ ਪਾਰਟੀ ਦਾ ਘਿਣਾਉਣਾ ਚਿਹਰਾ ਦੇਖਿਆ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


