ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।
ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।
ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।
ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ
ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


