ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਅੱਜ ਪੈਂਡਿੰਗ ਬਿਜਲੀ ਬਿੱਲਾਂ ਲਈ ‘ਓਟੀਐਸ ਸਕੀਮ’ ਦਾ ਐਲਾਨ ਕੀਤਾ ਹੈ ਇਸ ਸਕੀਮ ਤਹਿਤ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ’ਤੇ ਲੱਗਿਆ ਜੁਰਮਾਨਾ ਅਤੇ ਵਿਆਜ ਪੂਰੀ ਤਰ੍ਹਾਂ ਮਾਫ਼ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ ਮੂਲ ਰਕਮ ਭਰਨੀ ਪਵੇਗੀ, ਜਿਸ ਦਾ 25% ਹੁਣ ਅਤੇ ਬਾਕੀ 75% ਇੱਕ ਸਾਲ ’ਚ 2 ਆਸਾਨ ਕਿਸ਼ਤਾਂ ਰਾਹੀਂ ਦਿੱਤਾ ਜਾ ਸਕੇਗਾ। ਇਸ ਫੈਸਲੇ ਨਾਲ 24 ਲੱਖ ਤੋਂ ਵੱਧ ਪਰਿਵਾਰਾਂ ਨੂੰ 518 ਕਰੋੜ ਰੁਪਏ ਦਾ ਸਿੱਧਾ ਫਾਇਦਾ ਹੋਵੇਗਾ ਅਤੇ ਕੱਟੇ ਹੋਏ ਕੁਨੈਕਸ਼ਨ ਵੀ ਮੁੜ ਬਹਾਲ ਹੋਣਗ। ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਇਸ ਗੱਲ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਫੈਸਲਾਕੁਨ ਕਦਮ ਹੈ ਕਿ ਆਰਥਿਕ ਮੁਸ਼ਕਲਾਂ ਆਮ ਪਰਿਵਾਰਾਂ ’ਤੇ ਵਾਧੂ ਬੋਝ ਨਾ ਬਣਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਸ਼ਾਸਨ ਸਿਰਫ਼ ਮਾਲੀਆ ਇਕੱਠਾ ਕਰਨਾ ਨਹੀਂ ਹੈ, ਸਗੋਂ ਔਖੇ ਸਮੇਂ ਵਿੱਚ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹਨਾ ਹੈ। ਉਨ੍ਹਾਂ ਕਿਹਾ, “ਕਈ ਪਰਿਵਾਰ ਆਰਥਿਕ ਤੰਗੀ ਕਰ ਕੇ ਆਪਣੇ ਬਿਜਲੀ ਦੇ ਬਿੱਲ ਨਹੀਂ ਭਰ ਸਕੇ ਅਤੇ ਜਮ?ਹਾਂ ਹੋਏ ਵਿਆਜ ਤੇ ਜੁਰਮਾਨਿਆਂ ਦਾ ਬੋਝ ਲਗਾਤਾਰ ਵਧਦਾ ਗਿਆ। ਅਸੀਂ ਉਨ੍ਹਾਂ ਨੂੰ ਜੁਰਮਾਨਿਆਂ ਅਤੇ ਵਿਆਜ ਦੇ ਵਾਧੂ ਬੋਝ ਤੋਂ ਬਿਨਾਂ ਆਪਣੇ ਬਕਾਏ ਭਰਨ ਦਾ ਨਵਾਂ ਮੌਕਾ ਦੇਣ ਦਾ ਫੈਸਲਾ ਕੀਤਾ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਨਾਲ ਲਗਪਗ 2,516 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲਾਂ ਵਾਲੇ 24.86 ਲੱਖ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਵੇਗਾ, ਜਿਸ ਵਿੱਚੋਂ 518 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਮੁਆਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਇਹ ਸਿਰਫ਼ ਵਿੱਤੀ ਇਮਦਾਦ ਨਹੀਂ, ਸਗੋਂ ਆਮ ਘਰਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਉਣ ਦੀ ਵਚਨਬੱਧਤਾ ਹੈ। ਹੁਣ ਖਪਤਕਾਰਾਂ ਨੂੰ ਸਿਰਫ਼ ਬਿੱਲਾਂ ਦੀ ਮੂਲ ਰਕਮ ਹੀ ਦੇਣੀ ਪਵੇਗੀ, ਜਦੋਂ ਕਿ ਲੇਟ ਫੀਸ ਸਰਚਾਰਜ ਅਤੇ ਵਿਆਜ ਦਾ ਸਾਰਾ ਬੋਝ ਮੁਆਫ਼ ਕਰ ਦਿੱਤਾ ਜਾਵੇਗਾ।”
ਓਐਸਟੀ ਸਕੀਮ ਦਾ ਨੋਟੀਫਿਕੇਸ਼ਨ ਭਲਕੇ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਜਾਰੀ ਹੋਣ ਤੋਂ 45 ਦਿਨਾਂ ਦੇ ਅੰਦਰ ਰਕਮ ਜਮ?ਹਾਂ ਕਰਵਾਉਣੀ ਹੋਵੇਗੀ। ਸਰਕਾਰ ਵੱਲੋਂ ਖ਼ੁਦ ਓਟੀਐਸ ਦੇ ਬਿੱਲ ਭੇਜੇ ਜਾਣਗੇ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਨਿਜਾਤ ਮਿਲੇਗੀ। ਪ੍ਰਕਿਰਿਆ ਫਾਰਮ ਅਤੇ ਪੋਰਟਲ ਰਾਹੀਂ ਪੂਰੀ ਕੀਤੀ ਜਾਵੇਗੀ। ਖਪਤਕਾਰਾਂ ਨੂੰ ਹਰ 6 ਮਹੀਨੇ ਬਾਅਦ, ਯਾਨੀ ਸਾਲ ਵਿੱਚ ਦੋ ਵਾਰ ਕਿਸ਼ਤਾਂ ਜਮ?ਹਾਂ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ।
ਆਉਣ ਵਾਲੀਆਂ ਚੋਣਾਂ ਲਈ ਟਿਕਟਾਂ ਦੀ ਵੰਡ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਹਰ ਇੱਕ ਆਗੂ ਨੂੰ ਟਿਕਟ ਨਹੀਂ ਮਿਲ ਸਕਦੀ। ਉਨ੍ਹਾਂ ਕਿਹਾ ਕਿ ਕਈ ਆਗੂਆਂ ਨੂੰ ਸੰਗਠਨ ਵਿੱਚ ਵੀ ਅਹਿਮ ਜ਼ਿੰਮੇਵਾਰੀਆਂ ਨਿਭਾਉਣੀਆਂ ਪੈਣਗੀਆਂ। ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਟਿਕਟ ਇੱਧਰ-ਉੱਧਰ ਹੋਣ ਨਾਲ ਕੋਈ ਖਾਸ ਫ਼ਰਕ ਨਹੀਂ ਪੈਂਦਾ ਕਿਉਂਕਿ ਪਾਰਟੀ ਹਮੇਸ਼ਾ ਵੱਡੀ ਹੁੰਦੀ ਹੈ ਅਤੇ ਸਾਰਿਆਂ ਨੂੰ ਪਾਰਟੀ ਦਾ ਫ਼ੈਸਲਾ ਮੰਨਣਾ ਪੈਂਦਾ ਹੈ। ਟਿਕਟਾਂ ਕੱਟੇ ਜਾਣ ’ਤੇ ਆਗੂਆਂ ਦੀ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਥੋੜ੍ਹਾ ਬਹੁਤ ਨਾਰਾਜ਼ ਹੋਣਾ ਇਨਸਾਨੀ ਫ਼?ਤਰਤ ਹੈ ਅਤੇ ਇਹ ਸੁਭਾਵਿਕ ਹੈ।
ਪਰਾਲੀ ਸਾੜਨ ਅਤੇ ਦਿੱਲੀ ਦੇ ਪ੍ਰਦੂਸ਼ਣ ਦੇ ਮੁੱਦੇ ’ਤੇ ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖੇਤੀ ਲਾਹੌਰ ਵਿੱਚ ਵੀ ਹੁੰਦੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਜੇਕਰ ਹਵਾ 100 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲੇ, ਤਾਂ ਵੀ ਪੰਜਾਬ ਦਾ ਧੂੰਆਂ 3 ਦਿਨਾਂ ਵਿੱਚ ਦਿੱਲੀ ਪਹੁੰਚੇਗਾ, ਇਸ ਲਈ ਸਿਰਫ਼ ਪੰਜਾਬ ਨੂੰ ਕਸੂਰਵਾਰ ਠਹਿਰਾਉਣਾ ਗਲਤ ਹੈ।
ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ ’ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਗੱਠਜੋੜ ਹੋਣ ਜਾਂ ਨਾ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ, “ਜ਼ੀਰੋ ਗੁਣਾ ਜ਼ੀਰੋ ਜ਼ੀਰੋ ਹੀ ਹੁੰਦਾ ਹੈ।” ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਬਾਰੇ ਤਨਜ ਕੱਸਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਨਹੀਂ ਗਏ, ਕਿਉਂਕਿ ਬੀਬੀ ਜਗੀਰ ਕੌਰ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨਰਾਜ਼ਗੀ ਪੈਦਾ ਹੋ ਸਕਦੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਐਸਜੀਪੀਸੀ ਦੀ ਨਰਾਜ਼ਗੀ ਦੇ ਡਰੋਂ ਹੀ ਅਜੇ ਤੱਕ ਬੀਬੀ ਜਗੀਰ ਕੌਰ ਨੂੰ ਰਸਮੀ ਤੌਰ ’ਤੇ ਸ਼ਾਮਿਲ ਨਹੀਂ ਕਰਵਾਇਆ ਗਿਆ। ਮਾਨ ਨੇ ਸਵਾਲ ਕੀਤਾ ਕਿ ਸੁਖਬੀਰ ਬਾਦਲ ਰਾਏਕੋਟ ਵਿੱਚ ਕਿਸੇ ਲੀਡਰ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਗਏ ਹਨ, ਤਾਂ ਫਿਰ ਬੀਬੀ ਜਗੀਰ ਕੌਰ ਤੋਂ ਵੱਧ ਮਹੱਤਵਪੂਰਨ ਕੌਣ ਹੈ?
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


