ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਵਜੋਂ ਉਭਰੇਗਾ। ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਨਿਵੇਸ਼ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਹੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਸਾਡੀ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਹਾਸਲ ਕੀਤੀ ਹੈ ਅਤੇ ਸੂਬਾ ਹੁਣ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕ੍ਰਿਕਟ ਅਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰਨ ਲਈ ਵੀ ਤਿਆਰ ਹੈ।
ਇਸ ਪ੍ਰੋਗਰਾਮ ਦੀ ਵੀਡੀਓ ‘ਐਕਸ’ ’ਤੇ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, ‘ਅੱਜ ਸੰਗਰੂਰ ਦੇ ਲੋਕਾਂ ਨੂੰ ਖੇਡਾਂ ਦੇ ਖੇਤਰ ਵਿੱਚ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਵਾਰ ਹੀਰੋਜ਼ ਸਟੇਡੀਅਮ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ ਗਿਆ ਹੈ। 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 50ਗ21 ਮੀਟਰ ਆਕਾਰ ਦਾ ਸਵਿਮਿੰਗ ਪੂਲ ਖਿਡਾਰੀਆਂ ਅਤੇ ਕੋਚਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੈ, ਜੋ ਅੰਤਰਰਾਸ਼ਟਰੀ ਪੱਧਰ ਦਾ ਸਿਖਲਾਈ ਢਾਂਚਾ ਪ੍ਰਦਾਨ ਕਰੇਗਾ।’
ਪੋਸਟ ਦੇ ਅਖੀਰ ਵਿੱਚ ਲਿਖਿਆ ਗਿਆ, ‘ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਛੇਤੀ ਹੀ ਪੰਜਾਬ ਪ੍ਰੀਮੀਅਰ ਲੀਗ ਅਤੇ ਪੰਜਾਬ ਹਾਕੀ ਲੀਗ ਸ਼ੁਰੂ ਕਰੇਗੀ। ਇਸ ਤੋਂ ਇਲਾਵਾ, ਅਕਤੂਬਰ-ਨਵੰਬਰ ਦੌਰਾਨ ਮੋਹਾਲੀ ਤੇ ਜਲੰਧਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ (ਹਾਕੀ) ਦੀ ਮੇਜ਼ਬਾਨੀ ਕੀਤੀ ਜਾਵੇਗੀ, ਜਿਸ ਨਾਲ ਦੇਸ਼ ਵਿੱਚ ਖੇਡਾਂ ਦੇ ਇੱਕ ਪ੍ਰਮੁੱਖ ਕੇਂਦਰ ਵਜੋਂ ਪੰਜਾਬ ਦੀ ਪੁਜੀਸ਼ਨ ਹੋਰ ਮਜ਼ਬੂਤ ਹੋਵੇਗੀ।’
ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਸੰਗਰੂਰ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਲਈ ਬਹੁਤ ਮਾਣ ਅਤੇ ਖੁਸ਼ੀ ਦਾ ਦਿਨ ਹੈ, ਕਿਉਂਕਿ ਇਹ ਨਵਾਂ ਬਣਿਆ ਅਤਿ-ਆਧੁਨਿਕ ਸਵਿਮਿੰਗ ਪੂਲ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਇਹ ਸਵਿਮਿੰਗ ਪੂਲ ਮਹਿਜ਼ ਇੱਕ ਇਮਾਰਤ ਨਹੀਂ ਹੈ, ਸਗੋਂ ਇਹ ਸਾਡੇ ਭਵਿੱਖ ਦੇ ਓਲੰਪੀਅਨਾਂ ਲਈ ਨਰਸਰੀ ਵਜੋਂ ਉੱਭਰੇਗਾ।’
ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਆਪਣੀ ਸਰਕਾਰ ਦੇ ਏਜੰਡੇ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਸਵਿਮਿੰਗ ਪੂਲ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਖੇਡ ਸੂਬਾ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਹੈ।
ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ, ‘ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖੇਡਾਂ ਦੇ ਵਿਕਾਸ ਲਈ ਸਹੂਲਤਾਂ ਜਾਂ ਫੰਡਾਂ ਦੀ ਕਦੇ ਕੋਈ ਕਮੀ ਨਾ ਆਵੇ।’
ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਪੰਜਾਬ ਭਰ ਵਿੱਚ 3,100 ਖੇਡ ਮੈਦਾਨਾਂ ਦਾ ਨਿਰਮਾਣ ਕਰ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


