Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮੁੱਖ ਮੰਤਰੀ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ
    Punjab

    ਮੁੱਖ ਮੰਤਰੀ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

    August 2, 20266 Mins Read
    Share Facebook Twitter Telegram Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ’ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉੱਨਤ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ, ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਿਸ਼ਵ ਪੱਧਰੀ ਢਾਂਚਾ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਦੇ ਠੋਸ ਯਤਨਾਂ ਦਾ ਹਿੱਸਾ ਹਨ।
    ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ਕੇ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ, ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਇੱਕ ਸਿਹਤਮੰਦ, ਸਿੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।
    ਮੁੱਖ ਮੰਤਰੀ ਨੇ ਨਵੇਂ ਸ਼ੁਰੂ ਕੀਤੇ ‘ਸਕੂਲ ਆਫ਼ ਐਮੀਨੈਂਸ’ ਦੇ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਕਾਫ਼ੀ ਸਮਾਂ ਬਿਤਾਇਆ। ਉਨ੍ਹਾਂ ਨੇ ਕਲਾਸਰੂਮਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਹੋਰ ਅਕਾਦਮਿਕ ਸਹੂਲਤਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਆਧੁਨਿਕ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ, ਵਿਗਿਆਨਕ ਪ੍ਰਯੋਗਾਂ ਅਤੇ ਸਿੱਖਣ ਦੇ ਤਜਰਬਿਆਂ ਬਾਰੇ ਗੱਲਬਾਤ ਕੀਤੀ। ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਅਤੇ ਸਕੂਲ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।
    ਮੁੱਖ ਮੰਤਰੀ ਦੇ ਦੌਰੇ ਦੌਰਾਨ ਕਈ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਉਨ੍ਹਾਂ ਤੋਂ ਆਟੋਗ੍ਰਾਫ਼ ਮੰਗੇ, ਜਦੋਂ ਕਿ ਕੁਝ ਨੇ ਪਿਆਰ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬਣਾਏ ਸਕੈਚ/ਪੋਰਟਰੇਟ ਭੇਂਟ ਕੀਤੇ। ਸਮਾਗਮ ਦੌਰਾਨ ਇੱਕ ਬੱਚੇ ਦੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਗੁਲਦਸਤਾ ਭੇਂਟ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਸਿੱਖਿਆ ਖੇਤਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ।
    ਇਨ੍ਹਾਂ ਇਤਿਹਾਸਕ ਪਲਾਂ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ’ਤੇ ਲਿਖਿਆ: ‘ਅੱਜ ਲੁਧਿਆਣਾ ਵਿੱਚ ਨਵੇਂ ’ਸਕੂਲ ਆਫ਼ ਐਮੀਨੈਂਸ’ ਦੀ ਇਮਾਰਤ ਦਾ ਉਦਘਾਟਨ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਸੀ। ਸਾਡੇ ਸਰਕਾਰੀ ਸਕੂਲਾਂ ਦਾ ਪੜ੍ਹਾਈ ਲਈ ਸ਼ਾਨਦਾਰ ਮਾਹੌਲ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਦਾਖਲਾ ਲੈਣ ਲਈ ਉਤਸ਼ਾਹਿਤ ਕਰ ਰਹਾ ਹੈ। ਪੰਜਾਬ, ਅੱਜ ਸਕੂਲੀ ਸਿੱਖਿਆ ਵਿੱਚ ਪਹਿਲੇ ਨੰਬਰ ’ਤੇ ਹੈ ਅਤੇ ਇਸ ਸਾਲ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ ਜਦੋਂ ਕਿ 125 ਤੋਂ ਵੱਧ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਅਸੀਂ ਉਸ ‘ਰੰਗਲੇ ਪੰਜਾਬ’ ਦਾ ਨਿਰਮਾਣ ਕਰ ਰਹੇ ਹਾਂ ਜਿਸ ਦਾ ਸਾਡੇ ਬੱਚੇ ਸੁਪਨਾ ਦੇਖਦੇ ਹਨ। ਇਨਕਲਾਬ ਜ਼ਿੰਦਾਬਾਦ।’
    ਇੱਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਅੱਜ ਪੰਜਾਬ ਦੇ ਲੋਕਾਂ, ਖਾਸ ਕਰਕੇ ਲੁਧਿਆਣਾ ਦੇ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਹੈ। ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੀਆਂ ’ਸਕੂਲ ਆਫ਼ ਐਮੀਨੈਂਸ’ ਇਮਾਰਤਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ। ਇਹਨਾਂ ਦੋ ਨਵੇਂ ਸਕੂਲਾਂ ਨਾਲ, ਲੁਧਿਆਣਾ ਵਿੱਚ ਹੁਣ 16 ਸਕੂਲ ਆਫ਼ ਐਮੀਨੈਂਸ ਹੋ ਗਏ ਹਨ, ਜੋ ਇਸਨੂੰ ਸਭ ਤੋਂ ਵੱਧ ਸਕੂਲ ਆਫ਼ ਐਮੀਨੈਂਸ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਾਉਂਦਾ ਹੈ।’
    ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਦੀ ਉਦਯੋਗਿਕ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਬਾਅਦ, ਲੁਧਿਆਣਾ ਹੁਣ ਸੂਬੇ ਦੀ ਸਿੱਖਿਆ ਕ੍ਰਾਂਤੀ ਵਿੱਚ ਵੀ ਮੋਹਰੀ ਬਣ ਕੇ ਉੱਭਰ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਮਾਡਲ ਨੇ ਗੁਣਵੱਤਾਪੂਰਨ ਸਿੱਖਿਆ ਤੱਕ ਪਹੁੰਚ ਵਿੱਚ ਅਮੀਰ ਅਤੇ ਗਰੀਬ ਵਿਚਕਾਰ ਪਾੜੇ ਨੂੰ ਕਾਫ਼ੀ ਹੱਦ ਤੱਕ ਦੂਰ ਕੀਤਾ ਹੈ। ਅੱਜ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਅਜਿਹੀਆਂ ਸਹੂਲਤਾਂ ਮਿਲ ਰਹੀਆਂ ਹਨ ਜੋ ਕਈ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ।’
    ਉਨ੍ਹਾਂ ਅੱਗੇ ਕਿਹਾ, ‘ਇਹ ਸਕੂਲ ਗਰੀਬ ਪਿਛੋਕੜ ਵਾਲੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ।’
    ਮੁੱਖ ਮੰਤਰੀ ਨੇ ਕਿਹਾ, “ਕਿਦਵਈ ਨਗਰ ਵਿਖੇ ਸਕੂਲ ਆਫ਼ ਐਮੀਨੈਂਸ 10.62 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਹੈ। ਨਵੀਂ ਇਮਾਰਤ 8300 ਵਰਗ ਗਜ਼ ਤੋਂ ਵੱਧ ਖੇਤਰ ਵਿੱਚ ਬਣਾਈ ਗਈ ਹੈ ਅਤੇ ਇਸ ਵਿੱਚ 60 ਕਮਰੇ ਹਨ, ਜਿਸ ਵਿੱਚ 27 ਕਲਾਸਰੂਮ, ਸੱਤ ਆਧੁਨਿਕ ਲੈਬਾਂ, ਇੱਕ ਲਾਇਬ੍ਰੇਰੀ, ਪ੍ਰਿੰਸੀਪਲ ਦਾ ਦਫ਼ਤਰ, 500 ਵਿਦਿਆਰਥੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਅਤਿ-ਆਧੁਨਿਕ ਆਡੀਟੋਰੀਅਮ ਅਤੇ ਨੌਂ ਵਾਸ਼ਰੂਮ ਸ਼ਾਮਲ ਹਨ।”
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਿਲਰ ਗੰਜ ਵਿਖੇ ਸਕੂਲ ਆਫ਼ ਐਮੀਨੈਂਸ 3.48 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਇਆ ਹੈ। ਨਵੀਂ ਇਮਾਰਤ 1800 ਵਰਗ ਗਜ਼ ਤੋਂ ਵੱਧ ਵਿੱਚ ਬਣਾਈ ਗਈ ਹੈ ਅਤੇ ਇਸ ਵਿੱਚ 22 ਕਮਰੇ ਹਨ, ਜਿਸ ਵਿੱਚ 11 ਕਲਾਸਰੂਮ, ਸੱਤ ਲੈਬਾਰੇਟ?ਰੀਆਂ, ਪ੍ਰਿੰਸੀਪਲ ਦਾ ਦਫ਼ਤਰ ਅਤੇ ਛੇ ਵਾਸ਼ਰੂਮ ਸ਼ਾਮਲ ਹਨ। ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ। ਇਸ ਤੋਂ ਪਹਿਲਾਂ ਇੰਦਰਪੁਰੀ, ਲੁਧਿਆਣਾ ਵਿਖੇ ਇੱਕ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਇਮਾਰਤ ਦਾ ਉਦਘਾਟਨ ਕੀਤਾ ਗਿਆ ਸੀ।’’
    ਉਨ੍ਹਾਂ ਅੱਗੇ ਕਿਹਾ, “ਇੰਦਰਪੁਰੀ ਸਕੂਲ ਪ੍ਰੀਮੀਅਮ ਸਹੂਲਤਾਂ ਨਾਲ ਲੈਸ ਹੈ, ਜਿਸ ਵਿੱਚ ਇੱਕ ਸਵੀਮਿੰਗ ਪੂਲ ਅਤੇ ਇੱਕ ਟੈਨਿਸ ਕੋਰਟ ਸ਼ਾਮਲ ਹੈ। ਵਿਦਿਆਰਥੀਆਂ ਦੀ ਗਿਣਤੀ 1320 ਤੋਂ ਵਧ ਕੇ 1788 ਹੋ ਗਈ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਲੋਕਾਂ ਦੇ ਵਧਦੇ ਭਰੋਸੇ ਦੀ ਮੂੰਹੋਂ ਬੋਲਦੀ ਤਸਵੀਰ ਹੈੈ।’’
    ਮੁੱਖ ਮੰਤਰੀ ਨੇ ਕਿਹਾ, “ਲੁਧਿਆਣਾ ਜ਼ਿਲ੍ਹੇ ਦੇ 200 ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਹੱਦ ਤੱਕ ਅਪਗ੍ਰੇਡ ਕੀਤਾ ਗਿਆ ਹੈ। ਜ਼ਿਲ੍ਹੇ ਭਰ ਵਿੱਚ ਲਗਭਗ 3 ਲੱਖ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ। ਲੁਧਿਆਣਾ ਵਿੱਚ ਹੁਣ 16 ਸਕੂਲ ਆਫ਼ ਐਮੀਨੈਂਸ, 11 ਸਕੂਲ ਆਫ਼ ਬ੍ਰਿਲੀਐਂਸ ਅਤੇ 35 ਸਕੂਲ ਆਫ਼ ਹੈਪੀਨੈੱਸ ਹਨ।’’
    ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਕਿਸੇ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ ਰਾਹੀਂ ਸੂਬੇ ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕੀਤਾ ਸਕਦਾ, ਪਰ ਸਿੱਖਿਆ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਇਸ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਲਈ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।’’
    ਮੁੱਖ ਮੰਤਰੀ ਨੇ ਕਿਹਾ, “ਰਾਜ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ, ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ’ਤੇ ਰਿਹਾ ਹੈ। ਰਾਜ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ ਹੈ, ਸਿਸਟਮ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ, ਪੰਜਾਬ ਸਕੂਲ ਸਿੱਖਿਆ ਦੇ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰ ਰਿਹਾ ਹੈ ਅਤੇ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਮੋਹਰੀ ਸਥਾਨ ਹਾਸਲ ਕਰਨ ਲਈ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਦਿੱਤਾ ਹੈ।’’
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੁਧਿਆਣਾ ਵਿੱਚ, 155 ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਪ੍ਰੀਖਿਆਵਾਂ ਪਾਸ ਕੀਤੀਆਂ ਹਨ, ਜਦੋਂ ਕਿ 47 ਵਿਦਿਆਰਥੀਆਂ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਪਾਸ ਕੀਤੀ ਹੈ। ਪਿਛਲੇ ਸਾਲ ਲੁਧਿਆਣਾ ਦੇ 201 ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਰਾਸ਼ਟਰੀ ਪੱਧਰ ’ਤੇ ਜ਼ਿਲ੍ਹੇ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੇ ਸੱਤ ਸੋਨੇ ਦੇ ਤਮਗਿਆਂ ਸਮੇਤ ਕੁੱਲ 25 ਤਮਗੇ ਜਿੱਤੇ, ਜਿਸ ਨਾਲ ਜ਼ਿਲ੍ਹੇ ਅਤੇ ਸੂਬੇ ਦਾ ਮਾਣ ਵਧਿਆ।’’
    ਇਸ ਤੋਂ ਪਹਿਲਾਂ ਮਲਿਕਾ ਸਿੰਘ, ਕੇਸ਼ਵ ਕੁਮਾਰ, ਰਾਹੁਲ, ਏਸ਼ਪ੍ਰੀਤ ਕੌਰ, ਅਕਸ਼, ਸੌਰਭ, ਆਰਾਧਨਾ, ਜਸ਼ਦੀਪ ਕੌਰ, ਲਵੀ ਅਤੇ ਹੋਰ ਵਿਦਿਆਰਥੀਆਂ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।
    ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.