ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ।
ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ – ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ।
ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


