Close Menu
Rozana Desh PardeshRozana Desh Pardesh
    What's Hot

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

    July 19, 2026
    Facebook X (Twitter) Instagram YouTube
    Breaking News
    • ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ
    • ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ
    • ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ
    • ਸਫਾਈ ਸੇਵਕਾਂ ਦੀ ਹੜਤਾਲ ਕਾਰਨ ਅਨੰਦਪੁਰ ਸਾਹਿਬ ’ਚ ਕੂੜੇ ਨੇ ਧਾਰਿਆ ਨਰਕ ਦਾ ਰੂਪ
    • ਜਦੋਂ ਵੱਡੀਆਂ ਕੁਰਸੀਆਂ ਹਲਾਉਣੀਆਂ ਹੋਣ ਤਾਂ ਦਰੀਆਂ ’ਤੇ ਬੈਠ ਕੇ ਹੀ ਰੋਸ ਵਿਖਾਵਾ ਕਰਨਾ ਪੈਂਦੈ
    • ਐਨ.ਐਸ.ਕਿਉ.ਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਕੀਤਾ ਵਿਸ਼ਾਲ ਰੋਸ਼ ਪ੍ਰਦਰਸ਼ਨ। ਮੰਗਾਂ ਦੀ ਪੂਰਤੀ ਦਾ ਨੋਟੀਫਿਕੇਸ਼ਨ ਜਾਰੀ ਨਾ ਹੋਣ ਤੱਕ ਪੱਕਾ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ
    • ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਧਿਰਾਂ ਨੂੰ ਇਕੱਠੇ ਹੋਣ ਦੀ ਅਪੀਲ ਦਿੱਲੀ ਤੋ ਚਲਦੀਆਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬ ਨੂੰ ਲੁੱਟਿਆ ਕੁੱਟਿਆ ਤੇ ਘਸਿਆਰਾ ਬਣਾਉਣ ’ਚ ਕੋਈ ਕਸਰ ਬਾਕੀ ਨਹੀ ਛੱਡੀ
    • ਸਾਊਥਾਲ ’ਚ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਇਕਜੁੱਟਤਾ ਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ
    Monday, July 20
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਨੌਜਵਾਨਾਂ ਨੂੰ ਨਵਾਂ ਜੀਵਨ ਮਿਲਿਆ 135 ਮਰੀਜ਼ਾਂ ਨੂੰ ਨਕਦੀ ਰਹਿਤ ਦਿਲ ਦਾ ਇਲਾਜ ਮਿਲਿਆ
    Punjab

    ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਨੌਜਵਾਨਾਂ ਨੂੰ ਨਵਾਂ ਜੀਵਨ ਮਿਲਿਆ 135 ਮਰੀਜ਼ਾਂ ਨੂੰ ਨਕਦੀ ਰਹਿਤ ਦਿਲ ਦਾ ਇਲਾਜ ਮਿਲਿਆ

    July 19, 20265 Mins Read
    Share Facebook Twitter Telegram Email WhatsApp

    ਫਾਜ਼ਿਲਕਾ ਜ਼ਿਲ੍ਹੇ ਦੇ 58 ਸਾਲਾ ਮਨਜੀਤ ਸਿੰਘ ਕਈ ਹਫ਼ਤਿਆਂ ਤੱਕ ਛਾਤੀ ਵਿੱਚ ਹੋ ਰਹੀ ਤਕਲੀਫ਼ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੇ। ਪਰ ਜਦੋਂ ਛਾਤੀ ਦਾ ਦਰਦ ਵਾਰ-ਵਾਰ ਹੋਣ ਲੱਗਾ ਅਤੇ ਥੋੜ੍ਹਾ ਜਿਹਾ ਤੁਰਨ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗੀ ਫਿਰ ਉਨ੍ਹਾਂ ਨੇ ਡਾਕਟਰੀ ਜਾਂਚ ਕਰਵਾਈ। ਜਾਂਚ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਦੇ ਦਿਲ ਦੀ ਇੱਕ ਕੋਰੋਨਰੀ ਧਮਨੀ ਵਿੱਚ ਰੁਕਾਵਟ ਸੀ ਅਤੇ ਤੁਰੰਤ ਇਲਾਜ ਦੀ ਲੋੜ ਸੀ। ਕੁਝ ਹੀ ਘੰਟਿਆਂ ਵਿੱਚ ਉਨ੍ਹਾਂ ਨੂੰ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਐਂਜੀਓਪਲਾਸਟੀ ਕਰਕੇ ਸਟੈਂਟ ਪਾਇਆ ਅਤੇ ਉਨ੍ਹਾਂ ਦੇ ਦਿਲ ਵਿੱਚ ਖ਼ੂਨ ਦਾ ਪ੍ਰਵਾਹ ਮੁੜ ਬਹਾਲ ਕਰ ਦਿੱਤਾ।
    ਮਨਜੀਤ ਸਿੰਘ ਦਾ ਮਾਮਲਾ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ, ਜਦਕਿ ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਦਿਲ ਦੀਆਂ ਬੀਮਾਰੀਆਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨ ਬਾਲਗਾਂ ਦੀ, ਕੈਸ਼ਲੈੱਸ ਦਿਲ ਦੇ ਇਲਾਜ ਕਰਵਾਉਣ ਵਾਲੇ ਲਾਭਪਾਤਰੀਆਂ ਵਿੱਚ ਸਭ ਤੋਂ ਵੱਧ ਗਿਣਤੀ ਰਹੀ ਹੈ। ਇਹ ਨੌਜਵਾਨ ਮਰੀਜ਼ਾਂ ਲਈ ਸਮੇਂ ਸਿਰ ਜਾਂਚ ਅਤੇ ਮਾਹਿਰ ਦਿਲ ਰੋਗ ਇਲਾਜ ਸੇਵਾਵਾਂ ਤੱਕ ਪਹੁੰਚ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ।
    ਦਿਲ ਦੀ ਬੀਮਾਰੀ ਆਮ ਤੌਰ ’ਤੇ ਬਿਨਾਂ ਕਿਸੇ ਚੇਤਾਵਨੀ ਦੇ ਨਹੀਂ ਆਉਂਦੀ। ਛਾਤੀ ਵਿੱਚ ਲਗਾਤਾਰ ਦਰਦ, ਸਾਹ ਚੜ੍ਹਨਾ, ਅਸਧਾਰਨ ਥਕਾਵਟ ਜਾਂ ਦਰਦ ਦਾ ਬਾਂਹਾਂ, ਜਬਾੜੇ ਜਾਂ ਪਿੱਠ ਤੱਕ ਫ਼ੈਲਣਾ ਇਸ ਦੇ ਮੁੱਖ ਲੱਛਣ ਹੋ ਸਕਦੇ ਹਨ। ਪਰ, ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਉਦੋਂ ਤੱਕ ਨਜ਼ਰਅੰਦਾਜ਼ ਕਰਦੇ ਰਹਿੰਦੇ ਹਨ, ਜਦੋਂ ਤੱਕ ਇਹ ਗੰਭੀਰ ਡਾਕਟਰੀ ਐਮਰਜੈਂਸੀ ਦਾ ਰੂਪ ਨਹੀਂ ਧਾਰ ਲੈਂਦੇ। ਡਾਕਟਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੇਤਾਵਨੀ ਸੰਕੇਤਾਂ ਨੂੰ ਸਮੇਂ ਸਿਰ ਪਛਾਣ ਕੇ ਤੁਰੰਤ ਇਲਾਜ ਕਰਵਾਉਣ ਨਾਲ ਜਾਨ ਬਚਣ ਦੀ ਸੰਭਾਵਨਾ ਕਾਫ਼ੀ ਵਧ ਜਾਂਦੀ ਹੈ ਅਤੇ ਦਿਲ ਨੂੰ ਸਥਾਈ ਨੁਕਸਾਨ ਤੋਂ ਵੀ ਬਚਾਇਆ ਜਾ ਸਕਦਾ ਹੈ।
    ਭਾਰਤ ਵਿੱਚ ਇਹ ਚੁਣੌਤੀ ਲਗਾਤਾਰ ਵਧ ਰਹੀ ਹੈ। ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ (ਆਈਸੀਐੱਮਆਰ) ਦੇ ਅਨੁਸਾਰ, ਪਿਛਲੇ ਤਿੰਨ ਦਹਾਕਿਆਂ ਦੌਰਾਨ ਦਿਲ ਅਤੇ ਖ਼ੂਨ ਦੀਆਂ ਨਾੜੀਆਂ ਨਾਲ ਸਬੰਧਤ ਬੀਮਾਰੀਆਂ ਦੇਸ਼ ਵਿੱਚ ਬੀਮਾਰੀ ਅਤੇ ਮੌਤ ਦਾ ਸਭ ਤੋਂ ਵੱਡਾ ਕਾਰਨ ਬਣ ਰਹੀਆਂ ਹਨ। ਤੇਜ਼ੀ ਨਾਲ ਹੋ ਰਿਹਾ ਸ਼ਹਿਰੀਕਰਨ, ਘੱਟ ਸਰੀਰਕ ਗਤੀਵਿਧੀਆਂ ਵਾਲੀ ਜੀਵਨਸ਼ੈਲੀ, ਗ਼ੈਰ-ਸੰਤੁਲਿਤ ਖ਼ੁਰਾਕ , ਤੰਬਾਕੂ ਦੀ ਵਰਤੋਂ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਥਿਤੀਆਂ ਨੇ ਇਸ ਸਮੱਸਿਆ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਭਾਵੇਂ ਦਿਲ ਦੇ ਇਲਾਜ ਦੇ ਖ਼ੇਤਰ ਵਿੱਚ ਹੋਈ ਤਰੱਕੀ ਨਾਲ ਮਰੀਜ਼ਾਂ ਦੇ ਬਚਣ ਦੀ ਸੰਭਾਵਨਾ ਵਧੀ ਹੈ, ਪਰ ਇਲਾਜ ਦੀ ਉੱਚੀ ਲਾਗਤ ਅੱਜ ਵੀ ਬਹੁਤ ਸਾਰੇ ਪਰਿਵਾਰਾਂ ਲਈ ਜੀਵਨ-ਰੱਖਿਅਕ ਇਲਾਜ ਨੂੰ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਕਰ ਦਿੰਦੀ ਹੈ।
    ਮਨਜੀਤ ਸਿੰਘ ਵਰਗੇ ਮਰੀਜ਼ਾਂ ਲਈ ਸਭ ਤੋਂ ਵੱਡੀ ਚੁਣੌਤੀ ਡਾਕਟਰੀ ਨਹੀਂ, ਸਗੋਂ ਆਰਥਿਕਤਾ ਸੀ। ਪੰਜਾਬ ਵਿੱਚ ਅਜਿਹੇ ਕਈ ਪਰਿਵਾਰ, ਜੋ ਦਿਲ ਨਾਲ ਸਬੰਧਤ ਐਮਰਜੈਂਸੀ ਦਾ ਸਾਹਮਣਾ ਕਰ ਰਹੇ ਹਨ, ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਇਲਾਜ ਮਿਲ ਰਿਹਾ ਹੈ । ਇਹ ਯੋਜਨਾ ਯੋਗ ਮਰੀਜ਼ਾਂ ਦੇ ਦਿਲ ਨਾਲ ਸਬੰਧਤ ਇਲਾਜ ਦਾ ਸਾਰਾ ਖ਼ਰਚਾ ਉਠਾਉਂਦੀ ਹੈ। ਹਸਪਤਾਲ ਦੇ ਭਾਰੀ ਬਿਲਾਂ ਦਾ ਬੋਝ ਘਟਾ ਕੇ ਇਹ ਯੋਜਨਾ ਮਰੀਜ਼ਾਂ ਨੂੰ ਆਰਥਿਕ ਮਜਬੂਰੀ ਕਾਰਨ ਇਲਾਜ ਤੋਂ ਪਾਸਾ ਵੱਟਣ ਦੀ ਬਜਾਏ ਸਮੇਂ ਸਿਰ ਇਲਾਜ ਕਰਵਾਉਣ ਦੇ ਯੋਗ ਬਣਾ ਰਹੀ ਹੈ।
    ਯੋਜਨਾ ਦੇ ਪ੍ਰਭਾਵ ਦਾ ਅੰਦਾਜ਼ਾ ਸਟੇਟ ਹੈਲਥ ਏਜੰਸੀ (ਐੱਸਐੱਚਏ), ਪੰਜਾਬ ਵੱਲੋਂ ਜਾਰੀ ਅੰਕੜਿਆਂ ਤੋਂ ਵੀ ਲਗਾਇਆ ਜਾ ਸਕਦਾ ਹੈ। 15 ਜੁਲਾਈ 2026 ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 135 ਮਰੀਜ਼ਾਂ ਦਾ ਕੈਸ਼ਲੈੱਸ ਦਿਲ ਦਾ ਇਲਾਜ ਕੀਤਾ ਜਾ ਚੁੱਕਾ ਹੈ, ਜਿਸ ’ਤੇ 2.71 ਕਰੋੜ ਰੁਪਏ ਦੀ ਇਲਾਜੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਇਲਾਜਾਂ ਵਿੱਚ ਜਮਾਂਦਰੂ ਦਿਲ ਦੇ ਨੁਕਸ, ਦਿਲ ਦੇ ਵਾਲਵ ਨਾਲ ਸਬੰਧਤ ਰੋਗਾਂ ਅਤੇ ਦਿਲ ਦੀਆਂ ਹੋਰ ਗੁੰਝਲਦਾਰ ਬੀਮਾਰੀਆਂ ਦੀਆਂ ਸਰਜਰੀਆਂ ਸ਼ਾਮਲ ਹਨ। ਇਹ ਅੰਕੜੇ ਮਾਹਿਰ ਦਿਲ ਰੋਗ ਇਲਾਜ ਸੇਵਾਵਾਂ ਦੀ ਵਧ ਰਹੀ ਲੋੜ ਨੂੰ ਦਰਸਾਉਂਦੇ ਹਨ ਅਤੇ ਇਹ ਵੀ ਸਪੱਸ਼ਟ ਕਰਦੇ ਹਨ ਕਿ ਸਮੇਂ ਸਿਰ ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣ ਵਿੱਚ ਆਰਥਿਕ ਸਹਾਇਤਾ ਕਿੰਨੀ ਅਹਿਮ ਭੂਮਿਕਾ ਨਿਭਾ ਰਹੀ ਹੈ।
    ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਿਲ ਦੀਆਂ ਬੀਮਾਰੀਆਂ ਅੱਜ ਵੀ ਸਭ ਤੋਂ ਗੰਭੀਰ ਜਨ ਸਿਹਤ ਚੁਣੌਤੀਆਂ ਵਿੱਚੋਂ ਇੱਕ ਹਨ, ਪਰ ਜਾਗਰੂਕਤਾ, ਸਮੇਂ ਸਿਰ ਜਾਂਚ ਅਤੇ ਤੁਰੰਤ ਡਾਕਟਰੀ ਇਲਾਜ ਰਾਹੀ ਮੌਤਾਂ ਦੀ ਗਿਣਤੀ ਕਾਫੀ ਘਟਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛਾਤੀ ਵਿੱਚ ਲਗਾਤਾਰ ਦਰਦ, ਸਾਹ ਚੜ੍ਹਨਾ, ਅਸਧਾਰਨ ਥਕਾਵਟ ਜਾਂ ਹੋਰ ਚੇਤਾਵਨੀ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰਨ, ਕਿਉਂਕਿ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਨਾਲ ਜਾਨ ਬਚਾਈ ਜਾ ਸਕਦੀ ਹੈ।
    ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਆਰਥਿਕ ਤੰਗੀ ਕਾਰਨ ਜੀਵਨ-ਰੱਖਿਅਕ ਦਿਲ ਦੇ ਇਲਾਜ ਵਿੱਚ ਦੇਰੀ ਕਰਨ ਲਈ ਮਜ਼ਬੂਰ ਹੋਣ ਦੀ ਲੋਡ? ਨਹੀਂ । ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਯੋਗ ਮਰੀਜ਼ਾਂ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਬਿਨਾਂ ਸਹੀ ਸਮੇਂ ’ਤੇ ਮਿਆਰੀ ਦਿਲ ਰੋਗ ਇਲਾਜ ਮੁਹੱਈਆ ਹੋਵੇ। ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਅਤੇ ਸਾਡੀ ਵਚਨਬੱਧਤਾ ਹੈ ਕਿ ਪੰਜਾਬ ਦੇ ਹਰ ਯੋਗ ਪਰਿਵਾਰ ਤੱਕ ਅਜਿਹੀਆਂ ਸਿਹਤ ਸੇਵਾਵਾਂ ਪਹੁੰਚਣ।”
    ਮਾਈ ਹਸਪਤਾਲ, ਮੋਹਾਲੀ (ਇੰਡਸ ਨੈੱਟਵਰਕ ਹਸਪਤਾਲ) ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਅਤੇ ਕੰਸਲਟੈਂਟ ਕਾਰਡੀਓਲੋਜਿਸਟ ਡਾ. ਕਰਨਦੀਪ ਸਿੰਘ ਸਿਆਲ ਨੇ ਕਿਹਾ, “ਦਿਲ ਦੀਆਂ ਬੀਮਾਰੀਆਂ ਅੱਜ ਵੀ ਦੇਸ਼ ਦੀਆਂ ਸਭ ਤੋਂ ਵੱਡੀਆਂ ਸਿਹਤ ਚੁਣੌਤੀਆਂ ਵਿੱਚੋਂ ਇੱਕ ਹਨ। ਜਨਮ ਤੋਂ ਦਿਲ ਦੇ ਨੁਕਸ ਅਤੇ ਦਿਲ ਦੀਆਂ ਹੋਰ ਗੁੰਝਲਦਾਰ ਬੀਮਾਰੀਆਂ ਦੇ ਮਾਮਲਿਆਂ ਵਿੱਚ ਵੱਡੀ ਗਿਣਤੀ ਵਿੱਚ ਇਲਾਜ ਦੀ ਲੋੜ ਪੈਂਦੀ ਹੈ। ਹਾਲਾਂਕਿ, ਸਮੇਂ ਸਿਰ ਜਾਂਚ ਅਤੇ ਇਲਾਜ ਰਾਹੀਂ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ।”
    ਡਾ. ਕਰਨਦੀਪ ਸਿੰਘ ਸਿਆਲ ਨੇ ਕਿਹਾ ਕਿ ਆਰਥਿਕ ਸੁਰੱਖਿਆ ਮਿਲਣ ਨਾਲ ਮਰੀਜ਼ ਬਿਨਾਂ ਦੇਰੀ ਇਲਾਜ ਕਰਵਾਉਣ ਲਈ ਅੱਗੇ ਆਉਂਦੇ ਹਨ, ਜਿਸ ਨਾਲ ਇਲਾਜ ਦੇ ਨਤੀਜੇ ਬਿਹਤਰ ਹੁੰਦੇ ਹਨ ਅਤੇ ਮਰੀਜ਼ ਜਲਦੀ ਸਿਹਤਯਾਬ ਹੁੰਦੇ ਹਨ। ਉਨ੍ਹਾਂ ਕਿਹਾ, “ਇਸ ਦੇ ਨਾਲ-ਨਾਲ, ਰੋਕਥਾਮ ਹੀ ਸਾਡੀ ਸਭ ਤੋਂ ਮਜ਼ਬੂਤ ਸੁਰੱਖਿਆ ਹੈ। ਦਿਲ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣਾ, ਨਿਯਮਤ ਸਰੀਰਕ ਗਤੀਵਿਧੀਆਂ ਕਰਨਾ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਕੰਟਰੋਲ ਵਿੱਚ ਰੱਖਣਾ ਅਤੇ ਸਮੇਂ-ਸਮੇਂ ’ਤੇ ਦਿਲ ਦੀ ਜਾਂਚ ਕਰਵਾਉਣਾ ਗੰਭੀਰ ਦਿਲ ਦੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾ ਸਕਦਾ ਹੈ।”
    ਅੱਜ ਮਨਜੀਤ ਸਿੰਘ ਆਪਣੇ ਪਰਿਵਾਰ ਨਾਲ ਤੰਦਰੁਸਤ ਜੀਵਨ ਬਤੀਤ ਕਰ ਰਿਹਾ ਹੈ ਅਤੇ ਇਸ ਗੱਲ ਲਈ ਸ਼ੁਕਰਗੁਜ਼ਾਰ ਹੈ ਕਿ ਡਾਕਟਰੀ ਐਮਰਜੈਂਸੀ ਓਹਦੇ ਲਈ ਆਰਥਿਕ ਸੰਕਟ ਵਿੱਚ ਨਹੀਂ ਬਦਲੀ। ਉਸ ਦੀ ਕਹਾਣੀ ਪੰਜਾਬ ਦੇ ਅਜਿਹੇ ਕਈ ਹੋਰ ਲੋਕਾਂ ਦੀ ਕਹਾਣੀ ਹੈ, ਜਿਨ੍ਹਾਂ ਨੂੰ ਇਸ ਯੋਜਨਾ ਤਹਿਤ ਸਮੇਂ ਸਿਰ ਦਿਲ ਸਬੰਧੀ ਇਲਾਜ ਮਿਲਿਆ ਹੈ। ਮਨਜੀਤ ਸਿੰਘ ਨੇ ਕਿਹਾ, “ਸਭ ਤੋਂ ਵੱਡੀ ਤਸੱਲੀ ਸਿਰਫ਼ ਇਸ ਗੱਲ ਦੀ ਨਹੀਂ ਕਿ ਹੁਣ ਉੱਚ ਪੱਧਰੀ ਡਾਕਟਰੀ ਇਲਾਜ ਉਪਲੱਬਧ ਹੈ, ਸਗੋਂ ਇਸ ਗੱਲ ਦੀ ਹੈ ਕਿ ਸਮੇਂ ਸਿਰ ਇਲਾਜ ਮਿਲੇਗਾ ਜਾਂ ਨਹੀਂ, ਇਹ ਹੁਣ ਸਾਡੀ ਆਰਥਿਕ ਸਮਰੱਥਾ ’ਤੇ ਨਿਰਭਰ ਨਹੀਂ ਕਰਦਾ।”

    Share. Facebook Twitter Pinterest Email WhatsApp

    Related Posts

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

    July 19, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    ਬਜ਼ੁਰਗਾਂ ਦੀ ਸੁਰੱਖਿਆ ਲਈ ਸਰਕਾਰ ਹੋਈ ਸਖ਼ਤ ਦੇਖਭਾਲ ਨਾ ਕਰਨ ’ਚ ਅਸਫਲ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

    July 19, 2026

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਅਨੰਦਪੁਰ ਸਾਹਿਬ ’ਚ ਕੂੜੇ ਨੇ ਧਾਰਿਆ ਨਰਕ ਦਾ ਰੂਪ

    July 19, 2026

    ਜਦੋਂ ਵੱਡੀਆਂ ਕੁਰਸੀਆਂ ਹਲਾਉਣੀਆਂ ਹੋਣ ਤਾਂ ਦਰੀਆਂ ’ਤੇ ਬੈਠ ਕੇ ਹੀ ਰੋਸ ਵਿਖਾਵਾ ਕਰਨਾ ਪੈਂਦੈ

    July 19, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਦੀ ਮੌਤ, ਕਈ ਲਾਪਤਾ

    July 19, 2026

    ਭਾਰਤ-ਅਮਰੀਕਾ ਸੌਦੇ ਵਿਰੁੱਧ ਕਿਸਾਨਾਂ ਦਾ ਮਾਰਚ ਅੱਜ ਸੈਂਕੜੇ ਬੱਸਾਂ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੀਆਂ

    July 19, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.