ਫਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਵੀਰਵਾਰ ਨੂੰ ਮੋਗਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਭਾਜਪਾ ਦਫ਼ਤਰ, ਮੋਗਾ ਦੇ ਬਾਹਰ ਕਰਵਾਏ ਗਏ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਅਤੇ ਯੁਵਾ ਮੋਰਚਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸਰਦਾਰ ਪਰਮਿੰਦਰ ਸਿੰਘ ਬਰਾੜ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਦੋਵਾਂ ਆਗੂਆਂ ਨੇ ਪ੍ਰਦਰਸ਼ਨ ਵਿੱਚ ਸ਼ਾਮਲ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਗੰਭੀਰ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਲੱਖਾਂ ਮਿਹਨਤੀ ਉਮੀਦਵਾਰਾਂ ਦਾ ਭਰੋਸਾ ਟੁੱਟ ਰਿਹਾ ਹੈ।
ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਫਰੀਦਕੋਟ ਪੇਪਰ ਲੀਕ ਮਾਮਲੇ ਨੇ ਸੂਬੇ ਦੀ ਭਰਤੀ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼?ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।
ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਮੌਕੇ ’ਤੇ ਤਾਇਨਾਤ ਰਿਹਾ ਅਤੇ ਸਾਰਾ ਪ੍ਰੋਗਰਾਮ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਇਆ।
ਭਾਜਪਾ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਪੇਪਰ ਲੀਕ ਮਾਮਲਿਆਂ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੀ ਹੈ, ਤਾਂ ਭਾਜਪਾ ਯੁਵਾ ਮੋਰਚਾ ਅਤੇ ਭਾਰਤੀ ਜਨਤਾ ਪਾਰਟੀ ਪੂਰੇ ਪੰਜਾਬ ਵਿੱਚ ਵਿਆਪਕ ਜਨ ਅੰਦੋਲਨ ਛੇੜਨ ਲਈ ਮਜਬੂਰ ਹੋਣਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


