ਇੱਕ ਅਪ੍ਰੈਲ ਤੋਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖਰੀਦ ਰਸਮੀ ਤੌਰ ’ਤੇ ਸ਼ੁਰੂ ਹੋਣ ਦੇ ਬਾਵਜੂਦ ਮੰਡੀਆਂ ਵਿੱਚ ਲਿਫਟਿੰਗ ਦੀ ਗਤੀ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਰਕਿਟ ਕਮੇਟੀ ਵੱਲੋਂ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਮੰਡੀਆਂ ਵਿੱਚ ਵੱਖ-ਵੱਖ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਜਾਰੀ ਹੈ, ਪਰ ਖਰੀਦੀ ਗਈ ਫਸਲ ਦੀ ਲਿਫਟਿੰਗ ਨਾ ਹੋਣ ਕਰਕੇ ਬੋਰੀਆਂ ਦੇ ਅੰਬਾਰ ਲੱਗਦੇ ਜਾ ਰਹੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਸਬੰਧਿਤ ਟਰਾਂਸਪੋਰਟ ਠੇਕੇਦਾਰ ਵੱਲੋਂ ਕਣਕ ਚੁੱਕਣ ਲਈ ਲੋੜੀਂਦੇ ਵਾਹਨ ਮੌਕੇ ’ਤੇ ਨਹੀਂ ਭੇਜੇ ਜਾ ਰਹੇ। ਇਸ ਕਰਕੇ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਬਣਦੀ ਜਾ ਰਹੀ ਹੈ ਅਤੇ ਨਵੀਂ ਆ ਰਹੀ ਫਸਲ ਰੱਖਣ ਵਿੱਚ ਵੀ ਦਿਕਤ ਆ ਰਹੀ ਹੈ। ਇਸ ਸਥਿਤੀ ਵਿੱਚ ਕੁਝ ਆੜਤੀਆਂ ਵੱਲੋਂਆਪਣੇ ਪੱਧਰ ’ਤੇ ਇੱਕ-ਦੋ ਟਰੱਕ ਲਗਾ ਕੇ ਲਿਫਟਿੰਗ ਕਰਵਾਈ ਜਾ ਰਹੀ ਹੈ, ਪਰ ਇਹ ਯਤਨ ਨਾਕਾਫ਼ੀ ਸਾਬਤ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਨੇ
ਮੀਡੀਆ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਠੇਕੇਦਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਨਵੀਂ ਦਾਣਾ ਮੰਡੀ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਤੁਰੰਤ ਲਿਫਟਿੰਗ ਪ੍ਰਕਿਰਿਆ ਤੇਜ਼ ਕਰਨ।
ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


