Close Menu
Rozana Desh PardeshRozana Desh Pardesh
    What's Hot

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Facebook X (Twitter) Instagram YouTube
    Breaking News
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    • ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
    • ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
    • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
    • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ
    Saturday, November 28
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਕੇ ਮਜ਼ਦੂਰਾਂ ਦੇ ਰੁਜ਼ਗਾਰ ਹੱਕਾਂ ’ਤੇ ਹਮਲਾ ਕਰ ਰਹੀ ਹੈ ਕੇਂਦਰ ਸਰਕਾਰ: ਸੀਟੂ ਆਗੂ
    Punjab

    ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਕੇ ਮਜ਼ਦੂਰਾਂ ਦੇ ਰੁਜ਼ਗਾਰ ਹੱਕਾਂ ’ਤੇ ਹਮਲਾ ਕਰ ਰਹੀ ਹੈ ਕੇਂਦਰ ਸਰਕਾਰ: ਸੀਟੂ ਆਗੂ

    October 30, 20263 Mins Read
    Share Facebook Twitter Telegram Email WhatsApp

    3 ਨਵੰਬਰ ਨੂੰ ਧੂਰੀ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਰਾਜੋਆਣਾ ਖੁਰਦ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ ਕਿਸਾਨ ਆਗੂ ਸੁਖਚੈਨ ਸਿੰਘ ਅਤੇ ਸੀਟੂ ਆਗੂ ਪ੍ਰਿਤਪਾਲ ਬਿੱਟਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਡਾਕਟਰ ਪ੍ਰਕਾਸ਼ ਸਿੰਘ ਬਰਮੀ ਅਤੇ ਸੀਟੂ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਕੇ ਦੇਸ਼ ਦੇ ਕਰੋੜਾਂ ਪੇਂਡੂ ਮਜ਼ਦੂਰਾਂ ਦੇ ਰੁਜ਼ਗਾਰ ਦੇ ਹੱਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦੇਣ ਲਈ ਸਰਕਾਰ ਵੱਲੋਂ ਵੀ.ਬੀ.-ਜੀ. ਰਾਮ. ਜੀ. ਕਾਨੂੰਨ ਲਿਆਂਦਾ ਗਿਆ ਹੈ, ਜਿਸ ਨਾਲ ਮਨਰੇਗਾ ਦੀ ਮੌਜੂਦਾ ਕਾਰਜਪ੍ਰਣਾਲੀ ਅਤੇ ਫੰਡਾਂ ਦੀ ਵਿਵਸਥਾ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ।
    ਆਗੂਆਂ ਨੇ ਕਿਹਾ ਕਿ ਪਹਿਲਾਂ ਮਨਰੇਗਾ ਤਹਿਤ ਮਜ਼ਦੂਰਾਂ ਦੀਆਂ ਉਜਰਤਾਂ ਦਾ 90 ਫ਼ੀਸਦੀ ਹਿੱਸਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ ਅਤੇ ਸੂਬਾ ਸਰਕਾਰਾਂ 10 ਫ਼ੀਸਦੀ ਹਿੱਸਾ ਪਾਉਂਦੀਆਂ ਸਨ, ਪਰ ਨਵੇਂ ਕਾਨੂੰਨ ਤਹਿਤ ਹੁਣ ਸੂਬਾ ਸਰਕਾਰਾਂ ਨੂੰ 40 ਫ਼ੀਸਦੀ ਅਤੇ ਕੇਂਦਰ ਸਰਕਾਰ ਨੂੰ 60 ਫ਼ੀਸਦੀ ਹਿੱਸਾ ਪਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਪੰਜਾਬ ਵਰਗੇ ਸੂਬੇ ਲਈ ਇਹ ਵਾਧੂ ਵਿੱਤੀ ਬੋਝ ਸਾਬਤ ਹੋ ਸਕਦਾ ਹੈ ਅਤੇ ਇਸ ਦਾ ਖਮਿਆਜ਼ਾ ਆਖ਼ਰਕਾਰ ਪੇਂਡੂ ਮਜ਼ਦੂਰਾਂ ਨੂੰ ਭੁਗਤਣਾ ਪਵੇਗਾ।
    ਡਾਕਟਰ ਪ੍ਰਕਾਸ਼ ਸਿੰਘ ਬਰਮੀ ਅਤੇ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਮਨਰੇਗਾ ਸਿਰਫ਼ ਇੱਕ ਰੁਜ਼ਗਾਰ ਯੋਜਨਾ ਨਹੀਂ, ਸਗੋਂ ਪੇਂਡੂ ਗਰੀਬ ਪਰਿਵਾਰਾਂ ਲਈ ਰੋਜ਼ੀ-ਰੋਟੀ ਦਾ ਅਹਿਮ ਸਹਾਰਾ ਹੈ। ਇਸ ਨੂੰ ਕਮਜ਼ੋਰ ਕਰਨ ਨਾਲ ਬੇਜ਼ਮੀਨੇ ਮਜ਼ਦੂਰਾਂ, ਦਲਿਤ ਪਰਿਵਾਰਾਂ ਅਤੇ ਪੇਂਡੂ ਕਿਰਤੀ ਵਰਗ ਦੀ ਆਰਥਿਕ ਹਾਲਤ ਹੋਰ ਮਾੜੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਬੰਦ ਕੀਤੇ ਮਨਰੇਗਾ ਕੰਮ ਤੁਰੰਤ ਚਾਲੂ ਕੀਤੇ ਜਾਣ, ਮਜ਼ਦੂਰਾਂ ਦੀ ਦਿਹਾੜੀ 800 ਰੁਪਏ ਕੀਤੀ ਜਾਵੇ ਅਤੇ ਸਾਲ ਵਿੱਚ ਘੱਟੋ-ਘੱਟ 200 ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇ। ਇਸ ਤੋਂ ਇਲਾਵਾ ਮਨਰੇਗਾ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਸਾਰੇ ਮਨਰੇਗਾ ਕਰਮਚਾਰੀਆਂ ਦੀ ਤਨਖਾਹ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕਰਨ ਦੀ ਮੰਗ ਵੀ ਕੀਤੀ।
    ਇਸ ਮੌਕੇ ਸੀਟੂ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਚਿੱਟੇ ਨਸ਼ੇ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾ ਸਕਦਾ। ਚਿੱਟੇ ਦੇ ਨਸ਼ੇ ਵਿਰੁੱਧ ਲੜਾਈ ਦੇ ਨਾਲ-ਨਾਲ ਸ਼ਰਾਬ ਮਾਫ਼ੀਆ ਨਾਲ ਜੁੜੇ ‘ਲਾਲ ਨਸ਼ੇ’ ਦੇ ਮਾੜੇ ਪ੍ਰਭਾਵਾਂ ਨੂੰ ਵੀ ਗੰਭੀਰਤਾ ਨਾਲ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਚਿੱਟਾ ਨਸ਼ਾ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਿਹਾ ਹੈ, ਜਦਕਿ ਸ਼ਰਾਬ ਦੀ ਲਤ ਗਰੀਬ ਮਜ਼ਦੂਰ ਪਰਿਵਾਰਾਂ ਦੀ ਆਰਥਿਕਤਾ, ਸਿਹਤ ਅਤੇ ਸਮਾਜਿਕ ਜੀਵਨ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ।
    ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਦਿਨ-ਰਾਤ ਮਿਹਨਤ ਕਰਕੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਮਜ਼ਦੂਰਾਂ ਦੀ ਕਮਾਈ ਦਾ ਵੱਡਾ ਹਿੱਸਾ ਸ਼ਰਾਬ ’ਤੇ ਖਰਚ ਹੋ ਜਾਂਦਾ ਹੈ। ਇਸ ਦਾ ਸਿੱਧਾ ਅਸਰ ਘਰਾਂ ਦੀਆਂ ਔਰਤਾਂ ਅਤੇ ਬੱਚਿਆਂ ’ਤੇ ਪੈਂਦਾ ਹੈ। ਬੱਚਿਆਂ ਦੀ ਪੜ੍ਹਾਈ, ਖਾਣ-ਪੀਣ, ਕੱਪੜਿਆਂ ਅਤੇ ਇਲਾਜ ਵਰਗੀਆਂ ਬੁਨਿਆਦੀ ਲੋੜਾਂ ਲਈ ਪੈਸੇ ਘੱਟ ਪੈ ਜਾਂਦੇ ਹਨ। ਕਈ ਘਰਾਂ ਵਿੱਚ ਘਰੇਲੂ ਝਗੜੇ, ਕਰਜ਼ੇ ਅਤੇ ਆਰਥਿਕ ਤੰਗੀ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ।
    ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਿੱਟੇ ਦੇ ਨਸ਼ੇ ਵਾਂਗ ਸ਼ਰਾਬ ਦੀ ਨਾਜਾਇਜ਼ ਵਿਕਰੀ ਅਤੇ ਇਸ ਨਾਲ ਜੁੜੀਆਂ ਸ਼ਿਕਾਇਤਾਂ ਵੱਲ ਵੀ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਸ਼ਰਾਬ ਦੀ ਆਸਾਨ ਉਪਲਬਧਤਾ, ਸਰਕਾਰ ਦੀ ਸ਼ਹਿ ਤੇ ਨਾਜਾਇਜ਼ ਵਿਕਰੀ ਅਤੇ ਇਸ ਦੇ ਕਾਰੋਬਾਰ ਨਾਲ ਜੁੜੇ ਮਾਫ਼ੀਆ ਬਾਰੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਿਰਫ਼ ਨਾਅਰਿਆਂ ਨਾਲ ਪੂਰਾ ਨਹੀਂ ਹੋ ਸਕਦਾ, ਇਸ ਲਈ ਨਸ਼ਿਆਂ ਦੇ ਕਾਰੋਬਾਰ ’ਤੇ ਰੋਕ ਲਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਨਸ਼ਾ ਪੀੜਤਾਂ ਲਈ ਇਲਾਜ ਤੇ ਮੁੜ ਵਸੇਬੇ ਦੇ ਪ੍ਰਬੰਧ ਕਰਨੇ ਵੀ ਜ਼ਰੂਰੀ ਹਨ।
    ਉਨ੍ਹਾਂ ਕਿਹਾ ਕਿ ਜਦੋਂ ਤੱਕ ਪੇਂਡੂ ਮਜ਼ਦੂਰਾਂ ਨੂੰ ਪੱਕਾ ਰੁਜ਼ਗਾਰ, ਉਚਿਤ ਮਿਹਨਤਾਨਾ ਅਤੇ ਪਰਿਵਾਰ ਪਾਲਣ ਯੋਗ ਆਮਦਨ ਨਹੀਂ ਮਿਲਦੀ, ਉਦੋਂ ਤੱਕ ਗਰੀਬੀ ਅਤੇ ਸਮਾਜਿਕ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾਉਣਾ ਮੁਸ਼ਕਲ ਹੈ। ਉਨ੍ਹਾਂ ਮਜ਼ਦੂਰਾਂ ਨੂੰ 3 ਨਵੰਬਰ ਨੂੰ ਧੂਰੀ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

    Share. Facebook Twitter Pinterest Email WhatsApp

    Related Posts

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026

    ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ

    November 28, 2026

    ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ

    November 28, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.