ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਨੂਰਪੁਰਬੇਦੀ ਦੀ ਇਕਾਈ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਰਾਹੀਂ ਮੰਗ ਪੱਤਰ ਭੇਜਿਆ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਕਰੀਬ 2100 ਮਨਰੇਗਾ ਕਰਮਚਾਰੀ ਪਿਛਲੇ 17-18 ਸਾਲਾਂ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਹਨ । ਪਰ ਅਜੇ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਨਾ ਸਿਰਫ਼ ਮਨਰੇਗਾ ਸਕੀਮ ਸਗੋਂ ਵਿਭਾਗ ਦੀਆਂ ਹੋਰ ਕਈ ਯੋਜਨਾਵਾਂ ਅਤੇ ਸਰਵੇਖਣਾਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਮੰਗ ਪੱਤਰ ਰਾਹੀਂ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਚਾਇਤ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਉੱਤੇ ਤਜਰਬੇ ਦੇ ਆਧਾਰ ’ਤੇ ਮਨਰੇਗਾ ਕਰਮਚਾਰੀਆਂ ਨੂੰ ਮਰਜ ਕੀਤਾ ਜਾਵੇ। ਇਸ ਨਾਲ ਇੱਕ ਪਾਸੇ ਵਿਭਾਗ ਵਿੱਚ ਸਟਾਫ਼ ਦੀ ਘਾਟ ਪੂਰੀ ਹੋਵੇਗੀ ਅਤੇ ਦੂਜੇ ਪਾਸੇ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਕਰਮਚਾਰੀਆਂ ਨੂੰ ਇਨਸਾਫ਼ ਮਿਲੇਗਾ। ਯੂਨੀਅਨ ਨੇ ਇਹ ਵੀ ਦੱਸਿਆ ਕਿ ਪਿਛਲੇ 6 ਤੋਂ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਨੂੰ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਪ੍ਰਤਾਪ ਸਿੰਘ ਬਾਜਵਾ ਨਾਲ ਗੱਲਬਾਤ ਕਰਕੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਉਠਾਉਣ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਦਿੱਲੀ ਪੱਧਰ ’ਤੇ ਉਠਾਉਣਗੇ। ਇਸ ਮੌਕੇ ਉਨਾਂ ਨੇ ਮਨਰੇਗਾ ਕਰਮਚਾਰੀਆਂ ਨੂੰ ਛੇ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਤੇ ਜ਼ੋਰਦਾਰ ਨਿਖੇਦੀ ਕੀਤੀ ਅਤੇ ਕਿਹਾ ਕਿ ਇੰਨੀ ਮਹਿੰਗਾਈ ਦੇ ਦੋਰ ਚ ਬਿਨਾਂ ਤਨਖਾਹ ਤੋਂ ਕੱਚੇ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ ਹੈ । ਪਰੰਤੂ ਸਰਕਾਰ ਦੇ ਬੋਲੇ ਕੰਨਾਂ ਤੱਕ ਇਹਨਾਂ ਦੀ ਮਜਬੂਰੀ ਦੀ ਆਵਾਜ਼ ਨਹੀਂ ਪਹੁੰਚੀ। ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਕਰਮਚਾਰੀਆਂ ਦੇ ਜਾਇਜ਼ ਹੱਕਾਂ ਲਈ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


