ਮਾਨਸਾ ਵਿੱਚ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਤੋਂ ਬਾਅਦ ਹੋਈ ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਗਰਗ ਮੈਡੀਕਲ ਹਾਲ ਦੀ ਭੰਨਤੋੜ ਅਤੇ ਦੁਕਾਨ ਅੰਦਰ ਅੱਗ ਲਗਾਉਣ ਦੇ ਮਾਮਲੇ ਵਿੱਚ 1000 ਤੋਂ 1200 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ 14 ਅਕਤੂਬਰ 2026 ਨੂੰ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਤੋਂ ਬਾਅਦ ਵਾਪਰੀ ਸੀ। ਕਤਲ ਦੀ ਖ਼ਬਰ ਫੈਲਣ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਦੀ ਵੱਡੀ ਭੀੜ ਰੇਲਵੇ ਫਾਟਕ ਨੇੜੇ ਸਥਿਤ ਗਰਗ ਮੈਡੀਕਲ ਹਾਲ ਪਹੁੰਚ ਗਈ ਸੀ।
ਦੱਸਿਆ ਜਾਂਦਾ ਹੈ ਕਿ ਭੀੜ ਨੇ ਉੱਥੋਂ ਲੰਘ ਰਹੀ ਇੱਕ ਜੇਸੀਬੀ ਮਸ਼ੀਨ ਦੇ ਚਾਲਕ ਨੂੰ ਰੋਕ ਕੇ ਮਸ਼ੀਨ ਦੀ ਵਰਤੋਂ ਕਰਦਿਆਂ ਮੈਡੀਕਲ ਸਟੋਰ ਦੀ ਭੰਨਤੋੜ ਕੀਤੀ। ਇਸ ਤੋਂ ਬਾਅਦ ਦੁਕਾਨ ਅੰਦਰ ਪਏ ਸਾਮਾਨ ਨੂੰ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ।
ਇਹ ਮੈਡੀਕਲ ਹਾਲ ਅਸ਼ਵਨੀ ਕੁਮਾਰ ਵੱਲੋਂ ਚਲਾਇਆ ਜਾ ਰਿਹਾ ਸੀ। ਪੁਲਿਸ ਰਿਕਾਰਡ ਮੁਤਾਬਕ ਘਟਨਾ ਸਮੇਂ ਭੀੜ ਵਿੱਚ ਵੱਖ-ਵੱਖ ਇਲਾਕਿਆਂ ਤੋਂ ਆਏ ਕਈ ਨੌਜਵਾਨ ਸ਼ਾਮਲ ਸਨ, ਪਰ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ।
ਹੁਣ ਇਸ ਮਾਮਲੇ ਵਿੱਚ ਥਾਣਾ ਸਿਟੀ-2 ਮਾਨਸਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 326(ਜੀ), 324(5), 191(2) ਅਤੇ 190 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਫਆਈਆਰ ਵਿੱਚ ਮੁਲਜ਼ਮਾਂ ਦੀ ਗਿਣਤੀ 1000 ਤੋਂ 1200 ਦੇ ਕਰੀਬ ਦੱਸੀ ਗਈ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨੀ ਧਾਰਾਵਾਂ ਵਿੱਚ ਤਬਦੀਲੀ ਵੀ ਕੀਤੀ ਜਾ ਸਕਦੀ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


