ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆਂ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕੀਤੇ ਗਏ, ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ, ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ, ਤਖ਼ਤ ਸਾਹਿਬ ਦੇ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਵੱਲੋਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਗੁਰ ਇਤਿਹਾਸ ਤੇ ਚਾਨਾ ਪਾਇਆ ਗਿਆ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਵੀ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਿਨ੍ਹਾਂ ’ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਅਤੇ ਤਪਦੀ ਗਰਮੀ ਦੇ ਬਾਵਜੂਦ ਸੰਗਤਾਂ ਨੇ ਵੱਡੀ ਗਿਣਤੀ ’ਚ ਇਥੇ ਪਹੁੰਚ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਅਨੇਕਾਂ ਸ਼?ਰੋਮਣੀ ਕਮੇਟੀ ਮੈਂਬਰਾਂ, ਪੰਥਕ ਹਸਤੀਆਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਭੋਰਾ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


