ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੇ ਹੱਕਾਂ ਲਈ ਚਲਾਏ ਜਾ ਰਹੇ ਅੰਦੋਲਨ ਦਾ ਪੂਰਨ ਸਮਰਥਨ ਕਰਦਿਆਂ ਸਨੌਰ ਤੋਂ ਬੀ ਜੇ ਪੀ ਦੇ ਦਾਅਵੇ ਦਾਰ ਅਤੇ ਬੀਜੀਪੀ ਦੇ ਆਗੂ ਸਤਪਾਲ ਸਿੰਘ ਪੂਨੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਬਿਨਾਂ ਕਿਸੇ ਦੇਰੀ ਤੁਰੰਤ ਨਿਪਟਾਰਾ ਕੀਤਾ ਜਾਵੇ! ਬੀਤੇ ਦਿਨੀ ਸਤਪਾਲ ਪੂਨੀਆ ਨੇ ਨੈਸ਼ਨਲ ਕਮਿਸ਼ਨ ਫਾਰ ਮਾਈਨਾਰਿਟੀਜ਼ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਜੀ ਨਾਲ ਅਹਿਮ ਮੀਟਿੰਗ ਕਰਕੇ ਹਲਕਾ ਸਨੌਰ ਦੇ ਵੱਖ-ਵੱਖ ਮਹੱਤਵ ਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਇਸ ਮੌਕੇ ਬਲਜਿੰਦਰ ਸਿੰਘ ਮਰਦਾਹੇੜੀ, ਹਰਜਿੰਦਰ ਸਿੰਘ ਪੰਜੋਲਾ, ਗੁਰਮੇਜ ਸਿੰਘ ਡਡੋਆ, ਕੁਮੇਰ ਚੰਦ ਪੰਜੋਲਾ, ਜਗਦੇਵ ਸਿੰਘ ਪੰਜੋਲਾ ਹਾਜ਼ਰ ਸਨ!ਉਹਨਾਂ ਕਿਹਾ ਕਿ
‘ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ 18% ਡੀ.ਏ. ਨਾ ਦੇਣਾ ਅਦਾਲਤੀ ਹੁਕਮਾਂ ਦੀ ਉਲੰਘਣਾ ਅਤੇ ਮੁਲਾਜ਼ਮਾਂ ਨਾਲ ਧੋਖਾ’’ਕੀਤਾ ਜਾ ਰਿਹਾ ਹੈ!ਉਹਨਾਂ ਸਰਕਾਰ ਤੋਂ
‘ਪੁਰਾਣੀ ਪੈਨਸ਼ਨ ਸਕੀਮ, ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਛੇਵੇਂ ਪੇ-ਕਮਿਸ਼ਨ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ!
ਉਹਨਾਂ ਕਿਹਾ ਕਿ ਹਾਈ ਕੋਰਟ ਨੇ ਪਿਛਲੇ ਦਿਨੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ 18 ਫੀਸਦੀ ਡੀ.ਏ. ਦੇਣ ਦਾ ਇਤਿਹਾਸਕ ਫੈਸਲਾ ਸੁਣਾਉਂਦਿਆਂ ਇਸ ਨੂੰ 15 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਹਦਾਇਤ ਕੀਤੀ ਸੀ। ਪਰੰਤੂ ਬੜੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡੀ.ਏ. ਦੇਣ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦੀ ਇੱਕੋ-ਇੱਕ ਅਜਿਹੀ ਰਾਜ ਸਰਕਾਰ ਹੈ ਜਿੱਥੇ ਮੁਲਾਜ਼ਮਾਂ ਨੂੰ ਮਹਿਜ਼ 42% ਡੀ.ਏ. ਮਿਲ ਰਿਹਾ ਹੈ, ਜਦਕਿ ਕੇਂਦਰੀ ਮੁਲਾਜ਼ਮਾਂ ਦਾ ਡੀ.ਏ. ਵਧ ਕੇ 60% ਹੋ ਚੁੱਕਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਡਟ ਕੇ ਖੜੇ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਹਰ ਫੋਰਮ ’ਤੇ ਲੜੀਆਂ ਜਾਣਗੀਆਂ।
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


