ਮੁਲਾਜ਼ਮ ਅਤੇ ਪੈਨਸ਼ਨਰਜ਼ ਭਲਾਈ ਫਰੰਟ ਪੰਜਾਬ ਦੀ ਅਗਵਾਈ ਹੇਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗਈ ਰੈਲੀ ਵਿੱਚ ਅੰਮ੍ਰਿਤਸਰ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਸ਼ਮੂਲੀਅਤ ਕੀਤੀ।
ਫਰੰਟ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਦੀ ਆਵਾਜ਼ ਬੁਲੰਦ ਕੀਤੀ।
ਇਸ ਰੈਲੀ ਦੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੇਣ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨਰਾਂ ਨੂੰ ਬਣਦੇ ਲਾਭ ਦੇਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਬੰਧਤ ਹੋਰ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਰੈਲੀ ਵਿੱਚ ਪ੍ਰਿੰਸੀਪਲ ਕਸ਼ਮੀਰ ਸਿੰਘ ਰੌਂਤਾ, ਕਰਨ ਰਾਜ ਸਿੰਘ ਗਿੱਲ, ਮਨਜੀਤ ਸਿੰਘ ਵਿਰਕ, ਦਰਸ਼ਨ ਲਾਲ ਕਲੋਤਰਾ, ਐੱਮ.ਐੱਲ.ਟੀ. ਰਾਜ ਕੁਮਾਰ ਅਤੇ ਐੱਮ.ਐੱਲ.ਟੀ. ਗੁਰਮੀਤ ਸਿੰਘ ਗਿੱਲ ਸਮੇਤ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


