ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਬਾਹਰ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਮਹਾਸਚਿਵ ਹਿਤੇਸ਼ ਸ਼ਰਮਾ, ਕਨਵੀਨਰ ਸਤਿਆ ਪ੍ਰਕਾਸ਼, ਡਾ. ਲੇਖਰਾਜ, ਰਾਜਿੰਦਰ ਧੀਮਾਨ, ਇਕਬਾਲ ਸਿੰਘ, ਗੁਰਦਿਆਲ ਸੈਣੀ ਅਤੇ ਰਾਮ ਪ੍ਰਕਾਸ਼ ਸ਼ਰਮਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੰਜਾਬ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਗਟਾਇਆ।
ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਦੀ ਅਣਦੇਖੀ ਕਰ ਰਹੀ ਹੈ ਅਤੇ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਦਾ ਸਿਆਸੀ ਨੁਕਸਾਨ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।
ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ, ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ 18 ਫੀਸਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ, 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਸਹੀ ਢੰਗ ਨਾਲ ਲਾਗੂ ਕੀਤੇ ਜਾਣ, ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਦਿੱਤੀ ਜਾਵੇ, ਮਾਣਭੱਤਾ ਅਧਾਰਿਤ ਕਰਮਚਾਰੀਆਂ ’ਤੇ ਘੱਟੋ-ਘੱਟ ਮਜ਼ਦੂਰੀ ਕਾਨੂੰਨ ਲਾਗੂ ਕੀਤਾ ਜਾਵੇ, ਏ.ਸੀ.ਪੀ. ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਅਨੁਸਾਰ ਸੋਧੀ ਜਾਵੇ ਅਤੇ ਸਾਰੇ ਵਿਭਾਗਾਂ ਦੇ ਕੱਚੇ ਤੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕਾ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਜਬ ਵਾਧਾ ਕੀਤਾ ਜਾਵੇ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਬਦਲਿਆ ਤਾਂ ਸੂਬਾ ਪੱਧਰੀ ਆਗੂਆਂ ਦੇ ਸੱਦੇ ’ਤੇ ਕੈਬਿਨੇਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਤੋਂ ਬਾਅਦ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰਾਜ ਪੱਧਰੀ ਮਹਾਰੈਲੀ ਕਰਕੇ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਰਾਜਦੀਪਕ ਗੁਪਤਾ, ਵਾਸੂ ਖਜੂਰੀਆ, ਰਣਵੀਰ ਸਿੰਘ, ਸ਼ਮਸ਼ੇਰ ਸਿੰਘ, ਮੰਗਲ ਸਿੰਘ, ਵਿਕਾਸ ਧਵਨ, ਰਾਜੀਵ ਅਵਸਥੀ, ਸੰਜੀਵ ਸ਼ਰਮਾ, ਰਾਜਨ ਮਨੀ, ਦੀਪਕ ਚੰਦ, ਰਾਜਿੰਦਰ ਧੀਮਾਨ, ਰਾਜਿੰਦਰ ਕੁਮਾਰ, ਮੋਹਨ ਸਿੰਘ, ਗੁਰਦਿਆਲ ਸਿੰਘ ਸੈਣੀ, ਇਕਬਾਲ ਸਿੰਘ, ਕਮਲ ਸਿੰਘ, ਦਸ਼ਰਥ ਜਾਖੜ, ਅਮਨਦੀਪ ਸਿੰਘ, ਧੀਰ ਸਿੰਘ, ਸਤਿਆ ਪ੍ਰਕਾਸ਼, ਡਾ. ਲੇਖਰਾਜ, ਰਾਮਨਾਥ, ਮਹਿੰਦਰ ਪਾਲ, ਰਾਜੇਸ਼ ਲਵਲੀ, ਚਰਨਜੀਤ ਸਿੰਘ, ਚਮਨ ਗੁਪਤਾ, ਰਘੁਬੀਰ ਸਿੰਘ, ਅਭਿਸ਼ੇਕ, ਕਮਲ ਵਰਮਾ, ਮੋਹਿੰਦਰ ਪਾਲ, ਰਾਕੇਸ਼ ਸੈਣੀ, ਕੁਲਭੂਸ਼ਣ ਸ਼ਰਮਾ, ਰਾਜਿੰਦਰ ਕੁਮਾਰ, ਪੰਕਜ ਸ਼ਰਮਾ, ਤੇਜਿੰਦਰ ਸਾਵਲ, ਰਣਜੀਤ ਸਿੰਘ, ਯੋਗੇਸ਼ਵਰ ਸਲਾਰੀਆ, ਅੰਮ੍ਰਿਤਪਾਲ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


