ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਆਏ ਹਨ, ਜਿਨ੍ਹਾਂ ਨੇ ਗੁਰੂ-ਦੋਖੀ ਲੋਕਾਂ ਦੇ ਹਮਲੇ ਤੋਂ ਉਨ੍ਹਾਂ ਦੀ ਰੱਖਿਆ ਕੀਤੀ ਹੈ।
ਇਸ ਦੌਰਾਨ ਉਨ੍ਹਾਂ ਰਾਜ ਦੇ ਸਰਕਾਰੀ ਮੁਲਾਜ਼ਮਾਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਤੋਂ ਸਿੱਖਣਾ ਚਾਹੀਦਾ ਹੈ। ਵੱਡੇ ਬਾਦਲ ਸਾਹਿਬ ਹਮੇਸ਼ਾ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਦੇ ਸਨ, ਜਦਕਿ ਮੌਜੂਦਾ ਸਰਕਾਰ ਧਮਕੀਆਂ ਅਤੇ ਪੁਲਿਸ ਦੇ ਡਰ ਨਾਲ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਨੂੰ ਜੋ ਵੀ ਸਹੂਲਤਾਂ ਜਾਂ ਪੇ-ਕਮਿਸ਼ਨ ਮਿਲੇ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਵੇਲੇ ਹੀ ਮਿਲੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਡੀ.ਏ.ਨਹੀਂ ਦੇ ਰਹੀ, ਜੋ ਕਿ ਅਦਾਲਤ ਦੀ ਤੌਹੀਨ ਹੈ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਦਾ ਹੱਕ ਮਾਰ ਕੇ ਅਰਬਾਂ ਰੁਪਏ ਆਪਣੇ ਇਸ਼ਤਿਹਾਰਾਂ, ਰੈਲੀਆਂ ਅਤੇ ਚੋਣ ਪ੍ਰਚਾਰ ’ਤੇ ਬਰਬਾਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ।
Breaking News
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
- नई शिक्षा नीति भारत को विश्व गुरु बनाने का दस्तावेज : शिक्षा मंत्री महीपाल ढांडा
- कांग्रेस सरकार ने 10 साल में केवल 86 हजार सरकारी नौकरियां जबकि बीजेपी की सरकार में 2 लाख से अधिक नौकरी दी : सीएम नायब सिंह सैनी


