ਮਾਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਕੇ ਵੱਡੇ ਨੁਕਸਾਨ ਨੂੰ ਟਾਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਦਿਲਸ਼ਾਦ ਅਲੀ ਖਾਨ ਨੇ ਦੱਸਿਆ ਕਿ 26 ਸਤੰਬਰ ਨੂੰ ਰਾਤ ਕਰੀਬ 11:24 ਵਜੇ ਨਵਦੀਪ ਸਿੰਘ ਨਾਮਕ ਵਿਅਕਤੀ ਵੱਲੋਂ ਫਾਇਰ ਦਫ਼ਤਰ ਨੂੰ ਟਰੱਕ ਨੂੰ ਅੱਗ ਲੱਗਣ ਸਬੰਧੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ਲਈ ਰਵਾਨਾ ਹੋਈ ਅਤੇ ਲਗਭਗ 5 ਤੋਂ 7 ਮਿੰਟਾਂ ਵਿੱਚ ਘਟਨਾ ਸਥਾਨ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਟਰੱਕ ਦਾ ਅਗਲਾ ਹਿੱਸਾ ਕਾਫ਼ੀ ਪ੍ਰਭਾਵਿਤ ਹੋਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸੂਝ-ਬੂਝ ਅਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ਨੂੰ ਅੱਗੇ ਫੈਲਣ ਤੋਂ ਰੋਕਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਨੇੜੇ ਖੜ੍ਹੇ ਹੋਰ ਵਾਹਨਾਂ ਅਤੇ ਆਸ-ਪਾਸ ਦੀਆਂ ਦੁਕਾਨਾਂ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਇਆ ਜਾ ਸਕਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਟਰੱਕ ਮਾਲਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਗ ਕਾਰਨ ਕਰੀਬ 4 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਹੈ। ਫਾਇਰ ਬ੍ਰਿਗੇਡ ਦੀ ਟੀਮ ਦੀ ਅਗਵਾਈ ਫਾਇਰ ਅਫ਼ਸਰ ਦਿਲਸ਼ਾਦ ਅਲੀ ਖਾਨ ਵੱਲੋਂ ਕੀਤੀ ਗਈ। ਟੀਮ ਵਿੱਚ ਡਰਾਈਵਰ ਅਵਤਾਰ ਸਿੰਘ ਅਤੇ ਫਾਇਰਮੈਨ ਦਰਸ਼ਨ ਸਿੰਘ, ਸਤਵਿੰਦਰ ਸਿੰਘ, ਜਤਿੰਦਰ ਸਿੰਘ ਅਤੇ ਮਲਕੀਤ ਸਿੰਘ ਸ਼ਾਮਲ ਸਨ। ਸਥਾਨਕ ਲੋਕਾਂ ਅਤੇ ਟਰੱਕ ਯੂਨੀਅਨ ਦੇ ਮੈਂਬਰਾਂ ਵੱਲੋਂ ਫਾਇਰ ਬ੍ਰਿਗੇਡ ਟੀਮ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ।
Breaking News
- ਪੰਜਾਬ ਦੇ ਹੱਕਾਂ ਅਤੇ ਲੋਕ ਹਿੱਤ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ : ਇਆਲੀ
- ਮਾਲੇਰਕੋਟਲਾ ’ਚ ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਕਾਬੂ
- ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੇ ਘਰ ਦਾ ਕੀਤਾ ਘੇਰਾਓ
- ਐ ਐਚ ਓ ਸੁਨੀਤਾ ਰਾਣੀ ਤੇ ਹੋਮ ਗਾਰਡ ਜਵਾਨ ਗੁਰਅਵਤਾਰ ਸਿੰਘ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ
- ਭਾਜਪਾ ਦ੍ਰਿੜ੍ਹ ਇਰਾਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰਹੇਗੀ : ਰਵਨੀਤ ਸਿੰਘ ਬਿੱਟੂ
- ਮੌਜੂਦਾ ਵਿਧਾਇਕ ਦੇ ਖਿਲਾਫ ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਲਗਾਇਆ ਧਰਨਾ
- ਐਲਪੀਯੂ ਵਿੱਚ ਹੰਗਾਮਾ: ਵਿਦਿਆਰਥਣ ਨਾਲ ਬਲਾਤਕਾਰ ਦੀਆਂ ਖਬਰਾਂ ਤੋਂ ਭੜਕੇ ਵਿਦਿਆਰਥੀਆਂ ਵੱਲੋਂ ਭੰਨ-ਤੋੜ ਤੇ ਲਗਾਈ ਅੱਗ
- ਨੇਪਾਲ ’ਚ ਫਿਰ ਕੁਦਰਤੀ ਆਫ਼ਤ: ਬਰਫ਼ੀਲੇ ਤੂਫ਼ਾਨ ਕਾਰਨ 10 ਪਰਬਤਾਰੋਹੀ ਲਾਪਤਾ


