ਮਾਸਟਰ ਕਾਡਰ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਨੇ ਪਿੰਡ ਗੰਭੀਰਪੁਰ ਸਥਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਰਸਤੇ ਵਿੱਚ ਲਗਾਏ ਬੈਰੀਕੇਡ ਦੀਆਂ ਰੋਕਾਂ ਪਾਰ ਕੀਤੀਆਂ ਅਤੇ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ।
ਸਿੱਖਿਆ ਮੰਤਰੀ ਦੇ ਜਨਮਦਿਨ ਮੌਕੇ ਪ੍ਰਦਰਸ਼ਨਕਾਰੀਆਂ ਨੇ ‘ਹਰਜੋਤ ਸਿੰਘ ਬੈਂਸ’ ਅਤੇ ‘ਸਿੱਖਿਆ ਕ੍ਰਾਂਤੀ ਫੇਲ੍ਹ’ ਲਿਖਿਆ ਕੇਕ ਕੱਟ ਕੇ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ 81 ਹਜ਼ਾਰ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕ ਭਰਤੀ ਦੇ ਨੋਟੀਫਿਕੇਸ਼ਨ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਹੈ।
ਇਸ ਮੌਕੇ ਮਨਦੀਪ ਸਿੰਘ, ਲਖਵੀਰ ਸਿੰਘ ਖੁੱਡੀ ਕਲਾਂ, ਗੁਰਿੰਦਰ ਸਿੰਘ ਲੁਧਿਆਣਾ, ਪ੍ਰਿਅੰਕਾ ਰਾਣੀ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਮੋਰਚਾ ਜਾਰੀ ਰਹੇਗਾ।
ਪ੍ਰਦਰਸ਼ਨ ਵਿੱਚ ਜਸਵੰਤ ਘੁਬਾਇਆ, ਲਖਵੀਰ ਸਿੰਘ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਪ੍ਰਿਅੰਕਾ ਰਾਣੀ, ਵੀਰਪਾਲ ਕੌਰ, ਅੰਕੁਸ਼, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਕੌਰ, ਰਣਜੀਤ ਕੌਰ, ਸਾਇਨਾ, ਮਨਜੀਤ ਕੌਰ, ਨਛੱਤਰ ਸਿੰਘ, ਮੰਗਤ ਸਿੰਘ, ਪ੍ਰਵੀਨ ਸਿੰਘ, ਅੰਮ੍ਰਿਤ ਸਿੰਘ ਅਤੇ ਪ੍ਰਵੀਨ ਕੁਮਾਰ ਹਾਜ਼ਰ ਸਨ। ਬੀਐੱਡ ਟੈੱਟ ਪਾਸ ਯੂਨੀਅਨ, ਸਰੀਰਕ ਸਿੱਖਿਆ ਟੈੱਟ ਪਾਸ ਯੂਨੀਅਨ ਅਤੇ 1067 ਲੈਕਚਰਾਰ ਯੂਨੀਅਨ ਨੇ ਵੀ ਸੰਘਰਸ਼ ਨੂੰ ਸਮਰਥਨ ਦਿੱਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗ ਨਾ ਮੰਨੇ ਜਾਣ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


