ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚੋਂ ਗਾਰ ਕੱਢਣ ਦੀ ਮਹਾਨ ਕਾਰ-ਸੇਵਾ ਅੱਜ ਪੂਰਨ ਸ਼ਰਧਾ, ਭਾਵਨਾ ਅਤੇ ਭਾਰੀ ਉਤਸ਼ਾਹ ਨਾਲ ਸ਼ੁਰੂ ਹੋਈ। ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਵਲੋਂ ਟੱਕ ਲਗਾ ਕੇ ਕੀਤੀ ਗਈ। ਕਾਰ ਸੇਵਾ ਲਈ ਇਲਾਕੇ ਅਤੇ ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਵੱਡੇ ਪੱਧਰ ਤੇ ਟਰੈਕਟਰ-ਟਰਾਲੀਆਂ, ਕਹੀਆਂ, ਬੱਠਲ ਅਤੇ ਲੋੜੀਂਦਾ ਸਾਮਾਨ ਨਾਲ ਲੈ ਕੇ ਸ਼ਾਮਲ ਹੋਈਆਂ। ਸਮੁੱਚੀ ਸੰਗਤ ਸੇਵਾ ਪ੍ਰਤੀ ਅਥਾਹ ਸ਼ਰਧਾ ਅਤੇ ਧਾਰਮਿਕ ਰੰਗ ਵਿਚ ਰੰਗੀ ਹੋਈ ਸੀ ਅਤੇ ਪੂਰਾ ਮਾਹੌਲ ’ਸਤਿਨਾਮ ਵਾਹਿਗੁਰੂ’ ਦੇ ਜਾਪਾਂ ਅਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਸੀ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਗੁਰਸਾਗਰ ਟਰੱਸਟ ਦੇ ਪ੍ਰਧਾਨ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਗਤਾਂ ਵਿੱਚ ਸਰੋਵਰ ਦੀ ਕਾਰ-ਸੇਵਾ ਲਈ ਭਾਰੀ ਉਤਸ਼ਾਹ ਹੈ। ਗੁਰੂ ਘਰ ਦੀ ਸੇਵਾ ਨਾਲ ਮਨ ਨੂੰ ਅਲੌਕਿਕ ਸ਼ਾਂਤੀ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਸਮੂਹ ਸੰਗਤਾਂ ਅਤੇ ਆਏ ਮਹਾਂਪੁਰਖਾਂ ਦਾ ਇਸ ਮਹਾਨ ਕਾਰਜ ਵਿੱਚ ਹਿੱਸਾ ਪਾਉਣ ਲਈ ਧੰਨਵਾਦ ਕੀਤਾ। ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ ਜੀ ਨੇ ਪਵਿੱਤਰ ਸਰੋਵਰ ਦੇ ਇਤਿਹਾਸਕ ਮਹੱਤਵ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਸ ਸਮੇਂ ਇਲਾਕੇ ਵਿੱਚ ਪਾਣੀ ਦੀ ਭਾਰੀ ਕਿੱਲਤ ਸੀ। ਸੰਤ ਬਾਬਾ ਅਤਰ ਸਿੰਘ ਜੀ ਨੇ ਇਲਾਕਾ ਨਿਵਾਸੀਆਂ ਦੀ ਇਸ ਮੁੱਖ ਲੋੜ ਨੂੰ ਸਮਝਦਿਆਂ ਅਤੇ ਮਾਨਵਤਾ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਸ ਪਵਿੱਤਰ ਸਰੋਵਰ ਦੀ ਉਸਾਰੀ ਕਰਵਾਈ ਸੀ। ਇਹ ਸਰੋਵਰ ਸੰਤ ਜੀ ਦੀ ਮਾਨਵ-ਕਲਿਆਣਕਾਰੀ ਸੋਚ ਅਤੇ ਪਰਉਪਕਾਰ ਦਾ ਪ੍ਰਤੀਕ ਹੈ।ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਨੇ ਸੰਤ ਅਤਰ ਸਿੰਘ ਜੀ ਵੱਲੋਂ ਧਾਰਮਿਕ ਅਤੇ ਵਿੱਦਿਅਕ ਖੇਤਰ ਵਿੱਚ ਪਾਏ ਯੋਗਦਾਨ ਤੇ ਚਾਨਣਾ ਪਾਉਂਦਿਆਂ ਸੰਤ ਬਾਬਾ ਅਤਰ ਸਿੰਘ ਜੀ ਦੀ 100ਵੀਂ ਬਰਸੀ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਅਕਾਲ ਕਾਲਜ ਕੌਂਸਲ ਵੱਲੋਂ ਸਮੂਹ ਸੰਪਰਦਾਵਾਂ, ਸੰਤ ਮਹਾਂਪੁਰਖਾਂ, ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ. ਖਹਿਰਾ ਨੇ ਕਾਰ-ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਪਵਿੱਤਰ ਦਿਹਾੜੇ ’ਤੇ ਬਾਬਾ ਕਾਕਾ ਸਿੰਘ (ਪ੍ਰਧਾਨ, ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ), ਬਾਬਾ ਪ੍ਰਿਤਪਾਲ ਸਿੰਘ (ਮੁੱਖ ਸੇਵਾਦਾਰ, ਗੁਰਦੁਆਰਾ ਝੀਲ ਸਾਹਿਬ ਚੰਡੀਗੜ੍ਹ), ਬਾਬਾ ਹਰਬੇਅੰਤ ਸਿੰਘ (ਮੁੱਖ ਸੇਵਾਦਾਰ, ਗੁਰਦੁਆਰਾ ਮਾਤਾ ਭੋਲੀ ਜੀ), ਭਾਈ ਗੋਬਿੰਦ ਸਿੰਘ ਲੌਂਗੋਵਾਲ (ਸਾਬਕਾ ਮੰਤਰੀ), ਬਾਬਾ ਸੁਖਦੇਵ ਸਿੰਘ ਮੁੱਖ ਗ੍ਰੰਥੀ, ਬਾਬਾ ਜਸਵੰਤ ਸਿੰਘ ਜੋਤੀ ਸਰੂਪ ਸੰਗਰੂਰ, ਬਾਬਾ ਜਗਜੀਤ ਸਿੰਘ ਕਾਕਾ ਵੀਰ ਜੀ ਜਨਮ ਅਸਥਾਨ ਚੀਮਾ, ਬਾਬਾ ਬਲਜੀਤ ਸਿੰਘ ਫੱਕਰ, ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਮਲਕੀਤ ਸਿੰਘ ਚੰਗਾਲ, ਬਾਬਾ ਤਜੇਸ਼ਵਰ ਸਿੰਘ (ਗੋਬਿੰਦ ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ), ਮਾਤਾ ਚਰਨਕਮਲ ਕੌਰ, ਸੀਨੀਅਰ ਕੌਂਸਲ ਮੈਂਬਰ ਸਾਹਿਬਾਨ ਸ੍ਰ. ਹਰਜੀਤ ਸਿੰਘ ਸਜੂਮਾਂ, ਸ੍ਰ. ਗੁਰਜੰਟ ਸਿੰਘ ਦੁੱਗਾਂ, ਸ੍ਰ. ਸਿਆਸਤ ਸਿੰਘ ਦੁੱਗਾਂ, ਸ੍ਰ. ਬਲਦੇਵ ਸਿੰਘ ਭੰਮਾਂਬੱਦੀ, ਸ੍ਰ. ਗਮਦੂਰ ਸਿੰਘ ਬਹਾਦਰਪੁਰ, ਸ੍ਰ. ਹਾਕਮ ਸਿੰਘ ਬਹਾਦਰਪੁਰ, ਮਨਜੀਤ ਸਿੰਘ ਬਾਲੀਆਂ, ਡਾ. ਗੁਰਬੀਰ ਸਿੰਘ ਸੋਹੀ, ਹਰਿੰਦਰਵੀਰ ਸਿੰਘ ਕਾਕਾ ਫਤਹਿਗੜ੍ਹ, ਭੁਪਿੰਦਰ ਸਿੰਘ ਗਰੇਵਾਲ, ਕੇਵਲ ਸਿੰਘ ਤੂਰ, ਗੁਰਦਿਆਲ ਸਿੰਘ ਚੱਠਾ ਸਮੇਤ ਵੱਡੀ ਗਿਣਤੀ ਵਿੱਚ ਪੰਥਕ ਅਤੇ ਰਾਜਨੀਤਿਕ ਸ਼ਖਸੀਅਤਾਂ ਹਾਜ਼ਰ ਸਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


