ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ।
ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


