ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਵਿੱਚ ਧੱਕਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਮੁੜ ਪੈਟਰੋਲ-ਡੀਜਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ, ਜੋ ਕਿ 5 ਦਿਨਾਂ ਵਿੱਚ ਦੂਜੀ ਵਾਰ ਕੀਤਾ ਗਿਆ ਹੈ। ਇਸ ਪਿੱਛੇ ਤੇਲ ਕੰਪਨੀਆਂ ਨੂੰ ਮਿਡਲ ਈਸਟ ਜੰਗ ਕਾਰਨ ਹੋ ਰਹੇ ਘਾਟੇ ਦਾ ਕਾਰਨ ਦੱਸਿਆ ਜਾ ਰਿਹਾ ਹੈ।
ਅੱਜ ਸਵੇਰੇ, 19 ਮਈ ਨੂੰ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ। ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਹ ਇੱਕ ਹਫ਼ਤੇ ਤੋਂ ਵੱਧ ਸਮੇਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਤਾਜ਼ਾ ਵਾਧਾ ਆਮ ਲੋਕਾਂ ਦੀਆਂ ਜੇਬਾਂ ’ਤੇ ਹੋਰ ਬੋਝ ਪਾ ਸਕਦਾ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਤੇਲ ਕੰਪਨੀਆਂ ਵੱਲੋਂ ਲਗਾਤਾਰ ਕੀਮਤਾਂ ਵਿੱਚ ਵਾਧੇ ਦਾ ਸਿੱਧਾ ਅਸਰ ਆਮ ਲੋਕਾਂ ਦੇ ਬਜਟ ’ਤੇ ਪੈ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਆਵਾਜਾਈ ਦੇ ਖਰਚਿਆਂ ਨੂੰ ਵਧਾਉਂਦੀਆਂ ਹਨ, ਜਿਸਦਾ ਅਸਰ ਖਾਣ-ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਹੋਰ ਜ਼ਰੂਰੀ ਚੀਜ਼ਾਂ ਤੱਕ, ਰੋਜ਼ਾਨਾ ਵਰਤੋਂ ਦੀਆਂ ਬਹੁਤ ਸਾਰੀਆਂ ਚੀਜ਼ਾਂ ’ਤੇ ਪੈ ਸਕਦਾ ਹੈ।
ਦਿੱਲੀ ’ਚ ਪੈਟਰੋਲ 0.87 ਰੁਪਏ ਵਧ ਕੇ 98.64 ਰੁਪਏ ਲੀਟਰ ਤੇ ਡੀਜ਼ਲ 0.91 ਰੁਪਏ ਵਧ ਕੇ 91.58 ਰੁਪਏ ਲੀਟਰ। ਚੰਡੀਗੜ੍ਹ ’ਚ ਪੈਟਰੋਲ 0.83 ਰੁਪਏ ਵਧ ਕੇ 98.10 ਰੁਪਏ ਲੀਟਰ ਅਤੇ ਡੀਜ਼ਲ 0.84 ਰੁਪਏ ਲੀਟਰ
ਪਿਛਲੇ ਹਫਤੇ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ, ਤਾਂ ਸਰਕਾਰੀ ਤੇਲ ਕੰਪਨੀਆਂ ਨੂੰ ਕੁਝ ਰਾਹਤ ਮਿਲੀ। ਪੈਟਰੋਲੀਅਮ ਮੰਤਰਾਲੇ ਦੇ ਅਨੁਸਾਰ, ਇਸ ਵਾਧੇ ਤੋਂ ਬਾਅਦ ਕੰਪਨੀਆਂ ਦਾ ਰੋਜ਼ਾਨਾ ਘਾਟਾ ਲਗਭਗ 25 ਪ੍ਰਤੀਸ਼ਤ ਘੱਟ ਕੇ 750 ਕਰੋੜ ਰੁਪਏ ਹੋ ਗਿਆ ਹੈ। ਪਹਿਲਾਂ, ਇਹ ਲਗਭਗ 1,000 ਕਰੋੜ ਰੁਪਏ ਤੱਕ ਪਹੁੰਚ ਗਿਆ ਸੀ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਦੇ ਅਨੁਸਾਰ, ਤੇਲ ਕੰਪਨੀਆਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਕੋਈ ਰਾਹਤ ਪੈਕੇਜ ਜਾਂ ਸਬਸਿਡੀ ਦੇਣ ’ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


