ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸ਼ੇਰੋਂ ’ਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਹੈ, ਜਿਸ ਦੇ ਚਲਦੇ ਉਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਤੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਸਿਫ਼ਟ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਮੋਹਨਜੀਤ ਸਿੰਘ ਨੂੰ ਪਟਿਆਲਾ ਰੈਫਰ ਕਰਨ ਸਮੇਂ ਪੁਲਿਸ ਨੇ ਰਾਜਿੰਦਰਾ ਹਸਪਤਾਲ ਨੂੰ ਛਾਉਣੀ ’ਚ ਤਬਦੀਲ ਕਰ ਦਿੱਤੀ ਹੈ। ਹਸਪਤਾਲ ਦੇ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਭਾਜਪਾ ਆਗੂ ਦਮਨ ਬਾਜਵਾ ਨੇ ਵੀ ਇਸ ਮੌਕੇ ਪਟਿਆਲਾ ਪੁਲਿਸ ’ਤੇ ਮੋਹਨਜੀਤ ਸਿੰਘ ਨੂੰ ਹਸਪਤਾਲ ’ਚ ਨਾ ਮਿਲਣ ਦੇਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸੰਗਰੂਰ ਤੋਂ ਮੋਹਨਜੀਤ ਨਾਲ ਆਏ ਹਾਂ, ਪਰ ਸਾਨੂੰ ਪੁਲਿਸ ਨੇ ਹਸਪਤਾਲ ਦੇ ਅੰਦਰ ਨਹੀਂ ਜਾਣ ਦਿੱਤਾ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਦੀ ਸਿਹਤ ਇਸ ਸਮੇਂ ਬਹੁਤ ਖ਼ਰਾਬ ਹੈ।
ਡਾ. ਕਰਮਜੋਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਨਜੀਤ ਸਿੰਘ ਸ਼ੇਰੋਂ ਨੂੰ ਰੈਫਰ ਕਰਕੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਸਿਟੀ ਸਕੈਨ ਸਮੇਤ ਹੋਰ ਜ਼ਰੂਰੀ ਟੈਸਟ ਅਤੇ ਜਾਂਚਾਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਮੋਹਨਜੀਤ ਸਿੰਘ ਬੇਹੋਸ਼ ਹਨ ਅਤੇ ਉਨ੍ਹਾਂ ਦੀ ਹਾਲਤ ’ਤੇ ਡਾਕਟਰਾਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਡਾ. ਕਰਮਜੋਤ ਸਿੰਘ ਸੰਧੂ ਨੇ ਕਿਹਾ ਕਿ ਮਰੀਜ਼ ਦੇ ਇਲਾਜ ਲਈ ਡਾਕਟਰਾਂ ਦਾ ਪੂਰਾ ਪੈਨਲ ਮੌਜੂਦ ਹੈ ਅਤੇ ਮੌਕੇ ’ਤੇ ਮਰੀਜ਼ ਨੂੰ ਜਿਸ ਵੀ ਤਰ੍ਹਾਂ ਦੇ ਇਲਾਜ ਦੀ ਲੋੜ ਹੋਵੇਗੀ, ਉਹ ਰਾਜਿੰਦਰਾ ਹਸਪਤਾਲ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


