ਦਿੱਲੀ ਦੀ ਇੱਕ ਅਦਾਲਤ ਨੇ ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ 2018 ਦੇ ਮਾਣਹਾਨੀ ਮਾਮਲੇ ਵਿੱਚ ਅੱਜ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਸੰਮਨ ਪਹੁੰਚਾਉਣ ਗਏ ਅਦਾਲਤੀ ਕਰਮਚਾਰੀ ਨੇ ਰਿਪੋਰਟ ਦਿੱਤੀ ਕਿ ਧਰੁਵ ਰਾਠੀ ਦਾ ਘਰ ਬੰਦ ਸੀ। ਇਸ ਕਾਰਨ ਉਨ੍ਹਾਂ ਨੂੰ ਸੰਮਨ ਤਾਮੀਲ ਨਹੀਂ ਕਰਵਾਏ ਜਾ ਸਕੇ।
ਨਿਆਂਇਕ ਮੈਜਿਸਟਰੇਟ ਰਾਹੁਲ ਜੈਨ ਨੇ ਭਾਜਪਾ ਦੇ ਆਈਟੀ ਸੈੱਲ ਦੇ ਮੈਂਬਰ ਵਿਕਾਸ ਪਾਂਡੇ ਵੱਲੋਂ ਦਾਇਰ ਮਾਮਲੇ ਵਿੱਚ ਇਹ ਵਾਰੰਟ ਜਾਰੀ ਕੀਤੇ। ਇਹ ਮਾਮਲਾ ਮਈ 2018 ਵਿੱਚ ਉਨ੍ਹਾਂ ਦੇ ਯੂਟਿਊਬ ਚੈਨਲ ’ਤੇ ਅਪਲੋਡ ਕੀਤੇ ਗਏ ‘ਬੀਜੇਪੀ ਆਈਟੀ ਸੈੱਲ ਪਾਰਟ-2’ ਵੀਡੀਓ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਵਿਕਾਸ ਸਾਂਕ੍ਰਿਤਿਆਯਨ ਉਰਫ਼ ਵਿਕਾਸ ਪਾਂਡੇ ਦਾ ਦੋਸ਼ ਹੈ ਕਿ ਵੀਡੀਓ ਵਿੱਚ ਉਨ੍ਹਾਂ ਖ਼?ਲਾਫ਼ ਝੂਠੇ ਦੋਸ਼ ਲਗਾਏ ਗਏ ਸਨ, ਜਿਸ ਨਾਲ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਧਰੁਵ ਰਾਠੀ ਨੇ ਆਪਣੇ ਯੂਟਿਊਬ ਚੈਨਲ ’ਤੇ ਇੱਕ ਵੀਡੀਓ ਪਾ ਕੇ ਉਨ੍ਹਾਂ ਦੀ ਮਾਣਹਾਨੀ ਕੀਤੀ ਸੀ। ਅਦਾਲਤ ਦੇ ਵਿਸਥਾਰਤ ਹੁਕਮ ਦੀ ਉਡੀਕ ਹੈ। ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਹੈ। ਇਹ ਕਾਰਵਾਈ ਅਦਾਲਤ ਵੱਲੋਂ 12 ਅਕਤੂਬਰ ਨੂੰ ਧਰੁਵ ਰਾਠੀ ਨੂੰ ਨਵੇਂ ਸੰਮਨ ਜਾਰੀ ਕਰਨ ਦੇ ਕੁਝ ਦਿਨਾਂ ਬਾਅਦ ਹੋਈ ਹੈ। ਉਸ ਸਮੇਂ ਅਦਾਲਤ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਕਈ ਸਾਲਾਂ ਤੋਂ ਧਰੁਵ ਰਾਠੀ ਤੱਕ ਸੰਮਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਦਾਲਤ ਨੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਨਵੇਂ ਸੰਮਨ ਭੇਜਣ ਦੇ ਨਿਰਦੇਸ਼ ਦਿੱਤੇ ਸਨ। ਦੋਸ਼ ਹੈ ਕਿ ਧਰੁਵ ਰਾਠੀ ਨਾਲ ਫ਼ੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੰਮਨ ਚਿਪਕਾ ਦਿੱਤਾ ਗਿਆ। ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਰਾਠੀ ਦੇ ਵਕੀਲ ਨੇ ਉਨ੍ਹਾਂ ਦੇ ਲੰਡਨ ਵਿੱਚ ਹੋਣ ਦੀ ਜਾਣਕਾਰੀ ਦਿੱਤੀ। ਹੁਣ ਇਸ ਮਾਮਲੇ ਵਿੱਚ ਅਗਲੀ ਨਿਆਂਇਕ ਕਾਰਵਾਈ ਅਦਾਲਤ ਦੇ ਆਉਣ ਵਾਲੇ ਹੁਕਮਾਂ ਅਨੁਸਾਰ ਹੋਵੇਗੀ।
ਵਿਕਾਸ ਪਾਂਡੇ ਵੱਲੋਂ ਪੇਸ਼ ਹੋਏ ਵਕੀਲ ਸਮਕਸ਼ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਧਰੁਵ ਰਾਠੀ ਆਮ ਤੌਰ ’ਤੇ ਆਸਟਰੀਆ ਵਿੱਚ ਰਹਿੰਦੇ ਹਨ ਅਤੇ ਉਹ ਦਿੱਲੀ ਵਿੱਚ ‘ਕੌਕਰੋਚ ਜਨਤਾ ਪਾਰਟੀ’ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ। ਧਰੁਵ ਰਾਠੀ ਨੂੰ ਇਸ ਮਾਮਲੇ ਵਿੱਚ ਪਹਿਲੀ ਵਾਰ ਜੁਲਾਈ 2019 ਵਿੱਚ ਸੰਮਨ ਜਾਰੀ ਕੀਤੇ ਗਏ ਸਨ। ਹੁਣ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਰੱਖੀ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


