ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਰਾਖੀਗੜ੍ਹੀ ਦੀ ਮਿੱਟੀ ਵਿੱਚ ਸਾਡੇ ਬਜ਼ੁਰਗਾਂ ਦੀ ਮਿਹਨਤ, ਹੁਨਰ ਅਤੇ ਇੱਕ ਵਿਕਸਿਤ ਸਭਿਆਚਾਰ ਦੀਆਂ ਯਾਦਾਂ ਸੁਰੱਖਿਅਤ ਹਨ। ਇਹ ਇਤਿਹਾਸਕ ਸਥਲ ਸਾਡੀ ਹਜ਼ਾਰਾਂ ਸਾਲ ਪੁਰਾਣੀ ਪਛਾਣ, ਆਪਾਪਣ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਸਰਕਾਰ ਰਾਖੀਗੜ੍ਹੀ ਦੀ ਸੰਭਾਲ, ਖੋਜ, ਸੈਰ-ਸਪਾਟਾ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਸੋਮਵਾਰ ਨੂੰ ਹਾਂਸੀ ਜ਼ਿਲ੍ਹੇ ਦੇ ਰਾਖੀਗੜ੍ਹੀ ਵਿਖੇ 7 ਦਿਨਾ ‘ਰਾਖੀਗੜ੍ਹੀ ਮਹੋਤਸਵ-2026’ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਇਸ ਸਾਲ ਮਹੋਤਸਵ ਦਾ ਥੀਮ ‘ਮਿੱਟੀ ਤੋਂ ਮਹੋਤਸਵ ਤੱਕ’ ਰੱਖਿਆ ਗਿਆ ਹੈ। ਇਸ ਮੌਕੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਵੀ ਮੌਜੂਦ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਦੌਰਾਨ ਰਾਖੀਗੜ੍ਹੀ ਦੀ ਗ੍ਰਾਮ ਪੰਚਾਇਤ ਵੱਲੋਂ ਦਿੱਤੇ ਗਏ ਮੰਗ ਪੱਤਰ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ, ਨਾਲ ਹੀ ਉਨ੍ਹਾਂ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਖੀਗੜ੍ਹੀ ਵਿੱਚ ਬਣ ਰਹੇ ਅਜਾਇਬ ਘਰ ਦਾ ਜਾਇਜ਼ਾ ਲਿਆ। ਉਨ੍ਹਾਂ ਮਹੋਤਸਵ ਵਿੱਚ ਲਗਾਈਆਂ ਗਈਆਂ ਵੱਖ-ਵੱਖ ਸਟਾਲਾਂ ਤੋਂ ਖਰੀਦਦਾਰੀ ਵੀ ਕੀਤੀ ਅਤੇ ਖੇਡ ਗਤੀਵਿਧੀਆਂ ਅਤੇ ਸਾਈਟ ’ਤੇ ਆਯੋਜਿਤ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਮਹੋਤਸਵ ਤਹਿਤ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਦੇ ਵਿਦਵਾਨ ਰਾਖੀਗੜ੍ਹੀ ਤੋਂ ਪ੍ਰਾਪਤ ਸਬੂਤਾਂ, ਨਵੀਆਂ ਖੋਜਾਂ ਅਤੇ ਭਵਿੱਖ ਦੇ ਖੋਜ ਦੀਆਂ ਸੰਭਾਵਨਾਵਾਂ ’ਤੇ ਵਿਚਾਰ ਕਰਨਗੇ। ਇਸ ਨਾਲ ਨਵੀਆਂ ਖੋਜ ਯੋਜਨਾਵਾਂ, ਸੰਸਥਾਗਤ ਸਹਿਯੋਗ ਅਤੇ ਗਿਆਨ ਦੇ ਵਿਆਪਕ ਪਸਾਰ ਦਾ ਆਧਾਰ ਤਿਆਰ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵਿਕਾਸ ਵੀ, ਵਿਰਾਸਤ ਵੀ’ ਦਾ ਵਿਜ਼ਨ ਸਾਡੇ ਸਾਹਮਣੇ ਰੱਖਿਆ ਹੈ। ਆਧੁਨਿਕ ਭਾਰਤ ਦਾ ਨਿਰਮਾਣ ਆਪਣੀਆਂ ਸਭਿਆਚਾਰਕ ਜੜ੍ਹਾਂ ਤੋਂ ਤਾਕਤ ਲੈ ਕੇ ਹੋਵੇ, ਇਹੀ ਉਨ੍ਹਾਂ ਦੀ ਸੋਚ ਹੈ। ਕੇਂਦਰ ਸਰਕਾਰ ਵੱਲੋਂ ਜਿਨ੍ਹਾਂ ਪੰਜ ਪੁਰਾਤਤਵ ਸਥਲਾਂ ਨੂੰ ‘ਆਈਕਾਨਿਕ ਸਾਈਟ’ ਵਜੋਂ ਵਿਕਸਿਤ ਕਰਨ ਦਾ ਐਲਾਨ ਕੀਤਾ ਗਿਆ ਸੀ, ਉਨ੍ਹਾਂ ਵਿੱਚ ਰਾਖੀਗੜ੍ਹੀ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਅਜਾਇਬ ਘਰ ਅਤੇ ਇੰਟਰਪ੍ਰੀਟੇਸ਼ਨ ਸੈਂਟਰ ਦੇ ਨਿਰਮਾਣ ਦਾ ਸਿਵਲ ਕਾਰਜ ਲਗਭਗ ਪੂਰਾ ਹੋ ਚੁੱਕਾ ਹੈ। ਅਗਲੇ ਪੜਾਅ ਵਿੱਚ ਲਗਭਗ 188 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੁਰਾਣੀ ਸੰਸਕ੍ਰਿਤੀ ਦੀ ਸੰਭਾਲ ਅਤੇ ਉਸਦੀ ਪਛਾਣ ਲਈ ਸਾਰੇ ਰਾਜ ਸੁਰੱਖਿਅਤ ਸਮਾਰਕਾਂ ਦੀ ਯੋਜਨਾ ਅਤੇ ਬਾਹਰੀ ਡਿਜ਼ਾਈਨ ਦੀ ਰੂਪ-ਰੇਖਾ ਤਿਆਰ ਕਰਨ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਦੀਆਂ ਧਰੋਹਰਾਂ ਨੂੰ ਸੁਰੱਖਿਅਤ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀਆਂ ਪਰੰਪਰਾਵਾਂ ਤੋਂ ਜਾਣੂ ਕਰਵਾਉਣਾ ਸਰਕਾਰ ਦੀ ਵਚਨਬੱਧਤਾ ਹੈ। ਇਸੇ ਦਿਸ਼ਾ ਵਿੱਚ ਕੁਰੂਕਸ਼ੇਤਰ ਦੀ ਧਰਤੀ ’ਤੇ ਅੰਤਰਰਾਸ਼ਟਰੀ ਗੀਤਾ ਜਯੰਤੀ ਮਹੋਤਸਵ ਦਾ ਆਯੋਜਨ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਵਿਰਾਸਤ ਅਤੇ ਧਰੋਹਰ ਨੂੰ ਸਾਂਭ ਕੇ ਉਸਦੇ ਆਧਾਰ ’ਤੇ ਆਧੁਨਿਕ ਹਰਿਆਣਾ ਦੇ ਨਿਰਮਾਣ ਵਿੱਚ ਲੱਗੀ ਹੈ। ਰਾਖੀਗੜ੍ਹੀ ਮਹੋਤਸਵ ਵੀ ਇਸੇ ਉਦੇਸ਼ ਨੂੰ ਅੱਗੇ ਵਧਾਉਂਦਾ ਹੈ ਅਤੇ ਇਤਿਹਾਸਕ ਧਰੋਹਰ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਦਾ ਮਾਧਿਅਮ ਬਣੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਰਾਖੀਗੜ੍ਹੀ ਮਹੋਤਸਵ ਅੱਜ ਆਪਣੇ ਤੀਜੇ ਆਯੋਜਨ ਤੱਕ ਪਹੁੰਚ ਗਿਆ ਹੈ। ਮਹੋਤਸਵ ਦੇ ਮਾਧਿਅਮ ਨਾਲ ਆਲੇ-ਦੁਆਲੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਆਪਣੀ ਪੁਰਾਣੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਪਛਾਣੇ ਅਤੇ ਉਸ ਨਾਲ ਜੁੜੀ ਰਹੇ। ਡਾ. ਅਮਿਤ ਅਗਰਵਾਲ ਨੇ ਕਿਹਾ ਕਿ ਰਾਖੀਗੜ੍ਹੀ ਨੂੰ ਦੇਸ਼ ਦੇ ਪ੍ਰਮੁੱਖ ਪੁਰਾਤਤਵ ਸਥਲਾਂ ਵਿੱਚ ਨਵੀਂ ਪਛਾਣ ਦਿਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇੱਥੇ ਓਪਨ ਮਿਊਜ਼ੀਅਮ ਅਤੇ ਸਾਈਟ ਮਿਊਜ਼ੀਅਮ ਵਿਕਸਿਤ ਕਰਨ ਦੀ ਯੋਜਨਾ ਹੈ। ਸਾਈਟ ਮਿਊਜ਼ੀਅਮ ਦਾ ਢਾਂਚਾ ਤਿਆਰ ਹੋ ਚੁੱਕਾ ਹੈ ਅਤੇ ਇਸ ਨੂੰ ਅਗਲੇ ਮਹੋਤਸਵ ਤੋਂ ਪਹਿਲਾਂ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਵਿਧਾਇਕ ਵਿਨੋਦ ਭਿਆਨਾ, ਵਿਧਾਇਕ ਰਾਮਕੁਮਾਰ ਗੌਤਮ, ਸਾਵਿਤ੍ਰੀ ਜਿੰਦਲ, ਰਣਧੀਰ ਪਨਿਹਾਰ, ਪੁਰਾਤਤਵ ਅਤੇ ਅਜਾਇਬ ਘਰ ਵਿਭਾਗ ਦੇ ਨਿਰਦੇਸ਼ਕ ਅਮਿਤ ਖੱਤਰੀ, ਡੈਪਟੀ ਕਮਿਸ਼ਨਰ ਰਾਹੁਲ ਨਰਵਾਲ, ਸਾਬਕਾ ਮੰਤਰੀ ਕੈਪਟਨ ਅਭਿਮੰਨੂ, ਮੀਡੀਆ ਕਾਰਡੀਨੇਟਰ ਅਸ਼ੋਕ ਛਾਬੜਾ, ਰਾਖੀਗੜ੍ਹੀ ਸਰਪੰਚ ਮੀਨਾਕਸ਼ੀ ਸਮੇਤ ਪਤਵੰਤੇ ਮੌਜੂਦ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


