ਸਰਕਾਰੀ ਸਮਾਰਟ ਸਕੂਲ, ਦਾਣਾ ਮੰਡੀ ਦੇ ਮੁੱਖ ਅਧਿਆਪਕਾ ਡਾਕਟਰ ਇੰਦਰਜੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਵੱਲੋ ਪਾਏ ਜਾ ਰਹੇ ਸ਼ਾਨਦਾਰ ਯੋਗਦਾਨ ਦੇ ਬਦਲੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਐਜੂਕੇਸ਼ਨ ਐਕਸੀਲੈਂਸ ਅਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਡਾ. ਇੰਦਰਜੀਤ ਕੌਰ ਨੂੰ ਇਹ ਅਵਾਰਡ ਡੇਲੀ ਪੋਸਟ ਨਿਊਜ਼ ਟੈਲੀਵਿਜ਼ਨ ਚੈਨਲ ਵੱਲੋਂ ਆਯੋਜਿਤ ਕੀਤੇ ਗਏ ’ਤਾਲੀਮ ਐਜ਼ੂਕੇਸਨ ਕਨਕਲੇਵ—2026’ ਦੌਰਾਨ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਲੋਕ ਸੰਪਰਕ ਡਾ. ਹਰਮਿੰਦਰ ਸਿੰਘ ਖੋਖਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਡਾ. ਇੰਦਰਜੀਤ ਕੌਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਬਹੁਤ ਹੀ ਸ਼ਲਾਘਾਯੋਗ ਅਤੇ ਨਿਵੇਕਲੇ ਕੰਮ ਕੀਤੇ ਜਾ ਰਹੇ ਹਨ । ਡਾ. ਇੰਦਰਜੀਤ ਕੌਰ ਏਕਤਾ ਅਤੇ ਪ੍ਰੇਰਨਾ ਦੇ ਦਿਲ ਨੂੰ ਛੂਹਣ ਵਾਲੇ ਕੰਮ ਨੂੰ ਕਰਦਿਆਂ ਆਪਣੇ ਵਿਦਿਆਰਥੀਆਂ ਵਾਂਗ ਹਫ਼ਤੇ ਵਿੱਚ ਇੱਕ ਦਿਨ ਸੋਮਵਾਰ ਨੂੰ ਸਕੂਲ ਦੀ ਵਰਦੀ ਪਹਿਨ ਕੇ ਸਕੂਲ ਜਾਂਦੇ ਹਨ। ਭਾਵੇਂ ਇਹ ਕੰਮ ਸਧਾਰਨ ਹੈ, ਪ੍ਰੰਤੂ ਸਕੂਲ ਦੇ ਮੁੱਖ ਅਧਿਆਪਕ ਵੱਲੋਂ ਆਪਣੇ ਆਪ ਨੂੰ ਵਿਦਿਆਰਥੀਆਂ ਦੇ ਬਰਾਬਰ ਰੱਖਣ ਲਈ ਬਹੁਤ ਹਿੰਮਤ ਅਤੇ ਵਚਨਬੱਧਤਾ ਦੀ ਲੋੜ ਹੁੰਦੀ ਹੈ।
ਡਾ. ਇੰਦਰਜੀਤ ਕੌਰ ਨੇ ਆਪਣੀ ਮੁੱਢਲੀ ਸਿੱਖਿਆ ਸਰਕਾਰੀ ਪ੍ਰਾਇਮਰੀ ਸਕੂਲ, ਗੁਰੂਦਵਾਰਾ ਦੁਖਨਿਵਾਰਨ ਸਾਹਿਬ, ਪਟਿਆਲਾ ਤੋਂ ਅਤੇ 12ਵੀਂ ਤੱਕ ਦੀ ਸਿੱਖਿਆ ਬੀ. ਐੱਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਤੋਂ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ। ਉਨ੍ਹਾਂ ਵੱਲੋਂ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਤੋਂ ਗ੍ਰੈਜੁਏਸ਼ਨ ਕਰਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੀ.ਐਡ. ਦੀ ਡਿਗਰੀ ਪਹਿਲੇ ਦਰਜੇ ਵਿੱਚ ਹਾਸਲ ਕੀਤੀ ਗਈ। ਉਨ੍ਹਾਂ ਨੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਤੋਂ ਐਮ.ਏ. (ਇਤਿਹਾਸ) ਵਿੱਚ ਗੋਲਡ ਮੈਡਲ ਹਾਸਲ ਕੀਤਾ। ਡਾਕਟਰ ਇੰਦਰਜੀਤ ਕੌਰ ਵੱਲੋਂ ਇਤਿਹਾਸ ਵਿਸ਼ੇ ਵਿੱਚ ਹੀ ਯੂ.ਜੀ.ਸੀ. (ਨੈਟ) ਪ੍ਰੀਖਿਆ ਪਾਸ ਕਰਨ ’ਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਭਾਰਤ ਸਰਕਾਰ) ਵੱਲੋਂ ਉਨ੍ਹਾਂ ਨੂੰ ਦੇਸ਼ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਬਤੌਰ ਪ੍ਰੋਫੈਸਰ ਪੜ੍ਹਾਉਣ ਲਈ ਵੀ ਯੋਗ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਨੇ ਇਤਿਹਾਸ ਵਿਸ਼ੇ ਵਿੱਚ ਹੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਤੋਂ ਮਾਸਟਰ ਆਫ਼ ਫਿ?ਲਾਸਫ਼ੀ (ਐਮ.ਫਿਲ.) ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਾਕਟਰ ਆਫ਼ ਫਿਲਾਸਫ਼ੀ (ਪੀ-ਐਚ.ਡੀ.) ਦੀ ਡਿਗਰੀ ਹਾਸਲ ਕੀਤੀ।
ਡਾਕਟਰ ਇੰਦਰਜੀਤ ਕੌਰ ਦੇ ਹੁਣ ਤੱਕ ਅਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ ਪਾਏ ਗਏ ਯੋਗਦਾਨ ਬਾਰੇ ਪੰਜ ਖੋਜ-ਪੱਤਰ ਪ੍ਰਸਿੱਧ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਰਿਸਰਚ ਜਰਨਲਾਂ ਵਿੱਚ ਪ੍ਰਕਾਸ਼ਿਤ ਹੋ ਚੁੱਕੇ ਹਨ। ਉਨ੍ਹਾਂ ਦੀਆਂ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਬਾਰੇ ਦੋ ਕਿਤਾਬਾਂ ਵੀ ਪ੍ਰਸਿੱਧ ਪ੍ਰਕਾਸ਼ਕਾਂ ਵੱਲੋਂ ਛਾਪੀਆਂ ਜਾ ਚੁੱਕੀਆਂ ਹਨ ਅਤੇ ਤੀਜੀ ਕਿਤਾਬ ਛਪਾਈ ਅਧੀਨ ਹੈ । ਉਨ੍ਹਾਂ ਵੱਲੋਂ ਆਪਣੀ ਸਰਵ-ਉੱਚ ਡਾਕਟਰੇਟ ਡਿਗਰੀ ਦਾ ਖੋਜ ਕਾਰਜ ਵੀ ਅਜ਼ਾਦੀ ਤੋਂ ਪਹਿਲਾਂ ਦੇ ਪੰਜਾਬੀ ਸਮਾਜ ਵੱਲੋ ਦੇਸ਼ ਦੀ ਆਜ਼ਾਦੀ ਦੇ ਸੰਘਰਸ ਵਿੱਚ ਪਾਏ ਗਏ ਯੋਗਦਾਨ ਬਾਰੇ ਹੀ ਕੀਤਾ ਗਿਆ ਹੈ।
ਡਾਕਟਰ ਇੰਦਰਜੀਤ ਕੌਰ ਪਿਛਲੇ 25 ਸਾਲਾਂ ਤੋਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਜਿਨ੍ਹਾਂ ਵਿੱਚ ਟਹਿਲਪੁਰਾ ਅਤੇ ਵਜੀਦਪੁਰ ਸਾਮਲ ਹਨ, ਵਿੱਚ ਬਤੌਰ ਅਧਿਆਪਕਾ ਸੇਵਾ ਨਿਭਾਈ ਗਈ ਹੈ। ਅੱਜਕੱਲ੍ਹ ਉਹ ਆਪਣੀਆਂ ਸਾਨਦਾਰ ਸੇਵਾਵਾਂ ਦੇ ਮੱਦੇਨਜਰ ਪਦ-ਉੱਨਤ ਹੋ ਕੇ ਬਤੌਰ ਮੁੱਖ ਅਧਿਆਪਕਾ ਸੇਵਾ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਸਰਕਾਰੀ ਸਮਾਰਟ ਸਕੂਲ, ਦਾਣਾ ਮੰਡੀ, ਪਟਿਆਲਾ ਨੂੰ ਆਪਣੀ ਮਿਹਨਤ ਅਤੇ ਲਗਨ ਸਦਕਾ ਪੰਜਾਬ ਸਰਕਾਰ ਅਤੇ ਸ਼ਹਿਰ ਦੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸਮਾਰਟ ਸਕੂਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ ਕਰਵਾਇਆ ਗਿਆ ਹੈ, ਤਾਂ ਜੋ ਸਕੂਲ ਦੀ ਦਿੱਖ ਹੋਰ ਸ਼ਾਨਦਾਰ ਬਣ ਸਕੇ।
ਡਾਕਟਰ ਇੰਦਰਜੀਤ ਕੌਰ ਦੇ ਸਕੂਲ ਦੇ ਨਤੀਜੇ ਹਮੇਸ਼ਾ ਹੀ ਸ਼ਾਨਦਾਰ ਰਹੇ ਹਨ ਅਤੇ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਨਿਰੰਤਰ ਹੀ ਸਮਰੱਥਾ ਤੋਂ ਵੱਧ ਹੀ ਰਹੀ ਹੈ। ਉਨ੍ਹਾਂ ਵੱਲੋਂ ਪੜ੍ਹਾਏ ਗਏ ਵਿਦਿਆਰਥੀਆਂ ਨੇ ਹਮੇਸ਼ਾ ਖੇਡਾਂ, ਵਿੱਦਿਅਕ ਮੁਕਾਬਲਿਆਂ ਅਤੇ ਸੱਭਿਆਚਾਰਕ ਸਰਗਰਮੀਆਂ ਵਿੱਚ ਸਥਾਨ ਹਾਸਲ ਕੀਤੇ ਹਨ। ਉਨ੍ਹਾਂ ਵੱਲੋਂ ਪੜ੍ਹਾਏ ਗਏ ਵਿਦਿਆਰਥੀ ਵੱਲੋਂ ਛੇਂਵੀਂ ਰਾਮਾਨੁਜਨ ਗਣਿਤ ਪ੍ਰੀਖਿਆ ਪਾਸ ਕਰਕੇ ਪੂਰੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕਰਦਿਆਂ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਇਸ ਸੰਸਥਾ ਵੱਲੋਂ ਡਾਕਟਰ ਇੰਦਰਜੀਤ ਕੌਰ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਡਾਕਟਰ ਇੰਦਰਜੀਤ ਕੌਰ ਨੂੰ ਇਸ ਤੋਂ ਪਹਿਲਾਂ ਜ਼ਿਲ੍ਹਾ ਪਟਿਆਲਾ ਵਿੱਚ ਸਿੱਖਿਆ ਅਤੇ ਖੋਜ਼ ਦੇ ਖੇਤਰ ਵਿੱਚ ਕੀਤੀ ਗਈ ਵੱਡਮੁੱਲੀ ਸੇਵਾ ਦੀ ਮਾਨਤਾ ਵਜੋਂ 74ਵੇਂ ਗਣਤੰਤਰ ਦਿਵਸ ਦੇ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਭਲਾਈ ਬਾਰੇ ਮੰਤਰੀ ਡਾ. ਬਲਜੀਤ ਕੋਰ ਵੱਲੋਂ ਪ੍ਰਮਾਣ ਪੱਤਰ, ਡੈਡੀਕੇਟਡ ਬ੍ਰਦਰਜ਼ ਗਰੁੱਪ (ਰਜਿ.) ਵੱਲੋਂ ਡੈਡੀਕੇਟਡ ਟੀਚਰ ਐਵਾਰਡ, ਡਾ. ਜੀ. ਸੀ. ਮਿਸ਼ਰਾ ਮੈਮੋਰੀਅਲ ਐਜੂਕੇਸ਼ਨਲ ਟਰੱਸਟ, ਚੰਡੀਗੜ੍ਹ ਵੱਲੋਂ ਟੀਚਰ ਐਕਸੀਲੈਂਸ ਐਵਾਰਡ ਅਤੇ ਗਿਆਨ ਜ਼ੋਤੀ ਐਜੂਕੇਸ਼ਨਲ ਸੁਸਾਇਟੀ (ਰਜਿ.) ਵੱਲੋਂ ਇੰਟਰਨੈਸ਼ਨਲ ਟੀਚਰਜ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


