ਰਾਘਵ ਚੱਢਾ ਸਮੇਤ 7 ਰਾਜ ਸਭਾ ਸੰਸਦ ਮੈਂਬਰਾਂ ਦੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ ਮਿਲ ਗਈ ਹੈ। ਅਜਿਹੇ ’ਚ ਰਾਜ ਸਭਾ ’ਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 106 ਤੋਂ ਵੱਧ ਕੇ 113 ਹੋ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਗਿਣਤੀ ਘੱਟ ਕੇ 10 ਤੋਂ ਘੱਟ ਕੇ 3 ਰਹਿ ਗਈ ਹੈ। ਰਾਘਵ ਚੱਢਾ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਨ੍ਹਾਂ ਨਾਲ ’ਆਪ’ ਦੇ 6 ਸੰਸਦ ਮੈਂਬਰ ਪਾਰਟੀ ਛੱਡ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ’ਆਪ’ ਸੰਸਦ ਮੈਂਬਰਾਂ ਦਾ ਸੁਆਗਤ ਮਠਿਆਈ ਖੁਆ ਕੇ ਕੀਤਾ ??।
ਦੱਸਣਯੋਗ ਹੈ ਕਿ ’ਆਪ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਸੀ, ਜਦੋਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਛੱਡ ਦਿੱਤੀ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਰਾਘਵ ਚੱਢਾ ਨੇ ਰਾਜ ਸਭਾ ’ਚ ਪਾਰਟੀ ਦੇ 10 ਸੰਸਦ ਮੈਂਬਰਾਂ ਦਾ ਸੰਦਰਭ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਅਨੁਸਾਰ, ਕਿਸੇ ਪਾਰਟੀ ਦੇ ਕੁੱਲ ਸੰਸਦ ਮੈਂਬਰਾਂ ’ਚੋਂ ਦੋ-ਤਿਹਾਈ ਸੰਸਦ ਮੈਂਬਰ ਦੂਜੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਦਿੱਲੀ ਤੋਂ ਰਾਜ ਸਭਾ ਮੈਂਬਰ ਮਾਲੀਵਾਲ ਨੂੰ ਛੱਡ ਕੇ ਬਾਕੀ ਸਾਰੇ ਪੰਜਾਬ ਤੋਂ ਹਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


