ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਇਲਾਕ?ਾ ਕੋਟ ਖਾਲਸਾ ਸਥਿਤ ਰਾਮ ਨਗਰ ਕਲੋਨੀ ਵਿੱਚ 6 ਸਤੰਬਰ ਨੂੰ ਵਾਪਰੀ ਇੱਕ ਖੌਫ਼ਨਾਕ ਵਾਰਦਾਤ ਨੇ ਪੂਰੇ ਇਲਾਕੇ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿੱਚ ਭਾਰੀ ਰੋਸ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇੱਥੇ ਇੱਕ ਸਥਾਨਕ ਪੱਤਰਕਾਰ ਵਿਸ਼ਾਲ ਸ਼ਰਮਾ ’ਤੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਦਾਤਰਾਂ ਨਾਲ ਤਾਬੜਤੋੜ ਵਾਰ ਕਰਕੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਖੂਨੀ ਵਾਰਦਾਤ ਵਿੱਚ ਪੱਤਰਕਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਗੰਭੀਰ ਮਾਮਲੇ ਨੂੰ ਲੈ ਕੇ ’ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ’ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਅਤੇ ਹੰਗਾਮੀ ਮੀਟਿੰਗ ਬੁਲਾਈ ਗਈ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਕੀਤੀ, ਜਿਸ ਵਿੱਚ ਚੇਅਰਮੈਨ, ਸੀਨੀਅਰ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਸ਼ਿਰਕਤ ਕੀਤੀ। ਸਾਰਿਆਂ ਨੇ ਇਕਜੁੱਟ ਹੋ ਕੇ ਇਸ ਕਾਇਰਾਨਾ ਹਮਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਦੇ ਸੁਸਤ ਰਵੱਈਏ ’ਤੇ ਸਵਾਲ ਚੁੱਕੇ।
ਮੀਟਿੰਗ ਦੌਰਾਨ ਘਟਨਾ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਣਜੀਤ ਸਿੰਘ ਅਤੇ ਜਨਰਲ ਸਕੱਤਰ ਜੋਗਾ ਸਿੰਘ ਨੇ ਦੱਸਿਆ ਕਿ 6 ਸਤੰਬਰ ਨੂੰ ਸਭ ਤੋਂ ਪਹਿਲਾਂ ਕਥਿਤ ਹਮਲਾਵਰਾਂ ਦੀ ਪੱਤਰਕਾਰ ਵਿਸ਼ਾਲ ਸ਼ਰਮਾ ਦੀ ਮਾਤਾ ਨਾਲ ਦੁਕਾਨ ’ਤੇ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋਈ ਸੀ। ਜਦੋਂ ਵਿਸ਼ਾਲ ਸ਼ਰਮਾ ਨੇ ਮਾਮਲੇ ਨੂੰ ਸੁਲਝਾਉਣ ਲਈ ਫੋਨ ਕੀਤਾ, ਤਾਂ ਅੱਗੋਂ ਦੂਜੀ ਧਿਰ ਵੱਲੋਂ ਉਸ ਨੂੰ ਸ਼ਰੇਆਮ ਦੇਖ ਲੈਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਦੋਵੇਂ ਧਿਰਾਂ ਗਲੀ ਵਿੱਚ ਆਹਮੋ-ਸਾਹਮਣੇ ਹੋ ਗਈਆਂ, ਜਿੱਥੇ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਜੰਮ ਕੇ ਇੱਟਾਂ-ਰੋੜੇ ਚੱਲੇ। ਜਨਰਲ ਸਕੱਤਰ ਜੋਗਾ ਸਿੰਘ ਨੇ ਦੋਸ਼ ਲਾਇਆ ਕਿ ਝਗੜੇ ਤੋਂ ਬਾਅਦ ਹਮਲਾਵਰਾਂ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਹ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਵਿਸ਼ਾਲ ਸ਼ਰਮਾ ਦੇ ਘਰ ਵਿੱਚ ਜਬਰੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਲੱਗੇ। ਜਿਵੇਂ ਹੀ ਵਿਸ਼ਾਲ ਆਪਣੇ ਪਰਿਵਾਰ ਦੇ ਬਚਾਅ ਲਈ ਘਰੋਂ ਬਾਹਰ ਆਇਆ, ਹਮਲਾਵਰਾਂ ਨੇ ਉਸ ’ਤੇ ਤੇਜ਼ਧਾਰ ਦਾਤਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ।
ਇਸ ਵਾਰਦਾਤ ਦੀ ਇੱਕ ਸਨਸਨੀਖੇਜ਼ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਵਿਅਕਤੀ ਬੇਖੌਫ਼ ਹੋ ਕੇ ਦਾਤਰ ਨਾਲ ਵਾਰ ਕਰਦਾ ਹੋਇਆ ਸਾਫ਼ ਦਿਖਾਈ ਦੇ ਰਿਹਾ ਹੈ। ਪੱਤਰਕਾਰਾਂ ਦੀ ਸੁਰੱਖਿਆ ’ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਇਸ ਘਟਨਾ ਤੋਂ ਬਾਅਦ ਐਸੋਸੀਏਸ਼ਨ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਅਹੁਦੇਦਾਰਾਂ ਨੇ ਕਿਹਾ ਕਿ ਜਲਦ ਹੀ ਇੱਕ ਉੱਚ ਪੱਧਰੀ ਵਫ਼ਦ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪੇਗਾ। ਐਸੋਸੀਏਸ਼ਨ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਪੱਤਰਕਾਰਾਂ ’ਤੇ ਅਜਿਹੀ ਗੁੰਡਾਗਰਦੀ ਅਤੇ ਜਾਨਲੇਵਾ ਹਮਲੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਜੇਕਰ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਜਲਦ ਸਖ਼ਤ ਕਾਰਵਾਈ ਨਾ ਕੀਤੀ ਤਾਂ ਪੂਰੇ ਪੰਜਾਬ ਵਿੱਚ ਪੱਤਰਕਾਰ ਭਾਈਚਾਰਾ ਤਿੱਖਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ। ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਮੁੱਖ ਅਹੁੱਦੇਦਾਰ ਸ੍ਰਪਰਸਤ ਹਰੀਸ਼ ਸੂਰੀ, ਚੇਅਰਮੈਨ ਰਮੇਸ਼ ਰਾਮਪੁਰਾ, ਵਾਈਸ ਚੇਅਰਮੈਨ ਵਿਨੇ ਕੌਚਰ, ਵਾਈਸ ਪ੍ਰਧਾਨ ਰਜਨੀਸ਼ ਕੌਸ਼ਲ, ਵਾਈਸ ਪ੍ਰਧਾਨ ਰਾਘਵ ਅਰੋੜਾ, ਵਾਈਸ ਪ੍ਰਧਾਨ ਪ੍ਰਗਟ ਸਿੰਘ ਗੁਰਪ੍ਰੀਤ ਸਿੰਘ ਜੰਡਿਆਲਾ, ਸੁਰਿੰਦਰ ਸੋਨੂੰ, ਸਮੇਤ ਕਈ ਹੋਰ ਪ੍ਰਮੁੱਖ ਪੱਤਰਕਾਰ ਅਤੇ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


