ਸ਼ੰਭੂ ਨੇੜੇ ਰੇਲਵੇ ਟ?ਰੈਕ ’ਤੇ ਮਾਲ ਗੱਡੀ ਨੂੰ ਉਡਾਉਣ ਦੀ ਸਾਜ਼ਿਸ਼ ਅਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ (ਪਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ) ਨੂੰ ਪੁੱਛਗਿੱਛ ਲਈ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪਟਿਆਲਾ ਪੁਲਿਸ ਵੱਲੋਂ ਅੱਜ ਚਾਰਾਂ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਤੋਂ ਦਲੀਲ ਦਿੱਤੀ ਕਿ ਇਸ ਸਾਜ਼ਿਸ਼ ਦੀਆਂ ਤਾਰਾਂ ਕਿੱਥੇ ਜੁੜੀਆਂ ਹਨ ਅਤੇ ਇਸ ਪਿੱਛੇ ਹੋਰ ਕੌਣ ਲੋਕ ਸ਼ਾਮਲ ਹਨ, ਇਸ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨੀ ਲਾਜ਼ਮੀ ਹੈ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੁਲਜ਼ਮਾਂ ਦਾ 7 ਦਿਨਾਂ ਦਾ ਰਿਮਾਂਡ ਮਨਜ਼ੂਰ ਕਰ ਲਿਆ।
ਜ਼ਿਕਰਯੋਗ ਹੈ ਕਿ ਸ਼ੰਭੂ ਇਲਾਕੇ ਵਿੱਚ ਰੇਲਵੇ ਟ?ਰੈਕ ’ਤੇ ਇੱਕ ਭਿਆਨਕ ਧਮਾਕਾ ਹੋਇਆ ਸੀ। ਮੁਲਜ਼ਮਾਂ ਵੱਲੋਂ ਮਾਲ ਗੱਡੀ ਨੂੰ ਨਿਸ਼ਾਨਾ ਬਣਾ ਕੇ ਵੱਡੀ ਤਬਾਹੀ ਮਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਹੁਣ ਪੁਲਿਸ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਇਹ ਪਤਾ ਲਗਾਇਆ ਜਾਵੇਗਾ ਕਿ ਉਨ੍ਹਾਂ ਕੋਲ ਵਿਸਫੋਟਕ ਸਮੱਗਰੀ ਕਿੱਥੋਂ ਆਈ ਅਤੇ ਕੀ ਇਹ ਕਿਸੇ ਅੱਤਵਾਦੀ ਸੰਗਠਨ ਜਾਂ ਦੇਸ਼ ਵਿਰੋਧੀ ਤਾਕਤਾਂ ਦੇ ਇਸ਼ਾਰੇ ’ਤੇ ਕੀਤਾ ਗਿਆ ਕਾਰਾ ਸੀ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


