ਸ਼ੰਭੂ ਰੇਲਵੇ ਟ?ਰੈਕ ’ਤੇ ਹੋਏ ਧਮਾਕੇ ਦੀ ਗੁੱਥੀ ਸੁਲਝਾਉਂਦੇ ਹੋਏ ਪਟਿਆਲਾ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਇਹ ਧਮਾਕਾ ਕੋਈ ਹਾਦਸਾ ਨਹੀਂ, ਸਗੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਅਤੇ ਮਲੇਸ਼ੀਆ ਵਿੱਚ ਬੈਠੇ ਪ੍ਰੋ-ਖਾਲਿਸਤਾਨੀ ਅਨਸਰਾਂ ਵੱਲੋਂ ਰਚੀ ਗਈ ਇੱਕ ਡੂੰਘੀ ਸਾਜ਼ਿਸ਼ ਸੀ।
ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਦੀਪ ਸਿੰਘ ਖਾਲਸਾ (ਮੋਡਿਊਲ ਦਾ ਸਰਗਨਾ), ਕੁਲਵਿੰਦਰ ਸਿੰਘ, ਸਤਨਾਮ ਸਿੰਘ (ਮ੍ਰਿਤਕ ਜਗਰੂਪ ਸਿੰਘ ਦਾ ਭਰਾ) ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪ੍ਰਦੀਪ ਸਿੰਘ ਖਾਲਸਾ (ਮੋਡਿਊਲ ਦਾ ਸਰਗਨਾ) ਸੀ, ਇਸ ’ਤੇ ਪਹਿਲਾਂ ਵੀ ਮਾਨਸਾ ਵਿੱਚ ਕੇਸ ਦਰਜ ਹਨ।
ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਦਾਅਵਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਪੁਲਿਸ ਨੇ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਰਤਿਆ ਜਾਣ ਵਾਲਾ ਇੱਕ ਪਿਸਤੌਲ (31 ਬੋਰ), ਆਈ.ਈ.ਡੀ. , ਡੈਟੋਨੇਟਰ ਅਤੇ ਹੋਰ ਤਕਨੀਕੀ ਸਮਾਨ ਸੰਚਾਰ ਲਈ ਵਰਤੇ ਜਾਣ ਵਾਲੇ ਵਾਕੀ-ਟਾਕੀ ਸੈੱਟ ਬਰਾਮਦ ਕੀਤਾ ਹੈ। ਡੀ.ਆਈ.ਜੀ. ਚਾਹਲ ਨੇ ਸਪੱਸ਼ਟ ਕੀਤਾ ਕਿ ਟ?ਰੈਕ ’ਤੇ ਜਿਸ ਵਿਅਕਤੀ ਦੀ ਲਾਸ਼ ਮਿਲੀ ਸੀ, ਉਹ ਜਗਰੂਪ ਸਿੰਘ ਹੀ ਸੀ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ, ਜਗਰੂਪ ਸਿੰਘ ਇਸੇ ਮੋਡਿਊਲ ਦਾ ਹਿੱਸਾ ਸੀ ਅਤੇ 2019 ਵਿੱਚ ਮਲੇਸ਼ੀਆ ਵੀ ਜਾ ਕੇ ਆਇਆ ਸੀ। ਉਹ ਰੇਲਵੇ ਟ?ਰੈਕ ’ਤੇ ਆਈ.ਈ.ਡੀ. ਪਲਾਂਟ ਕਰ ਰਿਹਾ ਸੀ, ਪਰ ਹੈਂਡਲਿੰਗ ਦੌਰਾਨ ਹੋਈ ਗਲਤੀ ਕਾਰਨ ਬਲਾਸਟ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਤਕਨੀਕੀ ਜਾਂਚ ਰਾਹੀਂ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ ਹੈ।
ਪੁਲਿਸ ਅਨੁਸਾਰ, ਇਸ ਮੋਡਿਊਲ ਨੂੰ ਮਲੇਸ਼ੀਆ ਵਿੱਚ ਬੈਠੇ ਆਕਾ ਰਨ ਕਰ ਰਹੇ ਸਨ। ਇਨ੍ਹਾਂ ਦਾ ਮੁੱਖ ਮਕਸਦ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਧਮਾਕੇ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਅਤੇ ਦੇਸ਼ ਦੀ ਪ੍ਰਗਤੀ ਵਿੱਚ ਰੁਕਾਵਟ ਪਾਉਣਾ ਸੀ। ਜਗਰੂਪ ਸਿੰਘ ਦੇ ਨਾਲ ਇੱਕ ਹੋਰ ਵਿਅਕਤੀ ਦੇ ਹੋਣ ਦਾ ਸ਼ੱਕ ਹੈ, ਜਿਸ ਦੀ ਭਾਲ ਜਾਰੀ ਹੈ।
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ, ‘ਜਿਹੜੇ ਬੰਦੇ ਬਾਹਰ ਬੈਠੇ ਹਨ, ਉਹ ਆਪਣੇ ਬੱਚਿਆਂ ਨੂੰ ਉੱਥੇ ਵਧੀਆ ਪੜ੍ਹਾਉਂਦੇ ਹਨ, ਪਰ ਇੱਥੇ ਸਾਡੇ ਨੌਜਵਾਨਾਂ ਨੂੰ ਲਾਲਚ ਦੇ ਕੇ ਬਰਗਲਾ ਰਹੇ ਹਨ। ਜਗਰੂਪ ਸਿੰਘ ਦੇ ਦੋ ਬੱਚੇ ਹਨ, ਇਨ੍ਹਾਂ ਲੋਕਾਂ ਨੇ ਬੈਠੇ-ਬੈਠੇ ਇੱਕ ਪੂਰਾ ਪਰਿਵਾਰ ਖ਼ਤਮ ਕਰ ਦਿੱਤਾ। ਮੈਂ ਯੂਥ ਨੂੰ ਕਹਾਂਗਾ ਕਿ ਉਹ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਅਜਿਹੇ ਅਨਸਰਾਂ ਦੇ ਸੰਪਰਕ ਵਿੱਚ ਨਾ ਆਉਣ।’
ਗ੍ਰਿਫ਼ਤਾਰ ਕੀਤੇ ਗਏ ਚਾਰੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਇਸ ਨੈੱਟਵਰਕ ਦੇ ਹੋਰ ਸਾਥੀ ਵੀ ਕਾਬੂ ਕੀਤੇ ਜਾ ਸਕਦੇ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


