ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਡੇਰਾ ਬਾਬਾ ਨਾਨਕ ਇਲਾਕੇ ਦੇ ਪਿੰਡ ਘੋਨੇਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਮੁੜ ਮੰਡਰਾਉਣ ਲੱਗਾ ਹੈ। ਜਾਣਕਾਰੀ ਸਾਂਝੀ ਕਰਦਿਆਂ ਗੁਰਦੀਪ ਸਿੰਘ ਕਿਸਾਨ ਆਗੂ ਨੇ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਇਸ ਖੇਤਰ ਵਿੱਚ ਫ਼ਸਲਾਂ, ਘਰਾਂ ਅਤੇ ਹੋਰ ਸੰਪਤੀ ਦਾ ਭਾਰੀ ਨੁਕਸਾਨ ਹੋਇਆ ਸੀ, ਜਿਸ ਕਾਰਨ ਇਸ ਵਾਰ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਵੀਰਵਾਰ ਨੂੰ ਪੰਜਾਬ ਕਿਸਾਨ ਯੂਨੀਅਨ ਦੀ ਟੀਮ ਨੇ ਪਿੰਡ ਘੋਨੇਵਾਲ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਧੁੱਸੀ ਬੰਨ੍ਹ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੰਨ੍ਹ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਪਿਛਲੇ ਸਾਲ ਵਾਂਗ ਫ਼ਸਲਾਂ ਅਤੇ ਜਾਨ-ਮਾਲ ਦਾ ਵੱਡਾ ਨੁਕਸਾਨ ਹੋ ਸਕਦਾ ਹੈ।
ਇਸ ਦੌਰਾਨ ਐਸ.ਡੀ.ਐਮ. ਡੇਰਾ ਬਾਬਾ ਨਾਨਕ ਨੇ ਵੀ ਘੋਨੇਵਾਲ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਹੜ੍ਹ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਫ਼ਸਲਾਂ ਅਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਬਾਵਜੂਦ ਇਲਾਕੇ ਦੇ ਲੋਕ ਸਰਕਾਰੀ ਦਾਵਿਆਂ ਨੂੰ ਲੈ ਕੇ ਚਿੰਤਤ ਹਨ ਅਤੇ ਉਹ ਧੁੱਸੀ ਬੰਨ੍ਹ ’ਤੇ ਦਿਨ-ਰਾਤ ਨਿਗਰਾਨੀ ਰੱਖ ਰਹੇ ਹਨ।
ਪੰਜਾਬ ਕਿਸਾਨ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਦੀ ਸੰਭਾਵਿਤ ਸਥਿਤੀ ਨੂੰ ਦੇਖਦੇ ਹੋਏ ਪੂਰੀ ਮੁਸਤੈਦੀ ਵਰਤੀ ਜਾਵੇ ਤਾਂ ਜੋ ਪਿਛਲੇ ਸਾਲ ਵਰਗੀ ਤਬਾਹੀ ਤੋਂ ਬਚਿਆ ਜਾ ਸਕੇ।
ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੀ ਟੀਮ ਵਿੱਚ ਜਰਨੈਲ ਸਿੰਘ ਸਪਰਾਵਾਂ, ਬਲਵਿੰਦਰ ਸਿੰਘ ਸਪਰਾਵਾਂ, ਜਸਵਿੰਦਰ ਸਿੰਘ, ਜਸਾ ਮਸੀਹ ਸੰਗਤਪੁਰਾ, ਜਗਜੀਤ ਸਿੰਘ, ਦਰਸ਼ਨ ਸਿੰਘ ਸੇਖਕਥੀਰ ਅਤੇ ਗੁਲਾਬ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


