ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਅਹਿਮ ਲੋਕ-ਹਿੱਤ ਦੇ ਮੁੱਦਿਆਂ, ਸੂਬੇ ਦੇ ਵਿਕਾਸ, ਸੰਗਠਨ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਉਨ੍ਹਾਂ ਨੂੰ ਪੰਜਾਬ ਆਮ ਆਦਮੀ ਪਾਰਟੀ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕਰਨ ਲਈ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੀ ਪਾਰਟੀ ਲੀਡਰਸ਼ਿਪ ਅਤੇ ਸਮੁੱਚੀ ਆਮ ਆਦਮੀ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਇਹ ਵਿਸ਼ਵਾਸ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਉਹਨਾ ਕਿਹਾ ਕੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ।
ਐਡਵੋਕੇਟ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਾ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਫੋਰਮ ਰਾਹੀਂ ਉਠਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਹਰ ਮੁੱਦੇ ’ਤੇ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਮੁਲਾਕਾਤ ਦੌਰਾਨ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪੰਜਾਬ ਵਿੱਚ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੋਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਰਹਿਣਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


