ਨਗਰ ਕੌਂਸਲ ਕਾਦੀਆਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਕਿ ਕਾਦੀਆਂ ਦੇ ਲੋਕ ਇਸ ਵਾਰ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਪ੍ਰਸ਼ਾਸਨ ਦੇ ਮੁੱਦੇ ’ਤੇ ਵੋਟ ਪਾਉਣਗੇ ਅਤੇ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਉਣਗੇ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਦੀਆਂ ਸ਼ਹਿਰ ਦੇ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਉੱਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮਾਂ, ਵਿਕਾਸ ਪ੍ਰੋਜੈਕਟਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੇ ਲੋਕਾਂ ਦਾ ਦਿਲ ਜਿੱਤਿਆ ਹੈ। ਇਸ ਕਾਰਨ ਕਾਦੀਆਂ ਦੇ ਵੋਟਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਕਾਦੀਆਂ ਦੇ ਸਾਰੇ ਵਾਰਡਾਂ ਵਿੱਚ ਪਾਰਟੀ ਉਮੀਦਵਾਰਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਵਿਰੋਧੀ ਪਾਰਟੀਆਂ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸੇਖਵਾਂ ਨੇ ਕਿਹਾ ਕਿ ਕੁਝ ਸਿਆਸੀ ਧਿਰਾਂ ਚੋਣਾਂ ਦੌਰਾਨ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਕਾਦੀਆਂ ਦੇ ਲੋਕ ਹੁਣ ਅਜਿਹੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਲੋਕ ਵਿਕਾਸ ਕਾਰਜਾਂ, ਸਰਕਾਰ ਦੀ ਕਾਰਗੁਜ਼ਾਰੀ ਅਤੇ ਉਮੀਦਵਾਰਾਂ ਦੀ ਯੋਗਤਾ ਨੂੰ ਦੇਖ ਕੇ ਫੈਸਲਾ ਕਰਨਗੇ।
ਸੇਖਵਾਂ ਨੇ ਕਿਹਾ ਕਿ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਟੀਮ ਬਣਨ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਕੀਤੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਦੀਆਂ ਦੇ ਲੋਕ ਵਿਕਾਸ ਅਤੇ ਤਰੱਕੀ ਦੇ ਰਾਹ ਨੂੰ ਚੁਣਦੇ ਹੋਏ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


