ਲੋਕ ਸਭਾ ਪਟਿਆਲਾ ਦੇ ਹਲਕਾ ਇੰਚਾਰਜ ਅਤੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਦਿੱਲੀ ਵਿਖੇ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨਉਹਨਾਂ ਨੇ 2027 ਦੀਆਂ ਵਿਧਾਨ ਸਭਾ ਚੌਣਾਂ ਨੂੰ ਲੈਕੇ ਸਨੌਰ ਸਮੇਤ ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ – ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਨਾਭਾ, ਸਮਾਣਾ, ਰਾਜਪੁਰਾ, ਘਨੌਰ, ਸਨੌਰ, ਡੇਰਾ ਬਸੀ ਅਤੇ ਘਨੌਰ ਸਮੇਤ ਸਾਰੇ ਹਲਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ ਗਈ।ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਲੋਕ ਸਭਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ। ਉਨ੍ਹਾਂ ਨੇ ਕੇਜਰੀਵਾਲ ਨੂੰ ਦੱਸਿਆ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਸਕੂਲਾਂ ਦੀ ਮੁਰੰਮਤ, ਮੋਹੱਲਾ ਕਲੀਨਿਕ, ਖੇਡ ਸਟੇਡੀਅਮ ਅਤੇ ਮੰਡੀਆਂ ਦੇ ਸੁਧਾਰ ਦੇ ਕੰਮ ਲਗਾਤਾਰ ਜਾਰੀ ਹਨ।ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਪੰਜਾਬ ਐਗਰੋ ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਫ਼ਸਲ ਦੀ ਖਰੀਦ ਸਮੇਂ ਸਿਰ ਹੋਵੇ। ਇਸ ਸਬੰਧੀ ਵੀ ਉਨ੍ਹਾਂ ਨੇ ਆਪਣਾ ਵਿਜ਼ਨ ਸਾਂਝਾ ਕੀਤਾ। ਅਰਵਿੰਦ ਕੇਜਰੀਵਾਲ ਨੇ ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਟਿਆਲਾ ਆਮ ਆਦਮੀ ਪਾਰਟੀ ਦਾ ਗੜ੍ਹ ਹੈ ਅਤੇ ਇੱਥੋਂ ਦੇ ਵਰਕਰਾਂ ਨੇ ਹਮੇਸ਼ਾ ਪਾਰਟੀ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਨੇ ਹਦਾਇਤ ਦਿੱਤੀ ਕਿ ਸਾਰੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਤਾਲਮੇਲ ਬਣਾ ਕੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ। ਨਾਲ ਹੀ ਉਨ੍ਹਾਂ ਨੇ ਜ਼ੋਰ ਦਿੱਤਾ ਕਿ ਪਾਰਟੀ ਦਾ ਮਕਸਦ ਸਿਰਫ਼ ਰਾਜਨੀਤੀ ਨਹੀਂ ਸਗੋਂ ਲੋਕਾਂ ਦੀ ਸੇਵਾ ਹੈ।ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਕੇਜਰੀਵਾਲ ਤੋਂ ਮਿਲੇ ਮਾਰਗ ਦਰਸ਼ਨ ਨਾਲ ਹੋਰ ਵੀ ਤਾਕਤ ਮਿਲੀ ਹੈ ਅਤੇ ਉਹ ਪਟਿਆਲਾ ਲੋਕ ਸਭਾ ਦੇ ਹਰ ਪਿੰਡ, ਹਰ ਵਾਰਡ ਤੱਕ ਸਰਕਾਰ ਦੀਆਂ ਸਕੀਮਾਂ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਟਿਆਲਾ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਵੀ ਕੀਤਾ ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


