ਸਾਲ 2024 ਦੌਰਾਨ ਲੱਦਾਖ ’ਚ ਭਾਰਤੀ ਚੀਨੀ ਫੌਜ ਵਿਚਾਲੇ ਹੋਏ ਟਕਰਾਅ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ’ਚ ਤਣਾਅ ਪੈਦਾ ਹੋ ਗਿਆ ਸੀ। ਇਸੇ ਦੌਰਾਨ ਭਾਰਤ ਅਤੇ ਚੀਨ ਨੇ 16-17 ਅਪ੍ਰੈਲ ਨੂੰ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਨਾਲ ਸਬੰਧਤ ਮੁੱਦਿਆਂ ’ਤੇ ਆਪਣੀ ਪਹਿਲੀ ਰਸਮੀ ਦੁਵੱਲੀ ਬੈਠਕ ਕੀਤੀ। ਇਹ ਮੀਟਿੰਗ ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਸੁਲਝਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਇੱਕ ਵੱਡੀ ਕੂਟਨੀਤਕ ਪਹਿਲ ਮੰਨੀ ਜਾ ਰਹੀ ਹੈ।
ਭਾਰਤ ਵੱਲੋਂ ਐਸਸੀਓ ਕੌਮੀ ਤਾਲਮੇਲ ਅਧਿਕਾਰੀ ਆਲੋਕ ਏ. ਡਿਮਰੀ ਅਤੇ ਚੀਨ ਵੱਲੋਂ ਉਨ੍ਹਾਂ ਦੇ ਹਮਰੁਤਬਾ ਯਾਨ ਵੇਨਬਿਨ ਨੇ ਆਪਣੇ-ਆਪਣੇ ਵਫ਼ਦਾਂ ਦੀ ਅਗਵਾਈ ਕੀਤੀ। ਵਿਦੇਸ਼ ਮੰਤਰਾਲੇ ਅਨੁਸਾਰ, ਦੋਵਾਂ ਧਿਰਾਂ ਦੇ ਆਗੂਆਂ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਅਤੇ ਸੰਗਠਨ ਦੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਵਿੱਚ ਸੁਰੱਖਿਆ, ਵਪਾਰ, ਸੰਪਰਕ ਅਤੇ ਲੋਕਾਂ ਵਿਚਾਲੇ ਰਾਬਤੇ ਵਰਗੇ ਖੇਤਰ ਸ਼ਾਮਲ ਸਨ। ਦੋਵੇਂ ਵਫ਼ਦਾਂ ਨੇ ਵਿਦੇਸ਼ ਮੰਤਰਾਲੇ ਦੇ ਸਕੱਤਰ ਸਿਬੀ ਜੌਰਜ ਨਾਲ ਵੀ ਮੁਲਾਕਾਤ ਕੀਤੀ ਅਤੇ ਐਸਸੀਓ ਦੇ ਤਹਿਤ ਚੱਲ ਰਹੇ ਸਹਿਯੋਗ ਦੀ ਨਜ਼ਰਸਾਨੀ ਕੀਤੀ।
ਇਹ ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਚੀਨੀ ਆਗੂਆਂ ਦੇ ਭਾਰਤ ਆਉਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਹੁਣ ਚੀਨੀ ਵਿਦੇਸ਼ ਮੰਤਰੀ ਵਾਂਗ ਯੀ 14-15 ਮਈ ਨੂੰ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਭਾਰਤ ਆ ਸਕਦੇ ਹਨ, ਜਦਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਵੀ ਸਤੰਬਰ ਵਿੱਚ ਹੋਣ ਵਾਲੇ ਬ੍ਰਿਕਸ ਸਿਖਰ ਸੰਮੇਲਨ ਲਈ ਭਾਰਤ ਆਉਣ ਦੀ ਉਮੀਦ ਹੈ।
ਇਸ ਦੌਰਾਨ ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਐਸਸੀਓ ਵਿੱਚ ਸਹਿਯੋਗ ਦਾ ਸਮਰਥਨ ਕਰਦਾ ਹੈ, ਪਰ ਇਹ ਸਹਿਯੋਗ ਮੈਂਬਰ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਨਮਾਨ ’ਤੇ ਅਧਾਰਤ ਹੋਣਾ ਚਾਹੀਦਾ ਹੈ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


