ਲੁਧਿਆਣਾ ਦੇ ਵਾਰਡ ਨੰਬਰ 47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਅੱਜ ਕੈਂਸਰ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਡੀ.ਐਮ.ਸੀ. ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਇਲਾਕੇ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ, ਕੌਂਸਲਰ ਊਸ਼ਾ ਕਾਲੀਆ ਦੇ ਤਿੰਨ ਪੁੱਤਰ ਹਨ। ਪਰਿਵਾਰ ਹਾਲ ਹੀ ਵਿੱਚ ਖੁਸ਼ੀ ਦੇ ਮਾਹੌਲ ਵਿੱਚ ਸੀ ਕਿਉਂਕਿ ਉਨ੍ਹਾਂ ਦੇ ਇੱਕ ਪੁੱਤਰ ਦਾ ਵਿਆਹ ਅਗਲੇ ਮਹੀਨੇ (ਨਵੰਬਰ) ਤੈਅ ਸੀ ਅਤੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਸਨ। ਹੁਣ ਮਾਂ ਦੇ ਅਚਾਨਕ ਵਿਛੋੜੇ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਉਨ੍ਹਾਂ ਦਾ ਦੁੱਖ ਅਸਹਿ ਹੈ।
ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਆਗੂਆਂ, ਸਥਾਨਕ ਵਸਨੀਕਾਂ ਅਤੇ ਸਮਰਥਕਾਂ ਨੇ ਕੌਂਸਲਰ ਊਸ਼ਾ ਰਾਣੀ ਕਲਿਆਣ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਥਾਨਕ ਲੋਕ ਉਨ੍ਹਾਂ ਨੂੰ ਇੱਕ ਮਿਲਣਸਾਰ ਆਗੂ ਵਜੋਂ ਯਾਦ ਕਰਦੇ ਹਨ, ਜੋ ਹਮੇਸ਼ਾ ਸੁੱਖ-ਦੁੱਖ ਵਿੱਚ ਲੋਕਾਂ ਦੇ ਨਾਲ ਖੜ੍ਹੇ ਰਹਿੰਦੇ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


