ਥਾਣਾ ਲਾਡੋਵਾਲ ਦੇ ਅਧੀਨ ਪੈਂਦੇ ਪਿੰਡ ਹੰਬੜਾਂ ਵਿੱਚ ਅੱਜ ਇਕ ਕਬਾੜੀਏ ਦੀ ਦੁਕਾਨ ’ਚ ਹੋਏ ਭਿਆਨਕ ਧਮਾਕੇ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਇਸ ਦੁਰਘਟਨਾ ਦੌਰਾਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ, ਦੁਕਾਨ ਅੰਦਰ ਦੋ ਮਜ਼ਦੂਰ ਸਕ੍ਰੈਪ ਵਿਚੋਂ ਧਾਤੂ ਕੱਢਣ ਲਈ ਅੱਗ ਬਾਲ ਰਹੇ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਵੱਲੋਂ ਅੱਗ ਵਿੱਚ ਸੁੱਟੀ ਗਈ ਕਿਸੇ ਅਣਪਛਾਤੀ ਚੀਜ਼ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਨਾਲ ਦੋਵੇਂ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ।
ਧਮਾਕੇ ਦੀ ਸੂਚਨਾ ਮਿਲਦੇ ਹੀ ਏ.ਸੀ.ਪੀ. ਵੈਸਟ ਜਤਿੰਦਰ ਪਾਲ ਸਿੰਘ ਅਤੇ ਥਾਣਾ ਲਾਡੋਵਾਲ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਭਾਰੀ ਪੁਲਸ ਬਲ ਦੇ ਨਾਲ ਮੌਕੇ ‘ਤੇ ਪਹੁੰਚੇ ਅਤੇ ਹਾਲਾਤਾਂ ’ਤੇ ਕਾਬੂ ਪਾਇਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਚੰਦਨ ਕੁਮਾਰ (40) ਦੀ ਮੌਤ ਹੋ ਗਈ, ਜਦਕਿ ਬਾਬਾ ਫੂਲ ਪਾਸਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲਸ ਵੱਲੋਂ ਮੌਕੇ ’ਤੇ ਫੋਰੈਂਸਿਕ ਟੀਮਾਂ ਨੂੰ ਬੁਲਾ ਕੇ ਧਮਾਕੇ ਦੇ ਅਸਲ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਰੰਭਿਕ ਜਾਂਚ ਵਿੱਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਕ੍ਰੈਪ ਵਿੱਚ ਕੋਈ ਵਿਸਫੋਟਕ ਜਾਂ ਪ੍ਰੈਸ਼ਰ ਵਾਲੀ ਵਸਤੂ ਹੋ ਸਕਦੀ ਹੈ, ਜੋ ਅੱਗ ਦੇ ਸੰਪਰਕ ਵਿੱਚ ਆਉਣ ਨਾਲ ਫਟ ਗਈ।
ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਪ੍ਰਸ਼ਾਸਨ ਤੋਂ ਕਬਾੜੀਏ ਦੀਆਂ ਦੁਕਾਨਾਂ ‘ਤੇ ਸੁਰੱਖਿਆ ਨਿਯਮਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


