ਪੰਜਾਬ ਵਿੱਚ ਇੱਕ ਵਾਰ ਫਿਰ ਸੁਰੱਖਿਆ ਏਜੰਸੀਆਂ ਅਤੇ ਆਮ ਲੋਕਾਂ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਖਾਲਿਸਤਾਨ ਦੇ ਨਾਮ ’ਤੇ ਸੂਬੇ ਦੇ ਕਈ ਪ੍ਰਮੁੱਖ ਸਕੂਲਾਂ, ਨਵੇਂ ਬਣੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਸਾਂਝੀ ਧਮਕੀ ਸਾਹਮਣੇ ਆਈ।
ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਲੁਧਿਆਣਾ ਦੇ ਪ੍ਰਮੁੱਖ ਸਕੂਲਾਂ, ਹਲਵਾਰਾ ਏਅਰਪੋਰਟ ਅਤੇ ਧੂਰੀ ਤੋਂ ਦਿੱਲੀ ਜਾਣ ਵਾਲੇ ਰੇਲਵੇ ਟਰੈਕ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕਰਨ ਦੀ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਖਾਲਿਸਤਾਨੀ ਸੰਗਠਨ ਨਾਲ ਸਬੰਧਿਤ ਦੱਸਿਆ ਹੈ।
ਇਸ ਈਮੇਲ ਵਿੱਚ ਲੁਧਿਆਣਾ ਦੇ ਹਲਵਾਰਾ ਵਿਖੇ ਹਾਲ ਹੀ ਵਿੱਚ ਸ਼ੁਰੂ ਹੋਏ ਨਵੇਂ ਇੰਟਰਨੈਸ਼ਨਲ ਏਅਰਪੋਰਟ ਅਤੇ ਧੂਰੀ-ਦਿੱਲੀ ਰੇਲਵੇ ਲਾਈਨ ਨੂੰ ਵੀ ਉਡਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਸੂਚਨਾ ਤੋਂ ਬਾਅਦ ਰੇਲਵੇ ਪੁਲਿਸ ਅਤੇ ਹਵਾਈ ਅੱਡੇ ਦੀ ਸੁਰੱਖਿਆ ਤੈਨਾਤ ਫੋਰਸ ਪੂਰੀ ਤਰ੍ਹਾਂ ਹਾਈ ਅਲਰਟ ’ਤੇ ਹੈ। ਰੇਲਵੇ ਟਰੈਕਾਂ ਦੀ ਚੈਕਿੰਗ ਵਧਾ ਦਿੱਤੀ ਗਈ ਹੈ।
ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਮੌਕੇ ’ਤੇ ਪਹੁੰਚ ਗਏ। ਪੁਲਿਸ ਕਮਿਸ਼ਨਰ ਮੁਤਾਬਕ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਸਾਰੇ ਪ੍ਰਭਾਵਿਤ ਸਥਾਨਾਂ ’ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ ਅਤੇ ਅਪ੍ਰੈਲ ਮਹੀਨੇ ਵਿੱਚ ਵੀ ਲੁਧਿਆਣਾ ਦੇ ਕਈ ਸਕੂਲਾਂ ਨੂੰ ਅਜਿਹੀਆਂ ਈਮੇਲਾਂ ਆਈਆਂ ਸਨ, ਜੋ ਜਾਂਚ ਤੋਂ ਬਾਅਦ ਮਹਿਜ਼ ਇੱਕ ਅਫ਼ਵਾਹ ਸਾਬਿਤ ਹੋਈਆਂ ਸਨ। ਪੁਲਿਸ ਦਾ ਸਾਈਬਰ ਸੈੱਲ ਇਸ ਈਮੇਲ ਦੇ ਆਈ.ਪੀ. ਐਡਰੈੱਸ ਨੂੰ ਟ੍ਰੇਸ ਕਰਨ ਵਿੱਚ ਜੁਟ ਗਿਆ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


