ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ ’ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ?ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂਏਈ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇੱਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ।
ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਿਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।
Breaking News
- ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ
- ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ
- ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ
- ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼
- ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਦਾ ਸ਼ਾਨਦਾਰ ਆਯੋਜਨ
- ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ
- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ
- ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ


