ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ, ਔਰਤ ਵਿਰੋਧੀ ਨੀਤੀਆਂ ਅਤੇ ਝੂਠੇ ਵਾਅਦਿਆਂ ਨੂੰ ਨੰਗਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀਆਂ ਔਰਤਾਂ ਨੂੰ ਗੁੰਮਰਾਹ ਕਰਨ ਵਾਲੀ ’ਆਪ’ ਸਰਕਾਰ ਦਾ ਅਸਲ ’ਸਤਿਕਾਰ’ ਸਿਰਫ਼ ਡੰਡਿਆਂ ਅਤੇ ਤਸ਼ੱਦਦ ਤੱਕ ਹੀ ਸੀਮਤ ਰਹਿ ਗਿਆ ਹੈ।
ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਕਰਵਾਏ ਰੱਖੜੀ ਦੇ ਪਵਿੱਤਰ ਦਿਹਾੜੇ ’ਤੇ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਹਜ਼ਾਰਾਂ ਬੀਬੀਆਂ ਭੈਣਾਂ ਤੋਂ ਰੱਖੜੀਆਂ ਬੰਨਵਾ ਕੇ ਆਸ਼ੀਰਵਾਦ ਲਿਆ ਅਤੇ ਤੋਹਫ਼ੇ ਵਜੋਂ ਸੂਟ ਵੰਡੇ। ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਰੱਖਿਆ ਦਾ ਪ੍ਰਤੀਕ ਹੈ, ਅਤੇ ਕੋਈ ਵੀ ਸਮਾਜ ਔਰਤ ਦੀ ਭਾਗੀਦਾਰੀ ਤੋਂ ਬਿਨਾਂ ਅੱਗੇ ਨਹੀਂ ਵਧ ਸਕਦਾ।
ਕੇਵਲ ਸਿੰਘ ਢਿੱਲੋਂ ਨੇ ਮਾਵਾਂ-ਭੈਣਾਂ ਨੂੰ ਰੱਖੜੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਹਰ ਇਨਸਾਨ ਦੀ ਜ਼ਿੰਦਗੀ ਵਿੱਚ ਔਰਤ ਦੀ ਅਹਿਮ ਭੂਮਿਕਾ ਹੁੰਦੀ ਹੈ।
‘ਆਪ’ ਸਰਕਾਰ ਦੀ ਨਾਲਾਇਕੀ ਬਿਆਨ ਕਰਦਿਆਂ ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਖੰਨੇ ਵਿੱਚ ਮਨਰੇਗਾ ਕਰਮਚਾਰੀ ਔਰਤਾਂ ’ਤੇ ਲਾਠੀਚਾਰਜ, ਬਰਨਾਲਾ ਵਿੱਚ ਸਫ਼ਾਈ ਸੇਵਕ ਬੀਬੀਆਂ ਦੇ ਸਿਰ ਫਾੜਨੇ ਅਤੇ ਸੰਗਰੂਰ ਵਿੱਚ ਹੱਕ ਮੰਗਦੀਆਂ ਮੁਲਾਜ਼ਮ ਔਰਤਾਂ ’ਤੇ ਜ਼ੁਲਮ ਕਰਨਾ ਇਸ ਸਰਕਾਰ ਦਾ ਅਸਲ ਚਿਹਰਾ ਦਰਸਾਉਂਦਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਵੋਟਾਂ ਤੋਂ ਪਹਿਲਾਂ 18 ਸਾਲ ਤੋਂ ਵੱਡੀ ਹਰ ਔਰਤ ਨੂੰ 1000 ਰੁਪਏ ਮਹੀਨਾ ਦੇਣ ਦਾ ਕੀਤਾ ਵਾਅਦਾ ਸਾਢੇ ਚਾਰ ਸਾਲ ਬੀਤਣ ’ਤੇ ਵੀ ਪੂਰਾ ਨਹੀਂ ਹੋਇਆ। ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਸ਼ਰਤਾਂ ਤੇ ਰਜਿਸਟ?ਰੇਸ਼ਨਾਂ ਦੇ ਜਾਲ ਵਿੱਚ ਉਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਪੂਰੇ 5 ਸਾਲ ਦੇ 60,000 ਰੁਪਏ ਬਣਦੇ ਹਨ, ਜਿਸ ਲਈ ਉਹਨਾਂ ਬੀਬੀਆਂ ਨੂੰ ’ਆਪ’ ਸਰਕਾਰ ਤੋਂ ਆਪਣੇ ਹੱਕ ਮੰਗਣ ਲਈ ਉਤਸ਼ਾਹਿਤ ਕੀਤਾ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 3 ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਨਸ਼ਾ ਘਰ-ਘਰ ਵਿਕ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੀ ਵੱਡੀ ਮਾਰ ਸਾਡੀਆਂ ਮਾਵਾਂ ਭੈਣਾਂ ਨੂੰ ਹੀ ਝੱਲਣੀ ਪੈ ਰਹੀ ਹੈ। ਜਿਸ ਕਰਕੇ ਨਸ਼ਾ ਨੂੰ ਪੰਜਾਬ ਚ ਵਧਾਵਾ ਦੇਣ ਵਾਲੀ ’ਆਪ’ ਸਰਕਾਰ ਨੂੰ ਚੱਲਦਾ ਕਰਨ ਵਿੱਚ ਯੋਗਦਾਨ ਪਾਉਣ ਦਾ ਸੱ ਦਾ ਦਿੱਤਾ।
ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ, ਨੌਜਵਾਨੀ ਦਾ ਭਵਿੱਖ ਬਚਾਉਣ ਅਤੇ ਮਹਾਰਾਜਾ ਰਣਜੀਤ ਸਿੰਘ ਦੇ ’ਸਰਕਾਰ-ਏ-ਖਾਲਸਾ’ ਵਰਗਾ ਭਲਾਈ ਰਾਜ ਲਿਆਉਣ ਲਈ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਸਮਾਗਮ ਵਿੱਚ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ, ਗੁਰਦਰਸ਼ਨ ਸਿੰਘ ਸੈਣੀ, ਸੰਜੀਵ ਖੰਨਾ, ਏਕਤਾ ਨਾਗਪਾਲ, ਸੁਸ਼ੀਲ ਰਾਣਾ ਅਤੇ ਭਾਰੀ ਗਿਣਤੀ ਵਿੱਚ ਬੀਬੀਆਂ ਤੇ ਪਾਰਟੀ ਵਰਕਰ ਹਾਜ਼ਰ ਸਨ।
Breaking News
- ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ
- ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦਾ ਦਿਲੋਂ ਕੀਤਾ ਧੰਨਵਾਦ
- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ
- ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
- ‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ
- ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ
- प्रधानमंत्री श्री नरेंद्र मोदी के नेतृत्व में भारत ने विश्व में बनाई नई पहचान, 2047 तक विकसित राष्ट्र बनाने का संकल्प: डिप्टी स्पीकर डॉ. कृष्ण लाल मिड्ढा


