ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ਕਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਦੀ ਐਨਓਸੀ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹੁੰਦੇ ਅਤੇ ਕਿਉਂਕਿ ਕਲੋਨੀਆਂ ਆਪਸ ਵਿੱਚ ਜੁੜੀਆਂ ਹੁੰਦੀਆਂ ਹਨ ਅਤੇ ਨਾਲ-ਨਾਲ ਸਥਿਤ ਹੁੰਦੀਆਂ ਹਨ, ਇਸ ਲਈ ਬਿਜਲੀ ਦੇ ਸਾਰੇ ਲੋਡ ਦਾ ਹਿਸਾਬ ਇਕੱਠੇ ਲਗਾਇਆ ਜਾਂਦਾ, ਤਾਂ 66 ਕੇਵੀ ਸਬ-ਸਟੇਸ਼ਨ ਸਥਾਪਤ ਕਰਨ ਦੀ ਸਾਰੀ ਲਾਗਤ ਕਲੋਨਾਈਜ਼ਰ ਵੱਲੋਂ ਸਹਿਣ ਕੀਤੀ ਜਾਂਦੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚਲਦਿਆਂ ਬਿਜਲੀ ਮੰਤਰਾਲੇ ਵੱਲੋਂ ਸਬ-ਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿਲੋਮੀਟਰ ਦੂਰ ਖੇਤਾਂ ਵਿੱਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ, ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਚੀਫ ਮੈਨੇਜਿੰਗ ਡਾਇਰੈਕਟਰ ਵੱਲੋਂ ਪ੍ਰਸਤਾਵ ਵਿੱਚ ਜਾਂ ਬਾਅਦ ਵਿੱਚ ਕਿਸੇ ਵੀ ਦਫ਼ਤਰ ਵਿੱਚ ਨਹੀਂ ਕੀਤਾ ਗਿਆ ਸੀ। ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵੇਨਿਊ ਸਬ-ਸਟੇਸ਼ਨ ਅਣਵਿਕਸਿਤ ਕਲੋਨੀਆਂ ਅਤੇ ਖੇਤਾਂ ਵਿੱਚ ਸਥਿਤ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ। ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫੀਲਡ ਵਿੱਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ 66 ਕੇਵੀਐਚ ਸਬਸਟੇਸ਼ਨ ਬਸੰਤ ਐਵੇਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿੱਚ ਉਕਤ ਸਬ-ਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਅਤੇ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਜਿਸ ਕਾਰਨ ਬਸੰਤ ਐਵੇਨਿਊ ਕਲੋਨੀ ਨੂੰ ਸਿੱਧਾ ਲਾਭ ਹੋਇਆ। ਮੁਲਜ਼ਮ ਕੇ.ਡੀ. ਚੌਧਰੀ, ਸੰਜੀਵ ਪ੍ਰਭਾਕਰ ਅਤੇ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


