ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ।
ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ “ਡਰ ਤੇ ਵੰਡ ਦੀ ਰਾਜਨੀਤੀ” ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ ’ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਏਕਤਾ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ, ਜਿਨ੍ਹਾਂ ਵਿੱਚ ਸਰਪ੍ਰਸਤ ਵੀ ਸ਼ਾਮਲ ਹਨ, ਨੂੰ ਹੁਣ ਨਵੇਂ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਲ ਹੈ।
ਤਲਵੰਡੀ ਸਾਬੋ, ਬਠਿੰਡਾ ਸ਼ਹਿਰ ਅਤੇ ਕੋਟਸ਼ਮੀਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਘਾਤਕ ਫੁੱਟ ਪਾਊ ਤਾਕਤਾਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫਿਰਕੂ ਸਿਆਸਤ ਨੂੰ ਪੰਜਾਬ ਦੇ ਸਦੀਆਂ ਪੁਰਾਣੇ ਭਾਈਚਾਰੇ ਵਿੱਚ ਫੁੱਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। “ਪੰਜਾਬ ਪੰਜਾਬੀਆਂ ਦਾ ਹੈ” ਦਾ ਨਾਅਰਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ। ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਵੰਡ ਪਾਊ ਰਾਜਨੀਤੀ ਰਾਹੀਂ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਅਜਿਹੀਆਂ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ ਕਿਉਂਕਿ ਇੱਥੇ ਲੋਕ ਹਰ ਤਿੱਥ-ਤਿਉਹਾਰ ਸਾਂਝੇ ਤੌਰ ’ਤੇ ਮਨਾਉਂਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਫਿਰਕੂ ਪਾਰਟੀਆਂ ਪੰਜਾਬ ਦੇ ਭਾਈਚਾਰੇ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੀਆਂ ਹਨ ਅਤੇ ਉਨ੍ਹਾਂ ਦੇ ਘਿਨਾਉਣੇ ਏਜੰਡੇ ਨੂੰ ਸਫਲ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤਿਕ ਪਾਰਟੀਆਂ ਪੰਜਾਬੀਆਂ ਨੂੰ ਵੰਡਣਾ ਚਾਹੁੰਦੀਆਂ ਹਨ ਅਤੇ ਚੋਣ ਲਾਭ ਲਈ ਭਾਈਚਾਰਿਆਂ ਨੂੰ ਇੱਕ-ਦੂਜੇ ਦੇ ਵਿਰੁੱਧ ਖੜ੍ਹਾ ਕਰਨਾ ਚਾਹੁੰਦੀਆਂ ਹਨ।
ਪੱਛਮੀ ਬੰਗਾਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉੱਥੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, ‘ਜਿਸ ਵੇਲੇ ਭਾਜਪਾ ਨੇ ਪੱਛਮੀ ਬੰਗਾਲ ਵਿੱਚ ਸਰਕਾਰ ਬਣਾਈ, ਹਰ ਪਾਸੇ ਡਰ ਦਾ ਮਾਹੌਲ ਪੈਦਾ ਹੋ ਗਿਆ। ਉਸਨੇ ਉਮੀਦ ਪ੍ਰਗਟ ਕੀਤੀ ਕਿ ਇਹ ਸਖ਼ਤ ਕਾਨੂੰਨ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਕਦਮ ਸਾਬਤ ਹੋਵੇਗਾ ਅਤੇ ਕੋਈ ਵੀ ਦੁਬਾਰਾ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਰ ਸਿੱਖ ਲਈ ਪਿਤਾ ਸਮਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਮਾਜ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਾਨੂੰਨ ਦੇ ਲਾਗੂ ਹੋਣ ’ਤੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰ ਰਹੇ ਹਨ।
ਅਕਾਲੀਆਂ ’ਤੇ ਵਰ੍ਹਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਅਜਿਹਾ ਕਾਨੂੰਨ ਬਣਾਉਣ ਲਈ ਕਦੇ ਵੀ ਸੁਹਿਰਦ ਨਹੀਂ ਹੋਏ ਕਿਉਂਕਿ ਉਨ੍ਹਾਂ ਦੀ ਨੀਅਤ ਸ਼ੁਰੂ ਤੋਂ ਹੀ ਸਾਫ਼ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਆਗੂਆਂ ਨੇ ਹਮੇਸ਼ਾ ਬਾਬੇ ਨਾਨਕ ਦੇ ਨਾਮ ’ਤੇ ਵੋਟਾਂ ਮੰਗੀਆਂ, ਫਿਰ ਵੀ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਬੇਅਦਬੀ ਦੀਆਂ ਘਟਨਾਵਾਂ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਅਕਾਲੀਆਂ ਨੇ ਬਾਬੇ ਨਾਨਕ ਦੇ ਨਾਮ ’ਤੇ ਵੋਟਾਂ ਮੰਗ ਕੇ ਵੀ ਉਨ੍ਹਾਂ ਦੀ ਹੀ ਬਾਣੀ ਦਾ ਅਪਮਾਨ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨ ਕੇ ਬਾਅਦ ਵਿੱਚ ਜਨਤਕ ਤੌਰ ’ਤੇ ਉਨ੍ਹਾਂ ਤੋਂ ਸ਼ਰ੍ਹੇਆਮ ਮੁੱਕਰ ਗਏ। ਉਨ੍ਹਾਂ ਇਹ ਟਿੱਪਣੀ ਕਰਦਿਆਂ ਕਿ “ਜੋ ਲੋਕ ਅਕਾਲ ਤਖ਼ਤ ਅੱਗੇ ਝੂਠ ਬੋਲ ਸਕਦੇ ਹਨ, ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ ਕਰਦਿਆਂ ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ 2022 ਵਿੱਚ ’ਆਪ’ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਅੱਜ ਸਿੰਚਾਈ ਲਈ ਲਗਭਗ 68 ਫੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ ਅੰਕੜਾ 85 ਫੀਸਦ ਤੱਕ ਅੱਪੜ ਜਾਵੇਗਾ।’
ਉਨ੍ਹਾਂ ਅੱਗੇ ਕਿਹਾ, ‘ਗੁਰੂ ਸਾਹਿਬ ਦੇ ਰਹਿਮਤ ਸਦਕਾ ਅਸੀਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਕਰਨ ਦੇ ਯੋਗ ਹੋਏ ਹਾਂ। ਇਸ ਕਾਨੂੰਨ ਤਹਿਤ ਹੁਣ ਕੋਈ ਵੀ ਮੁਲਜ਼ਮ ’ਮਾਨਸਿਕ ਰੋਗੀ’ ਦਾ ਬਹਾਨਾ ਬਣਾ ਕੇ ਸਜ਼ਾ ਤੋਂ ਨਹੀਂ ਬਚ ਸਕੇਗਾ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬ ਨੂੰ ਲੁੱਟਿਆ ਅਤੇ ਵੰਡ ਪਾਊ ਦੀ ਨੀਤੀ ਅਪਣਾਈ, ਜਦੋਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਨਾਲ ਸਬੰਧਤ ਹਨ ਅਤੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ।’
ਪੋਸਟ ਦੇ ਅੰਤ ਵਿੱਚ ਉਨ੍ਹਾਂ ਕਿਹਾ,‘ਜਿਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਉਹ ਅੱਜ ਜੰਗ ਦਾ ਮੈਦਾਨ ਛੱਡ ਕੇ ਭੱਜ ਗਏ ਹਨ। ਤੁਹਾਡਾ ‘ਲੋਕ ਸੇਵਕ’ ਅਤੇ ਤੁਹਾਡੀ ਸਰਕਾਰ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਅਤੇ ਗੁਰੂ ਮਹਾਰਾਜ ਦੀ ਮਰਿਆਦਾ ਦੀ ਰਾਖੀ ਲਈ ਸਮਰਪਿਤ ਭਾਵਨਾ ਨਾਲ ਵਚਨਬੱਧ ਹੈ।’
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण
ਵਤਨ ਲਈ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
5 Mins Read
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


