Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਵਿੱਤ ਮੰਤਰੀ, ਪੰਜਾਬ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਤੇ ਦਫਤਰੀ ਕਾਮੇ ਭੜਕੇ। ਸਰਕਾਰ ਆਪਣੇ ਸ਼ਬਦ ਵਾਪਸ ਲਵੇ।
    Punjab

    ਵਿੱਤ ਮੰਤਰੀ, ਪੰਜਾਬ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਤੇ ਦਫਤਰੀ ਕਾਮੇ ਭੜਕੇ। ਸਰਕਾਰ ਆਪਣੇ ਸ਼ਬਦ ਵਾਪਸ ਲਵੇ।

    August 10, 20263 Mins Read
    Share Facebook Twitter Telegram Email WhatsApp

    ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਨਵੀਰ ਸਿੰਘ ਨੇ ਦੱਸਿਆ ਕਿ
    ਮੀਟਿੰਗ ਵਿੱਚ ਮਿਤੀ 5 ਅਤੇ 6 ਅਗਸਤ, 2026 ਨੂੰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਜਿਲਾ ਪੱਧਰੀ ਰੈਲੀਆਂ ਕਰਨ ਦੇ ਐਕਸ਼ਨ ਅਤੇ ਮਿਤੀ 7 ਅਗਸਤ, 2026 ਨੂੰ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਦੇ ਐਕਸ਼ਨ ਪ੍ਰੋਗਰਾਮ ਨੂੰ ਰਿਵਿਊ ਕੀਤਾ ਗਿਆ। ਉਹਨਾਂ ਦਸਿਆ ਕੇ ਮੀਟਿੰਗ ਵਿੱਚ ਹਾਜ਼ਰ ਸਮੁੱਚੀ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨ ਤੇ ਜਨਰਲ ਸਕੱਤਰ ਸਾਹਿਬਾਨਾਂ ਨੇ ਮਿਤੀ 7 ਅਗਸਤ 2026 ਦੀ ਚੰਡੀਗੜ੍ਹ ਮਹਾਂ ਰੈਲੀ ਦੀ ਕਾਮਯਾਬੀ ਦੀ ਵਧਾਈ ਦਿੱਤੀ ਅਤੇ ਤਸੱਲੀ ਪ੍ਰਗਟ ਕੀਤੀ ਕਿ ਹੁਣ ਸਮੁੱਚਾ ਮੁਲਾਜ਼ਮ ਤੇ ਪੈਨਸ਼ਨਰਜ਼ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਮਨਵਾਉਣ ਲਈ ਉੱਠ ਖੜਾ ਹੋ ਗਿਆ ਹੈ ਅਤੇ ਆਪ ਮੁਹਾਰੇ ਵਹੀਰਾਂ ਘਤ ਕੇ ਉਹ ਚੰਡੀਗੜ੍ਹ ਦੀ ਮਹਾਰੈਲੀ ਵਿੱਚ ਸ਼ਾਮਿਲ ਹੋਇਆ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਇਸਤਰੀ ਮੁਲਾਜਮਾਂ ਦਾ ਸ਼ਾਮਿਲ ਹੋਣਾ ਮੁਲਾਜ਼ਮ ਸੰਘਰਸ਼ ਦੀ ਕਾਮਯਾਬੀ ਲਈ ਆਉਣ ਵਾਲੇ ਸਮੇਂ ਲਈ ਬਹੁਤ ਸਾਈਨ ਹੈ। ਇਸ ਮੀਟਿੰਗ ਵਿੱਚ ਸਮੁੱਚੀ ਲੀਡਰਸ਼ਿਪ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਾਂ ਰੈਲੀ ਕਰ ਰਹੀਆਂ ਜਥੇਬੰਦੀਆਂ ਨੂੰ ’ਐਂਟੀ ਸਟੇਟ’ ਕਹਿਣ ਦਾ ਬੜੀ ਗੰਭੀਰਤਾ ਨਾਲ ਸੰਗਿਆਣ ਲਿਆ ਹੈ ਅਤੇ ਇਸ ਵਿਰੁੱਧ ਨਿੰਦਾ ਪ੍ਰਸਤਾਵ ਪਾਸ ਕਰਦਿਆਂ ਸਰਵ ਸੰਮਤੀ ਨਾਲ ਫੈਸਲਾ ਲਿਆ ਹੈ ਕਿ ਹੁਣ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਰੋਸ ਮੁਜਾਹਰੇ ਕਰਨ ਦੇ ਨਾਲ ਨਾਲ ਆਪਣੀ ਰਾਸ਼ਟਰੀਅਤਾ ਵੀ ਸਾਬਿਤ ਕਰਨੀ ਪੈ ਰਹੀ ਹੈ। ਇਸ ਲਈ ਮਿਤੀ 11 ਅਗਸਤ, 2026 ਨੂੰ ਜਿਲਾ ਪੱਧਰ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਇਸ ਰੈਲੀ ਵਿੱਚ ਰਾਸ਼ਟਰੀ ਝੰਡੇ ਲੈ ਕੇ ’ਭਾਰਤ ਮਾਤਾ ਕੀ ਜੈ’ ਅਤੇ ’ਵੰਦੇ ਮਾਤਰਮ’ ਦੇ ਨਾਹਰੇ ਲਗਾਏ ਜਾਣਗੇ। ਇਸ ਤੋਂ ਇਲਾਵਾ ਇਹ ਫਲੈਗ ਮੁਲਾਜ਼ਮ ਆਪਣੀਆਂ ਸੀਟਾਂ/ਟੇਬਲਾਂ ਤੇ ਵੀ ਲਗਾਉਣਗੇ। ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਜਾਵੇਗੀ ਕਿ ਉਹ ਆਪਣੇ ਇਸ ਬਿਆਨ ਨੂੰ ਵਾਪਸ ਲਵੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਕਾਰਵਾਈ ਕਰੇ। ਜੇਕਰ ਸਰਕਾਰ ਮਿਤੀ 12 ਅਗੱਸਤ, 2026 ਤੱਕ ਕੋਈ ਕਾਰਵਾਈ ਨਹੀਂ ਕਰਦੀ ਤਾਂ ਮਿਤੀ 13 ਅਗਸਤ, 2026 ਨੂੰ ਸਮੁੱਚੇ ਪੰਜਾਬ ਵਿੱਚ ਜਿਲ੍ਹਾ ਪੱਧਰ ਤੇ ਰੈਲੀਆਂ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਜਾਣਗੇ। ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਜਾਵੇਗਾ ਕਿ ਉਹ ਮਿਤੀ 15 ਅਗਸਤ 2026 ਤੱਕ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰਦਿਆਂ ਮਹਿੰਗਾਈ ਭੱਤਾ ਜਾਰੀ ਕਰੇ। ਜੇਕਰ ਮੁੱਖ ਮੰਤਰੀ ਮੁਲਾਜ਼ਮ ਮੰਗਾਂ ਤੇ ਵਾਕਿਆ ਹੀ ਸੰਜੀਦਾ ਹੁੰਦੇ ਤਾਂ ਉਹ ਮੁਲਾਜ਼ਮਾਂ ਵਲੋਂ ਚੰਡੀਗੜ੍ਹ ਵਿਖੇ ਮਹਾਂ ਰੈਲੀ ਵਿੱਚ ਕੀਤੇ ਲੱਖਾਂ ਦੇ ਇਕੱਠ ਅਤੇ ਵਿਆਪਕ ਰੋਸ ਅਤੇ ਗੁੱਸੇ ਨੂੰ ਭਾਂਪਦੇ ਹੋਏ ਤੁਰੰਤ ਮੰਗਾਂ ਮੰਨੇ ਜਾਣ ਅਤੇ ਮਹਿੰਗਾਈ ਭੱਤਾ ਜਾਰੀ ਕਰਨ ਦਾ ਐਲਾਨ ਕਰਦੇ ਨਾ ਕਿ 20 ਦਿਨ ਦੇ ਵਕਫੇ ਬਾਅਦ ਮੀਟਿੰਗ ਦਾ ਸਮਾਂ ਦਿੰਦੇ। ਹੁਣ ਮੁਲਾਜਮਾਂ ਪਾਸ ਵੀ ਏਨਾ ਸਮਾਂ ਨਹੀਂ ਕਿ ਉਹ ਇਹਨਾਂ ਦੇ ਲਾਰਿਆਂ ਵਿੱਚ ਆ ਕੇ ਹੋਰ ਇੰਤਜਾਰ ਕਰਨ। ਇਸ ਲਈ ਮੁਲਾਜ਼ਮ ਮੰਗਾਂ ਮੰਨੇ ਜਾਣ ਦਾ ਤੁਰੰਤ ਐਲਾਨ ਕੀਤਾ ਜਾਵੇ, ਨਹੀਂ ਤਾਂ ਦਫਤਰੀ ਕਾਮੇ ਮਿਤੀ 17 ਅਤੇ 18 ਅਗਸਤ, 2026 ਨੂੰ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਦਫਤਰੀ ਕੰਮ ਮੁਕੰਮਲ ਠੱਪ ਕਰਨਗੇ। ਇਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
    ਇਸ ਮੀਟਿੰਗ ਵਿੱਚ ਰਘਬੀਰ ਸਿੰਘ ਬਡਵਾਲ, ਅਨਿਰੁਧ ਮੋਦਗਿਲ, ਪਿੱਪਲ ਸਿੰਘ ਸਿੱਧੂ, ਜਗਦੀਸ਼ ਠਾਕਰ, ਤਜਿੰਦਰ ਸਿੰਘ ਨੰਗਲ, ਗੁਰਪ੍ਰੀਤ ਸਿੰਘ ਖਟੜਾ, ਅਮਿਤ ਅਰੋੜਾ, ਮਨਜਿੰਦਰ ਸਿੰਘ ਸੰਧੂ, ਖ਼ੁਸ਼ਕਰਨਜੀਤ ਸਿੰਘ, ਵਿਨੋਦ ਸਾਗਰ, ਕੀਮਤੀ ਲਾਲ, ਸੰਦੀਪ ਭਾਰਗਵ, ਲਖਵੀਰ ਸਿੰਘ ਗਰੇਵਾਲ, ਨਰਿੰਦਰ ਸਿੰਘ ਚੀਮਾ, ਸੁਨੀਲ ਕੁਮਾਰ, ਜਸਦੀਪ ਸਿੰਘ ਚਾਹਲ, ਪ੍ਰਤਾਪ ਸਿੰਘ, ਜਸਵੰਤ ਸਿੰਘ ਮੌਜੌ, ਜੈਮਲ ਸਿੰਘ, ਮੈਨੁਅਲ ਨਾਹਰ, ਅਜੈ ਸਿੱਧੂ, ਮੁੰਹਮਦ ਸ਼ਰੀਫ਼, ਅਮਰਪ੍ਰੀਤ ਸਿੰਘ, ਸੁਖਦੇਵ ਕੰਬੋਜ, ਹਿਤੇਸ਼ ਸ਼ਰਮਾ, ਸੰਦੀਪ ਭੰਬੁਕ, ਪ੍ਰਦੀਪ ਵਿਨਾਇਕ, ਜਗਸੀਰ ਸਿੰਘ, ਗੁਰਮੇਲ ਸਿੰਘ ਵਿਰਕ, ਨਰਿੰਦਰ ਸਿੰਘ ਗਿੱਲ, ਬਰਜਿੰਦਰ ਸਿੰਘ, ਰਾਜਵੀਰ ਸ਼ਰਮਾ, ਅਮਿਤ ਕਟੋਚ, ਸਤੀਸ਼ ਮੂਨਕ, ਗੁਰਸੇਵਕ ਸਿੰਘ ਅਤੇ ਅੰਗਰੇਜ਼ ਸਿੰਘ ਆਦਿ ਸ਼ਾਮਿਲ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.