Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼
    Punjab

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

    July 23, 20263 Mins Read
    Share Facebook Twitter Telegram Email WhatsApp

    ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
    ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ ’ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ।
    ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ ਦੀ ਮੁੜ ਪੁਸ਼ਟੀ ਕੀਤੀ। ਉਨ੍ਹਾਂ ਨੇ ਵਫ਼ਦਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਅਸੀਂ ਤੁਹਾਡੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਇਹ ਪੁਸ਼ਟੀ ਕਰਨਾ ਚਾਹੁੰਦਾ ਹਾਂ ਕਿ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਕੀ ਪ੍ਰਕਿਰਿਆ ਅਧੀਨ ਹੈ।”
    ਆਗਾਮੀ ਕਾਰਵਾਈ ਦੀ ਮਜ਼ਬੂਤ ਗਾਰੰਟੀ ਦਿੰਦੇ ਹੋਏ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ‘ਭਗਵੰਤ ਮਾਨ ਸਰਕਾਰ ਇਨ੍ਹਾਂ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਹੀ ਸਾਰੇ ਪ੍ਰਭਾਵਿਤ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਲਗਨ ਨਾਲ ਕੰਮ ਕਰ ਰਹੀ ਹੈ।’
    ਵਿਚਾਰ-ਵਟਾਂਦਰੇ ਦੌਰਾਨ ਸਿੱਖਿਆ ਖੇਤਰ ਦੀਆਂ ਪੰਜ ਜਥੇਬੰਦੀਆਂ ਜਿਨ੍ਹਾਂ ਵਿੱਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ, ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਸ਼ਾਮਲ ਸਨ, ਨੇ ਸੇਵਾਂਵਾਂ ਦੀ ਸੁਰੱਖਿਆ ’ਤੇ ਕੇਂਦਰਿਤ ਮੰਗ ਪੱਤਰ ਸੌਂਪੇ। ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨੁਮਾਇੰਦਗੀ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਨੇ ਤਨਖਾਹਾਂ ਵਧਾਉਣ ਦੀ ਮੰਗ ਰੱਖੀ।
    ਇਸ ਤੋਂ ਇਲਾਵਾ, ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਨੇ ਆਗਾਮੀ 2026 ਕਰਮਚਾਰੀ ਬਿੱਲਾਂ ਅਧੀਨ ਰਸਮੀ ਸ਼ਮੂਲੀਅਤ ਦੇ ਨਾਲ-ਨਾਲ ਸੇਵਾ-ਮੁਕਤੀ ਤੋਂ ਬਾਅਦ ਦੇ ਲਾਭਾਂ ਦੀ ਗਾਰੰਟੀ ਅਤੇ ਨਿਸ਼ਚਿਤ ਘੱਟੋ-ਘੱਟ ਉਜਰਤਾਂ ਦੀ ਮੰਗ ਕੀਤੀ।
    ਇਨ੍ਹਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਸਿੰਘ, ਹਰਦੀਪ ਸਿੰਘ ਅਤੇ ਅਵਤਾਰ ਸਿੰਘ; ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨ ਕੌਰ ਅਤੇ ਹਰਬੰਸ ਸਿੰਘ; ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ; ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ; ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਅਮਨਦੀਪ ਕੌਰ; ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਹਰਜੀਤ ਕੌਰ ਪੰਜੋਲਾ, ਅੰਮ੍ਰਿਤਸਰ ਕੌਰ ਅਤੇ ਸੁਭਾਸ਼ ਰਾਣੀ; ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵੱਲੋਂ ਰੀਮਾ ਰਾਣੀ ਅਤੇ ਸ਼ਿੰਦਰਪਾਲ ਕੌਰ; ਅਤੇ ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਸ਼ੇਰ ਸਿੰਘ ਖੰਨਾ, ਅਤੇ ਲਕਸ਼ਮਣ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.