ਪੰਜਾਬ ਦੇ ਸਕੂਟਰ ਬਾਜ਼ਾਰ ਅਤੇ ਵਰਤੇ ਹੋਏ ਵਾਹਨਾਂ ਦੇ ਕਾਰੋਬਾਰ ਨਾਲ ਜੁੜੇ ਹਜ਼ਾਰਾਂ ਵਪਾਰੀਆਂ ਦੀਆਂ ਮੁਸ਼ਕਲਾਂ ਉਸ ਵੇਲੇ ਪੰਜਾਬ ਵਿਧਾਨ ਸਭਾ ਵਿੱਚ ਗੂੰਜੀਆਂ, ਜਦੋਂ ਲੁਧਿਆਣਾ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਵਾਹਨ-4 ਨਾਲ ਸਬੰਧਤ ਸਮੱਸਿਆਵਾਂ ਨੂੰ ਪੂਰੀ ਦ੍ਰਿੜਤਾ ਨਾਲ ਸਦਨ ਵਿੱਚ ਉਠਾਇਆ। ਇਸ ਕਦਮ ਦਾ ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ ਨੇ ਭਰਪੂਰ ਸਵਾਗਤ ਕਰਦਿਆਂ ਦੋਵੇਂ ਵਿਧਾਇਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ।
ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਦੀਪਕ ਅਰੋੜਾ ਅਤੇ ਉਪ ਪ੍ਰਧਾਨ ਪੰਕ ਅਰੋੜਾ ਨੇ ਕਿਹਾ ਕਿ ਵਾਹਨ-4 ਦੀਆਂ ਵਿਹਾਰਕ ਦਿੱਕਤਾਂ ਕਾਰਨ ਵਰਤੇ ਹੋਏ ਵਾਹਨਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਹਜ਼ਾਰਾਂ ਵਪਾਰੀਆਂ ਦੇ ਨਾਲ-ਨਾਲ ਆਮ ਲੋਕ ਵੀ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਜਲਦ ਹੱਲ ਕੱਢਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਪਾਰੀ ਦੀ ਨਹੀਂ, ਸਗੋਂ ਪੂਰੇ ਵਪਾਰੀ ਵਰਗ ਦੇ ਹੱਕਾਂ, ਰੋਜ਼ੀ-ਰੋਟੀ ਅਤੇ ਕਾਰੋਬਾਰ ਦੇ ਭਵਿੱਖ ਦੀ ਲੜਾਈ ਹੈ। ਉਨ੍ਹਾਂ ਆਸ ਜਤਾਈ ਕਿ ਪੰਜਾਬ ਸਰਕਾਰ ਜਲਦੀ ਹੀ ਸਕਾਰਾਤਮਕ ਫ਼ੈਸਲਾ ਲੈ ਕੇ ਵਪਾਰੀਆਂ ਨੂੰ ਰਾਹਤ ਦੇਵੇਗੀ।
ਦੀਪਕ ਅਰੋੜਾ ਨੇ ਸਮੂਹ ਵਪਾਰੀਆਂ ਨੂੰ ਏਕਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ, ‘ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਜਦੋਂ ਵਪਾਰੀ ਇਕੱਠੇ ਰਹਿੰਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਨੂੰ ਅਣਸੁਣਿਆ ਨਹੀਂ ਕੀਤਾ ਜਾ ਸਕਦਾ।’
ਉਨ੍ਹਾਂ ਕਿਹਾ ਕਿ ਪੰਜਾਬ ਸਕੂਟਰ ਬਾਜ਼ਾਰ ਐਸੋਸੀਏਸ਼ਨ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਭਵਿੱਖ ਵਿੱਚ ਵੀ ਹਰ ਮੰਚ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਜਾਇਜ਼ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


