ਜਨਮ ਅਸਥਾਨ ਗੋਵਰਧਨਪੁਰ ਵਾਰਾਨਸੀ ਤੋਂ ਵਿਸ਼ਾਲ ਨਗਰ ਕੀਰਤਨ ਦੇ ਨਾਲ-ਨਾਲ 8 ਕੀਰਤਨ ਦਰਬਾਰ ਤੇ 6 ਸੈਮੀਨਾਰ ਕਰਨ ਦਾ ਫੈਸਲਾ
ਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 9 ਮਈ (ਮੋਹਕਮ ਸਿੰਘ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।
ਇਕੱਤਰਤਾ ’ਚ 20 ਫ਼ਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਕੀਤੇ ਜਾਣ ਵਾਲੇ ਧਾਰਮਿਕ ਸਮਾਗਮ, ਸੈਮੀਨਾਰ, ਕੀਰਤਨ ਦਰਬਾਰ ਅਤੇ ਉਨ੍ਹਾਂ ਦੇ ਜਨਮ ਅਸਥਾਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ 6 ਸੈਮੀਨਾਰ ਕਰਵਾਉਣ ਅਤੇ ਵੱਖ-ਵੱਖ ਅਸਥਾਨਾਂ ’ਤੇ 8 ਕੀਰਤਨ ਦਰਬਾਰ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਨਸੀ) ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਪੰਜਾਬ ਪੁੱਜੇਗਾ। ਸਥਾਨਕ ਕਾਰੋਬਾਰੀ ਸੇਵਾਵਾਂ
ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਦੇ ਨਾਲ-ਨਾਲ ਮਹਾਂਪੁਰਸ਼ਾਂ ਅਤੇ ਭਾਈਚਾਰੇ ਦੇ ਲੋਕਾਂ ਨਾਲ ਤਾਲਮੇਲ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਅਧਾਰਿਤ ਸਬ-ਕਮੇਟੀਆਂ ਵੀ ਬਣਾ ਦਿੱਤੀਆਂ ਗਈਆਂ ਹਨ। ਇਨ੍ਹਾਂ ਕਮੇਟੀਆਂ ਦੇ ਨੁਮਾਇੰਦੇ ਵੱਖ-ਵੱਖ ਮਹਾਂਪੁਰਖਾਂ ਨਾਲ ਰਾਬਤਾ ਕਰਨਗੇ, ਜਿਸ ਮਗਰੋਂ 25 ਮਈ ਨੂੰ ਇਨ੍ਹਾਂ ਨਾਲ ਮੀਟਿੰਗ ਕਰਕੇ ਸਮਾਗਮਾਂ ਦੀ ਸਫਲਤਾ ਸਬੰਧੀ ਰਾਏ ਲਈ ਜਾਵੇਗੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰੇ ਜਾਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਅਜਿਹੀਆਂ ਘਟਨਾਵਾਂ ਦੀ ਮੁਆਫ਼ੀ ਮੰਗਦਿਆਂ ਭਵਿੱਖ ਵਿਚ ਅਜਿਹਾ ਨਾ ਹੋਣ ਸਬੰਧੀ ਪੱਤਰ ਭੇਜਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ, ਅੱਗੇ ਤੋਂ ਕਿਸੇ ਵੀ ਸਿੱਖ ਵਿਦਿਆਰਥੀਆਂ ਨਾਲ ਅਜਿਹਾ ਨਾ ਹੋਵੇ ਇਸ ਲਈ ਸਬੰਧਤ ਏਜੰਸੀ ਨੂੰ ਪਬਲਿਕ ਨੋਟਿਸ ਰਾਹੀਂ ਸਪੱਸ਼ਟ ਕਰਨ ਲਈ ਆਖਿਆ ਗਿਆ ਹੈ।
ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਹਮੇਸ਼ਾ ਹੱਕ ਵਿਚ ਰਹੀ ਹੈ, ਪ੍ਰੰਤੂ ਪਾਸ ਕੀਤੇ ਗਏ ਕਾਨੂੰਨ ਵਿਚ ਜੋੜੀਆਂ ਗਈਆਂ ਕੁਝ ਮੱਦਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਸੰਗਤਾਂ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਨਿਰਮਲਤਾ ਸਿਖਾਉਂਦਾ ਹੈ ਅਤੇ ਸਰਕਾਰ ਨੂੰ ਵਕਾਰ ਦਾ ਸਵਾਲ ਬਨਾਉਣ ਦੀ ਥਾਂ ਸੰਗਤਾਂ ਵੱਲੋਂ ਜਤਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਜੋ ਵੀ ਆਦੇਸ਼ ਦੇਣਗੇ ਸ਼੍ਰੋਮਣੀ ਕਮੇਟੀ ਉਸ ’ਤੇ ਪੂਰੀ ਤਰ੍ਹਾਂ ਪਾਬੰਦ ਰਹੇਗੀ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਬਲਜੀਤ ਸਿੰਘ ਜਲਾਲਉਸਮਾਂ, ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ, ਬਲਵਿੰਦਰ ਸਿੰਘ ਵੇਈਂਪੂਈਂ, ਹਰਪਾਲ ਸਿੰਘ ਜੱਲ੍ਹਾ, ਅਵਤਾਰ ਸਿੰਘ ਰਿਆ, ਗੁਰਨਾਮ ਸਿੰਘ ਜੱਸਲ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਮੀਤ ਸਿੰਘ ਮੁਕਤਸਰੀ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਇੰਚਾਰਜ ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਹਾਜ਼ਰ ਸਨ।
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


