ਅੱਜ ਜਦੋਂ ਦੁਨੀਆਂ ਭਰ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ।
ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਂਸ਼ਨ ਕਿਹਾ ਜਾਂਦਾ ਹੈ ਅਤੇ ਡਾਕਟਰ ਅਕਸਰ ਇਸਨੂੰ ’ਸਾਇਲੈਂਟ ਕਿਲਰ’ ਵੀ ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ?ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ।
ਸਭ ਉਮਰ ਵਰਗਾਂ ਵਿੱਚ ਵਧ ਰਹੇ ਹਾਈਪਰਟੈਂਸ਼ਨ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ, ਜਲਦੀ ਪਛਾਣ ਅਤੇ ਇਲਾਜ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਸੀ.ਐੱਮ. ਦੀ ਯੋਗਸ਼ਾਲਾ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰ ਰਹੀ ਹੈ, ਉੱਥੇ ਹੀ ਆਮ ਆਦਮੀ ਕਲੀਨਿਕ ਜਲਦੀ ਸਕ੍ਰੀਨਿੰਗ ਯਕੀਨੀ ਬਣਾ ਰਹੇ ਹਨ (1 ਕਰੋੜ ਲੋਕਾਂ ਦੀ ਜਾਂਚ, 24 ਲੱਖ ਇਲਾਜ ਅਧੀਨ) ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਕੇ ਸਟ੍ਰੋਕ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰ ਰਹੀ ਹੈ।
ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਭਾਰਤ ਵਿੱਚ ਉੱਚ-ਰਕਤਚਾਪ ਦੀ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ, ਜਿਸਦੇ ਮੁੱਖ ਕਾਰਨ: ਗਲਤ ਖ਼ੁਰਾਕ, ਤਣਾਅ, ਤੰਬਾਕੂ ਦਾ ਸੇਵਨ, ਸਰੀਰਕ ਗਤੀਵਿਧੀ ਵਿੱਚ ਕਮੀ ਅਤੇ ਅਨਿਯਮਿਤ ਜੀਵਨਸ਼ੈਲੀ ਹਨ।
ਇਸ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਭ ਤੋਂ ਵੱਡੀ ਉਪਲੱਬਧੀ, ਸਿਰਫ਼ ਨਿਪਟਾਏ ਗਏ ਮਾਮਲਿਆਂ ਦੀ ਗਿਣਤੀ ਨਹੀਂ ਸਗੋਂ ਉੱਚ- ਰਕਤਚਾਪ ਦੀ ਰੋਕਥਾਮ ਅਤੇ ਸਮੇਂ ਸਿਰ ਪਛਾਣ ‘ਤੇ ਦਿੱਤਾ ਗਿਆ ਜ਼ੋਰ ਵੀ ਹੈ।
ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਕ੍ਰੀਨਿੰਗ, ਜਲਦੀ ਪਛਾਣ ਅਤੇ ਇਲਾਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “990 ਆਮ ਆਦਮੀ ਕਲੀਨਿਕਾਂ ਸਮੇਤ ਸਾਰੇ ਸਿਹਤ ਕੇਂਦਰਾਂ ‘ਤੇ 30 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੀ ਹਾਈਪਰਟੈਂਸ਼ਨ ਲਈ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।”
ਪੰਜਾਬ ਵਿੱਚ ਜ਼ਿਆਦਾਤਰ ਮਰੀਜ਼ ਅਜੇ ਵੀ ਮੱਧ ਉਮਰ ਵਰਗ ਅਤੇ ਬਜ਼ੁਰਗ ਵਰਗ ਨਾਲ ਸਬੰਧਿਤ ਹਨ, ਜਿੰਨ੍ਹਾਂ ਵਿੱਚ 40 ਤੋਂ 80 ਸਾਲ ਵਾਲਾ ਉਮਰ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੈ। ਰਾਜ ਸਿਹਤ ਏਜੰਸੀ ਦੇ ਅੰਕੜਿਆਂ ਅਨੁਸਾਰ ਗੁਰਦਾਸਪੁਰ ਵਿੱਚ 94 ਸਾਲ ਤੱਕ ਦੀ ਉਮਰ ਦੇ ਮਰੀਜ਼ , ਜਦਕਿ ਐੱਸ.ਏ.ਐੱਸ. ਨਗਰ ਵਿੱਚ 98 ਸਾਲ ਦੀ ਉਮਰ ਤੱਕ ਦੇ ਮਰੀਜ਼ ਦਰਜ ਕੀਤੇ ਗਏ, ਜੋ ਇਸ ਬੀਮਾਰੀ ਦੀ ਗੰਭੀਰਤਾ ਨੂੰ ਦਰਸਾਉਂਦੇ ਹਨ।
ਪਟਿਆਲਾ, ਐੱਸ.ਏ.ਐੱਸ. ਨਗਰ, ਹੁਸ਼ਿਆਰਪੁਰ, ਜਲੰਧਰ ਅਤੇ ਫ਼ਰੀਦਕੋਟ ਜ਼ਿਲਿ?ਹਆਂ ਵਿੱਚ ਪੁਰਸ਼ ਅਤੇ ਮਹਿਲਾਵਾਂ ਦੋਵਾਂ ਵਿੱਚ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਹੋਏ ਹਨ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਹਸਪਤਾਲ ਰਿਕਾਰਡਾਂ ਵਿੱਚ 50 ਤੋਂ 77 ਸਾਲ ਉਮਰ ਵਰਗ ਦੀਆਂ ਔਰਤਾਂ ਵਿੱਚ ਮਾਮਲਿਆਂ ਦੀ ਗਿਣਤੀ ਵੱਧ ਪਾਈ ਗਈ ਹੈ।
ਡਾ. ਸੌਰਭ ਸ਼ਰਮਾ, ਜੋ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਵਿੱਚ ਕਾਰਡੀਓਲੋਜੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਅਤੇ ਵਿਭਾਗ ਮੁਖੀ ਹਨ, ਨੇ ਦੱਸਿਆ ਕਿ ਉੱਚ- ਰਕਤਚਾਪ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਆਧੁਨਿਕ ਜੀਵਨਸ਼ੈਲੀ ਹਰ ਉਮਰ ਵਰਗ ਲਈ ਨਵੀਆਂ ਸਿਹਤ ਚੁਣੌਤੀਆਂ ਲੈ ਕੇ ਆ ਰਹੀ ਹੈ।
ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਯੋਜਨਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਸਿਰਫ਼ ਇਲਾਜ ਨਹੀਂ, ਸਗੋਂ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾਉਣਾ ਹੈ। ਪਹਿਲਾਂ ਕਈ ਪਰਿਵਾਰ ਆਰਥਿਕ ਡਰ ਕਾਰਨ ਮਰੀਜ਼ ਨੂੰ ਹਸਪਤਾਲ ਲਿਜਾਣ ਵਿੱਚ ਦੇਰੀ ਕਰਦੇ ਸਨ, ਜੋ ਕਈ ਵਾਰ ਘਾਤਕ ਸਾਬਤ ਹੁੰਦੀ ਸੀ। ਪਰ ,ਹੁਣ ਮਰੀਜ਼ ਸਮੇਂ ਸਿਰ ਇਲਾਜ ਕਰਵਾ ਰਹੇ ਹਨ, ਜਿਸ ਨਾਲ ਸੁਧਾਰ ਦੀ ਸੰਭਾਵਨਾ ਵਧੀ ਹੈ। ਮੱਧ ਵਰਗੀ ਪਰਿਵਾਰਾਂ , ਪੈਨਸ਼ਨਰਾਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਹ ਯੋਜਨਾ ਭਾਰੀ ਮੈਡੀਕਲ ਖਰਚਿਆਂ ਤੋਂ ਸੁਰੱਖਿਆ ਦਾ ਇੱਕ ਮਜ਼ਬੂਤ ਸਹਾਰਾ ਬਣੀ ਹੈ।
Breaking News
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ


