ਸਾਊਦੀ ਅਰਬ ਵਿੱਚ ਰੋਪੜ ਜ਼ਿਲ੍ਹੇ ਦੇ ਪਿੰਡ ਬਰਸਾਲਪੁਰ ਦੇ ਗੁਰਦੀਪ ਸਿੰਘ ਅਤੇ ਖਮਾਣੋਂ ਲਾਗਲੇ ਪਿੰਡ ਮਾਣਕੀ ਦੇ ਸੁਖਚੈਨ ਸਿੰਘ ਨੂੰ ਸਊਦੀ ਅਰਬ ਦੀ ਇੱਕ ਅਦਾਲਤ ਨੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਇਹ ਫ਼ੈਸਲਾ 29 ਸਤੰਬਰ ਨੂੰ ਸੁਣਾਇਆ ਗਿਆ ਦੱਸਿਆ ਜਾ ਰਿਹਾ ਹੈ। ਪਰਿਵਾਰਾਂ ਮੁਤਾਬਕ ਅਦਾਲਤ ਦੇ ਹੁਕਮ ਤੋਂ ਬਾਅਦ ਉਨ੍ਹਾਂ ਦੀ ਚਿੰਤਾ ਹੋਰ ਵਧ ਗਈ ਹੈ। ਪਰਿਵਾਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਪਿਛਲੇ ਸਾਲ ਮਈ ਮਹੀਨੇ ਦਾ ਹੈ। ਸਾਊਦੀ ਅਰਬ ਵਿੱਚ ਗੁਰਦੀਪ ਸਿੰਘ ਅਤੇ ਸੁਖਚੈਨ ਸਿੰਘ ਦਾ ਇੱਕ ਪਾਕਿਸਤਾਨੀ ਨੌਜਵਾਨ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦੌਰਾਨ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸਾਊਦੀ ਅਰਬ ਦੀ ਪੁਲੀਸ ਨੇ ਦੋਵਾਂ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਮਾਮਲਾ ਉੱਥੋਂ ਦੀ ਅਦਾਲਤ ਵਿੱਚ ਚੱਲਦਾ ਰਿਹਾ।
ਮਾਮਲੇ ਦੀ ਲੰਮੀ ਕਾਨੂੰਨੀ ਕਾਰਵਾਈ ਤੋਂ ਬਾਅਦ ਹੁਣ ਅਦਾਲਤ ਨੇ ਦੋਵਾਂ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਪਰਿਵਾਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਸਜ਼ਾ ’ਤੇ ਅਮਲ ਲਈ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਦੋਵਾਂ ਨੌਜਵਾਨਾਂ ਦੇ ਘਰਾਂ ਵਿੱਚ ਮਾਤਮ ਅਤੇ ਚਿੰਤਾ ਦਾ ਮਾਹੌਲ ਹੈ। ਪਰਿਵਾਰਾਂ ਨੂੰ ਡਰ ਹੈ ਕਿ ਜੇਕਰ ਸਮੇਂ ਸਿਰ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਸਜ਼ਾ ’ਤੇ ਅਮਲ ਹੋ ਸਕਦਾ ਹੈ। ਗੁਰਦੀਪ ਸਿੰਘ ਅਤੇ ਸੁਖਚੈਨ ਸਿੰਘ ਦੇ ਪਰਿਵਾਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਪਰਿਵਾਰਾਂ ਦੀ ਮੰਗ ਹੈ ਕਿ ਸਾਊਦੀ ਅਰਬ ਵਿੱਚ ਸਥਿਤ ਭਾਰਤੀ ਸਫ਼ਾਰਤਖ਼ਾਨੇ ਰਾਹੀਂ ਦੋਵਾਂ ਨੌਜਵਾਨਾਂ ਨੂੰ ਹਰ ਸੰਭਵ ਕਾਨੂੰਨੀ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਸਾਊਦੀ ਅਰਬ ਦੇ ਕਾਨੂੰਨ ਅਨੁਸਾਰ ਉਪਲਬਧ ਕਾਨੂੰਨੀ ਰਾਹਾਂ ਰਾਹੀਂ ਸਜ਼ਾ ਤੋਂ ਰਾਹਤ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇ।
ਫ਼ਿਲਹਾਲ ਇਸ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਬੇਹੱਦ ਮਹੱਤਵਪੂਰਨ ਬਣ ਗਈ ਹੈ ਅਤੇ ਦੋਵਾਂ ਪਰਿਵਾਰਾਂ ਦੀਆਂ ਉਮੀਦਾਂ ਸਰਕਾਰੀ ਦਖ਼ਲ ਅਤੇ ਕਾਨੂੰਨੀ ਸਹਾਇਤਾ ’ਤੇ ਟਿਕੀਆਂ ਹੋਈਆਂ ਹਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


